ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

Date:

spot_img

👉‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਪੁਲਿਸ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ ‘ਤੇ ਨਕੇਲ ਕੱਸੀ
Punjab News: War on Gangsters; ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧਦਿਆਂ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਪਤਾ ਲਗਾਉਣ ਤੋੰ ਲੈ ਕੇ ਹੋਰਨਾਂ ਰਾਜਾਂ ਨਾਲ ਸਾਂਝੇ ਆਪ੍ਰੇਸ਼ਨਾਂ ਨੂੰ ਅੰਜਾਮ ਦੇਣ ਤੱਕ, ਪੰਜਾਬ ਪੁਲਿਸ ਨੇ ਅਜਿਹੇ ਗਿਰੋਹਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਦਾ ਲੱਕ ਤੋੜਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ । ਖੁਫ਼ੀਆ ਜਾਣਕਾਰੀ ਜੁਟਾਉਣ ਸਬੰਧੀ ਨੈੱਟਵਰਕ ਵਿਕਸਿਤ ਕਰਨ ਅਤੇ ਸਾਂਝੀਆਂ ਕਾਰਵਾਈਆਂ ਵਿੱਢਣ ਦੇ ਨਾਲ-ਨਾਲ ਪੁਲਿਸ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਅਪਰਾਧੀ ਭੂਗੋਲਿਕ ਸਰਹੱਦਾਂ ਦਾ ਫ਼ਾਇਦਾ ਨਾ ਉਠਾ ਸਕਣ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਆਪਣੇ ਮਕਸਦ ਪ੍ਰਤੀ ਪੂਰੀ ਤਰ੍ਹਾਂ ਸਪੱਸ਼ਟ ਹਾਂ—ਅਪਰਾਧੀ ਇੱਥੇ ਅਪਰਾਧ ਕਰਕੇ ਬਚ ਨਹੀਂ ਸਕਦੇ। ਪੰਜਾਬ ਪੁਲਿਸ ਉਨ੍ਹਾਂ ਨੂੰ ਹਰ ਹੀਲੇ ਕਾਬੂ ਕਰੇਗੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਏਗੀ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਕਾਰਵਾਈ ਦੇ ਫੈਸਲਾਕੁੰਨ 148ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੀ ਹੈ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਅਪਰਾਧੀਆਂ ਨੂੰ ਨਹੀਂ ਛੱਡਾਂਗੇ। ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ 37,757 ਸਮਾਜ ਵਿਰੋਧੀ ਤੱਤਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਸੂਬਾ ਪੁਲਿਸ ਦੀ ਅਪਰਾਧ ਨਾਲ ਨਜਿੱਠਣ ਦੀ ਵਚਨਬੱਧਤਾ ਪ੍ਰਤੱਖ ਪ੍ਰਮਾਣ ਹੈ। ਮੈਂ ਹੋਰ ਸੂਬਿਆਂ ਦੇ ਪੁਲਿਸ ਕਰਮਚਾਰੀਆਂ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਜਾਣਕਾਰੀ ਸਾਂਝੀ ਕਰਨ ਵਿੱਚ ਸਾਡਾ ਸਹਿਯੋਗ ਕੀਤਾ।”ਗੈਂਗਸਟਰ ਅਕਸਰ ਇੱਕ ਸੂਬੇ ਵਿੱਚ ਬੈਠ ਕੇ ਦੂਜੇ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਇਸੇ ਨਸ਼ਾ ਤਸਕਰ ਵੀ ਵੱਖ-ਵੱਖ ਸੂਬਿਆਂ ਦੇ ਰਸਤਿਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਹੁਣ ਤੱਕ ਕੁੱਲ 68,682 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਆਪਣੇ ਸਭ ਤੋਂ ਪ੍ਰਭਾਵਸ਼ਾਲੀ ਹਥਿਆਰਾਂ ਵਿੱਚੋਂ ਇੱਕ—ਅੰਤਰਰਾਜੀ ਸਹਿਯੋਗ—ਨੂੰ ਹੋਰ ਮਜ਼ਬੂਤ ਕੀਤਾ ਹੈ।ਇਹ ਰਣਨੀਤੀ ਸੂਬੇ ਦੀ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ ਅਧਾਰ ਬਣ ਚੁੱਕੀ ਹੈ, ਜਿਸ ਤਹਿਤ ਪੰਜਾਬ ਪੁਲਿਸ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਸ਼ਹਿ ਦੇਣ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ 👉ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਅੰਤਰਰਾਜੀ ਸਹਿਯੋਗ ਤਹਿਤ ਪ੍ਰਮੁੱਖ ਸਫ਼ਲਤਾਵਾਂ
ਆਈਐੱਸਆਈ ਸਮਰਥਿਤ ਜਾਸੂਸੀ ਅਤੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼:
ਸਭ ਤੋਂ ਮਹੱਤਵਪੂਰਨ ਸਫ਼ਲਤਾਵਾਂ ਵਿੱਚੋਂ ਇੱਕ ਆਈਐੱਸਆਈ ਸਮਰਥਿਤ ਜਾਸੂਸੀ ਅਤੇ ਅੱਤਵਾਦੀ ਨੈੱਟਵਰਕ ਨੂੰ ਤਬਾਹ ਕਰਨਾ ਰਿਹਾ, ਜਿਸਦਾ ਸਬੰਧ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਦੱਸਿਆ ਜਾਂਦਾ ਹੈ । ਪੰਜਾਬ ਅਤੇ ਦਿੱਲੀ ਵਿੱਚ ਸਾਂਝੇ ਤੌਰ ‘ਤੇ ਚਲਾਏ ਗਏ ਇਸ ਆਪ੍ਰੇਸ਼ਨ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿੱਚ ਇੱਕ ਅਜਿਹੇ ਸੰਗਠਿਤ ਨੈੱਟਵਰਕ ਦਾ ਖੁਲਾਸਾ ਹੋਇਆ, ਜੋ ਸੁਰੱਖਿਅਤ ਸੰਚਾਰ ਮਾਧਿਅਮਾਂ ਅਤੇ ਰਿਮੋਟ ਕੰਟਰੋਲ ਕੈਮਰਿਆਂ ਰਾਹੀਂ ਸੰਵੇਦਨਸ਼ੀਲ ਜਾਣਕਾਰੀਆਂ ਇਕੱਠੀਆਂ ਕਰਕੇ ਸਰਹੱਦ ਪਾਰ ਆਪਣੇ ਹੈਂਡਲਰਾਂ ਤੱਕ ਪਹੁੰਚਾਉਂਦਾ ਸੀ।

👉ਗੈਂਗਸਟਰ ਸਿੰਡੀਕੇਟਾਂ ਖ਼ਿਲਾਫ਼ ਕਾਰਵਾਈ
ਇਸੇ ਰਣਨੀਤੀ ਤਹਿਤ ਪੰਜਾਬ ਪੁਲਿਸ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਖ਼ਾਸ ਤੌਰ ‘ਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਗਿਰੋਹ ਵੱਖ-ਵੱਖ ਸੂਬਿਆਂ ਵਿੱਚ ਸਰਗਰਮ ਨੈੱਟਵਰਕ ਬਣਾਈ ਰੱਖਦੇ ਹਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਤਰਰਾਜੀ ਆਵਾਜਾਈ ਦਾ ਸਹਾਰਾ ਲੈਂਦੇ ਹਨ।

👉ਦਿੱਲੀ ਵਿੱਚ ਕਾਰਵਾਈ
ਇਸ ਸਾਲ ਦੀ ਸ਼ੁਰੂਆਤ ਵਿੱਚ ਵੱਖ-ਵੱਖ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਸਾਂਝੇ ਯਤਨਾਂ ਨਾਲ ਦਿੱਲੀ ਵਿੱਚ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

👉ਗੋਲਡੀ ਬਰਾੜ ਦੇ ਵਸੂਲੀ ਮਾਡਿਊਲ ਦਾ ਪਰਦਾਫਾਸ਼
ਇਸੇ ਦੌਰਾਨ ਪੰਜਾਬ ਪੁਲਿਸ ਨੇ ਗੋਲਡੀ ਬਰਾੜ ਨਾਲ ਜੁੜੇ ਇੱਕ ਫਿਰੌਤੀ ਵਸੂਲੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੰਜਾਬ ਤੋਂ ਬਾਹਰ ਤੱਕ ਫੈਲੇ ਨੈੱਟਵਰਕ ਨੂੰ ਤਬਾਹ ਕੀਤਾ।

👉ਅੰਤਰਰਾਜੀ ਲੁੱਟਖੋਹ ਗਿਰੋਹ ਦਾ ਪਰਦਾਫਾਸ਼
ਹਾਲ ਹੀ ਵਿੱਚ ਖੰਨਾ ਪੁਲਿਸ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਚੋਰੀ, ਲੁੱਟ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਦਰਮਿਆਨ ਬਿਹਤਰ ਤਾਲਮੇਲ ਅਤੇ ਸਹਿਯੋਗ ਤੋਂ ਬਾਅਦ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ।

👉ਡਰੋਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼
ਉੱਤਰਾਖੰਡ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਦੇ ਇੱਕ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਵਿੱਚ ਪਹੁੰਚਾਉਣ ਵਾਲੇ ਸਰਹੱਦ ਪਾਰ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ।

👉ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ
ਹਾਲ ਹੀ ਵਿੱਚ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਦੇ ਇੱਕ ਫਲੈਟ ਤੋਂ ਇੱਕ ਏਕੇ-47 ਰਾਈਫ਼ਲ, ਇੱਕ ਪਿਸਤੌਲ ਅਤੇ ਲਗਭਗ 500 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਰਾਰ ਮੁਲਜ਼ਮ ਸਬੰਧੀ ਜੰਮੂ ਪੁਲਿਸ ਨੂੰ ਮਿਲੀ ਖ਼ਾਸ ਖੁਫ਼ੀਆ ਇਤਲਾਹ ‘ਤੇ ਇਹ ਆਪ੍ਰੇਸ਼ਨ ਚਲਾਇਆ ਗਿਆ। ਇਸ ‘ਤੇ ਕਾਰਵਾਈ ਕਰਦਿਆਂ ਜੰਮੂ ਪੁਲਿਸ ਅਤੇ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਫਲੈਟ ‘ਤੇ ਛਾਪੇਮਾਰੀ ਕੀਤੀ ਅਤੇ ਹਥਿਆਰਾਂ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ।

ਇਹ ਵੀ ਪੜ੍ਹੋ 👉ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜਮ ਮੁਅੱਤਲ, ਜਾਣੋਂ ਮਾਮਲਾ

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਪਰਾਧੀ ਅਤੇ ਦੇਸ਼ ਵਿਰੋਧੀ ਤੱਤ ਅਕਸਰ ਸੂਬਿਆਂ ਦੀਆਂ ਸਰਹੱਦਾਂ ਤੋਂ ਪਰੇ ਕੰਮ ਕਰਦੇ ਹਨ, ਇਸ ਲਈ ਪੁਲਿਸ ਨੂੰ ਵੀ ਸਰਹੱਦਾਂ ਤੋਂ ਅਗਾਂਹ ਜਾ ਕੇ ਕੰਮ ਕਰਨਾ ਹੋਵੇਗਾ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਦੇਸ਼ ਭਰ ਦੀਆਂ ਸਹਿਯੋਗੀ ਏਜੰਸੀਆਂ ਨਾਲ ਬਿਹਤਰ ਤਾਲਮੇਲ ਵਾਲੀ ਰਣਨੀਤੀ ਅਪਣਾਈ ਹੈ। ਸਾਡਾ ਸੰਦੇਸ਼ ਬਿਲਕੁਲ ਸਪੱਸ਼ਟ ਹੈ—ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਢਾਹ ਲਾਉਣ ਵਾਲਿਆਂ ਨੂੰ ਕਿਤੇ ਵੀ ਸੁਰੱਖਿਅਤ ਪਨਾਹ ਨਹੀਂ ਮਿਲੇਗੀ, ਭਾਵੇਂ ਉਹ ਕਿਤੇ ਵੀ ਲੁਕੇ ਹੋਣ ।”ਪੰਜਾਬ ਪੁਲਿਸ ਲਈ ਇਹ ਸਾਕਾਰਾਤਮਕ ਦ੍ਰਿਸ਼ਟੀਕੋਣ ਸੰਗਠਿਤ ਅਪਰਾਧ ਵਿਰੁੱਧ ਲੜਾਈ ਦੀ ਮਹੱਤਵਪੂਰਨ ਪਛਾਣ ਬਣ ਕੇ ਉੱਭਰ ਰਿਹਾ ਹੈ ਅਤੇ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ...