Ferozepur ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Date:

spot_img

👉ਸਾਰੇ ਨੈਟਵਰਕ ਦਾ ਪਰਦਾਫ਼ਾਸ਼ ਕਰਨ, ਵਿੱਤੀ ਲੈਣ-ਦੇਣ ਅਤੇ ਹੋਰ ਕਾਰਕੁੰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੱਧੂ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ, ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ।

ਇਹ ਵੀ ਪੜ੍ਹੋ  Gulab Chand Kataria ਨੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ

ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ,ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36,600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ।ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...

Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ...

ਖਾਦੀ ਆਜ਼ਾਦੀ ਦੇ ਅੰਦੋਲਨ ਤੋਂ ਹੀ ਕਰੋੜਾਂ ਭਾਰਤੀਆਂ ਦੇ ਸ਼੍ਰਮ, ਸਨਮਾਨ ਅਤੇ ਸਵੈ-ਮਾਣ ਦੀ ਪ੍ਰਤੀਕ- ਮੁੱਖ ਮੰਤਰੀ

👉‘ਖਾਦੀ ਰੁਜ਼ਗਾਰ ਉਤਸਵ’ ਦੇ ਮਾਧਿਅਮ ਰਾਹੀਂ ਸਾਕਾਰ ਹੋਇਆ ‘ਵੋਕਲ...