ਬਠਿੰਡਾ ਜ਼ਿਲ੍ਹੇ ‘ਚ 21 ਜੂਨ ਦੀ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡੀ.ਸੀ

Date:

spot_img

👉ਨੀਟ ਦਾ ਪੇਪਰ ਦੇਣ ਆਏ ਵਿਦਿਆਰਥੀਆਂ, ਮਾਪਿਆਂ ਨੂੰ ਦਿੱਤੀ ਜਾਵੇਗੀ ਪੰਜਾਬ ਸਰਕਾਰ ਦੁਆਰਾ ਮੁਫ਼ਤ ਬੱਸ ਸੁਵਿਧਾ
Bathinda News: ਬਠਿੰਡਾ ਵਿਖੇ 21 ਜੂਨ (ਐਤਵਾਰ) ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 7 ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਇਸ ਮੌਕੇ ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ ਕਰਦਿਆਂ ਹੈਲਪਲਾਈਨ ਨੰਬਰ 0164-2862100 ਅਤੇ 0164-2862101 ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ  ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਠਿੰਡਾ ਦੀ ਸ਼ਰਾਬ ਫ਼ੈਕਟਰੀ ‘ਚ ਬੁਝਾਈ ਅੱਗ

ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਨਾਲ ਹੀ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪ੍ਰਬੰਧਾਂ ਦੇ ਰੂਪ ਚ ਬੱਸ ਸਫਰ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੀ. ਆਰ.ਟੀ.ਸੀ. ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਮਾਪਿਆਂ/ਜਾਂ ਹੋਰ ਰਿਸ਼ਤੇਦਾਰਾਂ ਨੂੰ ਇਹ ਸਹੂਲਤ ਸਵੇਰ 6 ਵਜੇ ਤੋਂ ਸ਼ੁਰੂ ਕਰ ਦਿੱਤੀ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ, ਐੱਸ.ਪੀ. ਸ਼੍ਰੀ ਜਗਦੀਸ਼ ਬਿਸ਼ਨੋਈ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਨੀਟ ਪ੍ਰੀਖਿਆ ਕੇਂਦਰਾਂ ਦੀ ਸੂਚੀ
ਪੀ.ਐਮ.ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 1, ਨੰਬਰ 4 ਅਤੇ ਨੰਬਰ 5, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਬਠਿੰਡਾ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਬਠਿੰਡਾ ਅਤੇ ਆਰਮੀ ਪਬਲਿਕ ਸਕੂਲ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...