Maharaja Ranjit Singh ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Date:

spot_img

👉ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
Amritsar News:ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Sri Muktsar Sahib Police ਨੂੰ ਮਿਲੀ ਵੱਡੀ ਸਫਲਤਾ: ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਟਰੇਸ, 3 ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...