Fazilka News: Fazilka police ਵੱਲੋਂ ਐਸਐਸਪੀ ਗਗਨ ਅਜੀਤ ਸਿੰਘ ਦੀ ਅਗਵਈ ਹੇਠ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਢਾਈ ਕਿਲੋਂ ਹੈਰੋਇਨ ਤੇ ਪਿਸਤੌਲ ਸਮੇਤ ਇੱਕ ਔਰਤ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਮੀਡੀਆ ਨੂੰ ਦਸਿਆ ਕਿ ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਇੰਸਪੈਕਟਰ ਸੁਨੀਲ ਕੁਮਾਰ ਦੀ ਟੀਮ ਨੇ ਬੀ.ਐਸ.ਐਫ. ਦੇ ਸਹਿਯੋਗ ਨਾਲ ਇਹ ਕਾਮਯਾਬੀ ਹਾਸਲ ਕੀਤੀ ਹੈ। ਐਸਐਸਪੀ ਮੁਤਾਬਕ ਮਿਤੀ 17 ਜੂਨ 2026 ਨੂੰ ਸੀ.ਆਈ.ਏ ਦੀ ਟੀਮ ਵੱਲੋਂ ਬੀ.ਐਸ.ਐਫ ਨਾਲ ਮਿਲਕੇ ਪਿੰਡ ਲਾਧੂਕਾ ਲਿੰਕ ਰੋਡ, ਦਾਣਾ ਮੰਡੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੀ.ਆਈ.ਏ ਦੀ ਟੀਮ ਵੱਲੋਂ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਗਿਆ ਅਤੇ ਮੌਕਾ ਤੇ ਤਫਤੀਸ਼ੀ ਅਫਸਰ ਬੁਲਾਇਆ ਗਿਆ।
ਇਹ ਵੀ ਪੜ੍ਹੋ ਫ਼ਰਜੀ ਵੀਡੀਓ ਦਾ ਮਾਮਲਾ; CM Bhagwant Mann ਨੇ DGP ਨੂੰ ਦਿੱਤੇ ਆਦੇਸ਼, ਵੀਡੀਓ ਬਣਾਉਣ ਵਾਲੇ ਹੋਣਗੇ ਗ੍ਰਿਫਤਾਰ !
ਜਿਸਤੇ ਏ.ਐਸ.ਆਈ ਬਲਕਾਰ ਸਿੰਘ ਚੌਂਕੀ ਇੰਚਾਰਜ ਲਾਧੂਕਾ ਸਮੇਤ ਸ੍ਰੀ ਅਬਨਾਸ਼ ਚੰਦਰ ਡੀ.ਐਸ.ਪੀ ਓਪ੍ਰੇਸ਼ਨ ਅਤੇ ਸਕਿਓਰਟੀ ਮੌਕਾ ਤੇ ਪੁੱਜਾ ਅਤੇ ਉਕਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ। ਜਿਹਨਾਂ ਪਾਸੋਂ 2 ਕਿਲੋ 515 ਗ੍ਰਾਮ ਹੈਰੋਇਨ, ਇੱਕ ਪਿਸਟਲ (PIETRO BERETA Made in Italy CALL-30 bore), 13 ਜਿੰਦਾ ਕਾਰਤੂਸ਼ ਬਰਾਮਦ ਕੀਤੇ। ਇਸ ਮੌਕੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਢਾਣੀ ਅਮਰਪੁਰਾ ਫੱਤੂ ਵਾਲਾ, ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਜੋਧਾ ਭੈਣੀ ਅਤੇ ਨਿੰਮੋ ਬਾਈ ਪਤਨੀ ਮਨੋਹਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 182 ਮਿਤੀ 17-06-2026 ਅਧੀਨ ਧਾਰਾ 21,29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ CM Bhagwant Singh Mann ਦੀ ਕਥਿਤ ਵੀਡੀਓ ਨੂੰ ਲੈ ਕੇ Hapal Chema ਤੇ Baltej Pannu ਵੱਲੋਂ ਅਹਿਮ ਖੁਲਾਸੇ !
ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਐਸਐਸਪੀ ਮੁਤਾਬਕ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲੇ ਪਦਾਰਥ ਅਤੇ ਅਸਲਾ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਮੁਲਜ਼ਮ ਬਲਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਮਾਮਲੇ ਦਰਜ ਹਨ। ਜਿਸ ਵਿੱਚ ਮੁਕੱਦਮਾ ਨੰਬਰ 107 ਮਿਤੀ 13-07-2026 ਜੁਰਮ 21,23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਨੰਬਰ 06 ਮਿਤੀ 12-01-2025 ਜੁਰਮ 21,29/61/85 ਐਨ.ਡੀ.ਪੀ.ਐਸ ਐਕਟ ਥਾਣਾ ਕੁੱਲਗੜ੍ਹੀ ਜਿਲਾ ਫਿਰੋਜਪੁਰ ਵਿਖੇ ਦਰਜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


