👉ਘਟਨਾ ’ਚ ਜਾਨੀ ਨੁਕਸਾਨ ਤੋਂ ਰਿਹਾ ਬਚਾਅ, ਅੱਗ ਲੱਗਣ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਤਕਨੀਕੀ ਜਾਂਚ
Bathinda News: BCL Industry Limited ਦੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰਲੇ ਇਕ ਇਥਨੋਲ ਸਟੌਰਰੇਜ਼ ਟੈਂਕ ਨੂੰ ਸਵੇਰੇ 9 ਵਜੇ ਅਚਾਨਕ ਅੱਗ ਲੱਗ ਗਈ। ਇਸ ਅੱਗ ਨੇ ਪੂਰੇ ਟੈਂਕ ਨੂੰ ਆਪਣੀ ਲਪੇਟ ’ਚ ਲੈ ਲਿਆ। ਘਟਨਾ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਵੱਡੀ ਮਾਤਰਾ ’ਚ ਆਰਥਿਕ ਨੁਕਸਾਨ ਹੋਇਆ। ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਜ਼ਿਲ੍ਹੇ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਹਰਕਤ ’ਚ ਆਇਆ ਅਤੇ ਉਚ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ’ਤੇ ਪਹੁੰਚੀ। ਦੂਜੇ ਪਾਸੇ ਜਦੋਂ ਅੱਜ ਸਵੇਰੇ ਅਚਾਨਕ ਅੱਗ ਲੱਗੀ ਤਾਂ ਡਿਸਟਿਲਰੀ ਯੂਨਿਟ ਦੀਆਂ ਆਪਣੀਆਂ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ ਰਾਹਤ ਭਰੀ ਖ਼ਬਰ; ਬਠਿੰਡਾ-ਮਾਨਸਾ ਅੰਡਰ ਬ੍ਰਿਜ ‘ਤੇ ਸੈੱਡ ਪਾਉਣ ਦਾ ਕੰਮ ਹੋਇਆ ਸ਼ੁਰੂ
ਅੱਗ ਕਾਫੀ ਜ਼ਿਆਦਾ ਹੋਣ ਕਾਰਨ ਇਸ ਦੀ ਜਾਣਕਾਰੀ ਤਰੁੰਤ ਬਠਿੰਡਾ ਨਗਰ ਨਿਗਮ ਦੇ ਫਾਇਰਬ੍ਰਿਗੇਡ ਵਿਭਾਗ ਤੋਂ ਇਲਾਵਾ, ਰਾਮਾਂ ਸਥਿਤ ਐਚਐਮਈਐੱਲ ਤੋਂ ਇਲਾਵਾ, ਹਵਾਈ ਸਟੇਸ਼ਨ ਭਿਸੀਆਣਾ ਅਤੇ ਨੇੜਲੇ ਉਦਯੋਗਿਕ ਇਕਾਈਆਂ ਨੂੰ ਦਿੱਤੀ ਗਈ ਅਤੇ ਵੱਖ ਵੱਖ ਥਾਵਾਂ ਤੋਂ ਡੇਢ ਦਰਜ਼ਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਉਨ੍ਹਾਂ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀਸੀਐੱਲ ਇੰਡਸਟਰੀ ਦੇ ਉਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਦੀ ਇਕ ਵਿਸ਼ੇਸ਼ ਟੈਕਨੀਕਲ ਟੀਮ ਵੱਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਦੂਜੇ ਪਾਸੇ ਜਿਸ ਇਥਨੌਲ ਟੈਂਕ ਨੂੰ ਅੱਗ ਲੱਗੀ ਹੈ ਇਸ ਦੀ ਲੱਖਾਂ ਲੀਟਰ ਦੀ ਸਮਰਥਾ ਹੈ ਜਿਸ ਕਾਰਨ ਅੱਗ ਨੂੰ ਕਾਬੂ ਕਰਨ ’ਚ ਕਾਫੀ ਮਿਹਨਤ ਕਰਨੀ ਪਈ ਪਰ ਫਿਰ ਵੀ ਵੱਖ ਵੱਖ ਥਾਵਾਂ ਤੋਂ ਆਈਆਂ ਫਾਇਰਬ੍ਰਿਗੇਡ ਦੀਆਂ ਗੱਡੀਆਂ ਨੇ ਇਸ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ Chadigarh Murder Case; ਮੁੱਖ ਮਾਸਟਰਮਾਈਂਡ ਵੀ ਪੁਲਿਸ ਹਿਰਾਸਤ ‘ਚ !
ਮੌਕੇ ’ਤੇ ਮੌਜੂਦ ਬਠਿੰਡਾ ਪੁਲਿਸ ਦਿਹਾਤੀ ਦੇ ਡੀਐਸਪੀ ਐਚਐੱਸ ਸਰਾਂ ਨੇ ਦੱਸਿਆ ਕਿ ਅੱਗ ਲੱਗਣ ’ਤੇ ਜਿਥੇ ਬੀਸੀਐੱਲ ਯੂਨਿਟ ਦੀਆਂ ਆਪਣੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਨਾਲ ਹੀ ਬਠਿੰਡਾ ਨਗਰ ਨਿਗਮ ਤੋਂ ਇਲਾਵਾ ਰਾਮਾਂ ਰਿਫਾਇਨਰੀ, ਸਪੋਰਟ ਕਿੰਗ ਜੀਦਾ, ਓਮ ਸਨਜ਼, ਤਲਵੰਡੀ ਸਾਬੋ ਅਤੇ ਗਿਦੜਬਾਹਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਭਾਰੀ ਮਾਤਰਾ ’ਚ ਆਰਥਿਕ ਨੁਕਸਾਨ ਦੱਸਿਆ ਜਾ ਰਿਹਾ ਹੈ ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


