Bathinda News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਜੂਨ ਨੂੰ ਬਠਿੰਡਾ ਜ਼ਿਲ੍ਹੇ ਦੇ ਹਲਕਾ ਮੋੜ ਵਿਖੇ ਪੁੱਜ ਰਹੇ ਹਨ। ਅਚਾਨਕ ਬਣੇ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਇੱਥੇ ਮੁੱਖ ਮੰਤਰੀ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਜਾਣਾ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਮੰਗਲਵਾਰ ਨੂੰ ਭਗਵੰਤ ਸਿੰਘ ਮਾਨ ਪਿੰਡ ਮੰਡੀ ਕਲਾਂ ਵਿਖੇ ਪੁੱਜਣਗੇ, ਜਿੱਥੈ ਸਿੱਧਾ ਉਨ੍ਹਾਂ ਵੱਲੋਂ ਲੋਕਾਂ ਨਾਲ ਰਾਬਤਾ ਕਾਈਮ ਕੀਤਾ ਜਾਵੇਗਾ।ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਵੀ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ,‘‘ਪਹਿਲਾਂ ਹਲਕੇ ਵਿਚ ਮੁੱਖ ਮੰਤਰੀ ਸਾਹਿਬ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ ਪ੍ਰੰਤੂ ਉਸਦੀ ਬਜਾਏ ਹੁਣ ਲੋਕ ਮਿਲਣੀ ਦਾ ਪ੍ਰੋਗਰਾਮ ਰੱਖਿਆ ਗਿਆ ਹੈ ਤੇ ਇਸ ਮੌਕੇ ਉਹ ਸਿੱਧਾ ਲੋਕਾਂ ਨਾਲ ਰੂਬਰੂ ਹੋਣਗੇ। ”
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਪਹਿਲਾਂ ਲੋਕ ਮਿਲਣੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਇਸ ਪ੍ਰੋਗਰਾਮ ਤਹਿਤ ਜਿੱਥੇ ਹਲਕਾ ਵਿਧਾਇਕ ਜਾਂ ਇੰਚਾਰਜ਼ਾਂ ਨੂੰ ਆਪੋ-ਆਪਣੈ ਪੱਧਰ ਉੱਪਰ ਪਿੰਡ-ਪਿੰਡ, ਵਾਰਡ-ਵਾਰਡ ਜਾ ਕੇ ਲੋਕਾਂ ਨਾਲ ਸੰਵਾਦ ਰਚਾਉਣ ਲਈ ਕਿਹਾ ਗਿਆ, ਉਥੇ ਖੁਦ ਮੁੱਖ ਮੰਤਰੀ ਸ: ਮਾਨ ਵੀ ਹਲਕਿਆਂ ਵਿਚ ਜਾ ਕੇ ਹਲਕਾ ਵਿਧਾਇਕ ਜਾਂ ਫ਼ਿਰ ਸੰਭਾਵੀਂ ਉਮੀਦਵਾਰ ਨੂੰ ਨਾਲ ਲੈ ਕੇ ਅਜਿਹੇ ਪ੍ਰੋਗਰਾਮ ਕਰ ਰਹੇ ਹਨ। ਇਸਤੋਂ ਪਹਿਲਾਂ ਉਹ ਕਈ ਹਲਕਿਆਂ ਵਿਚ ਅਜਿਹੇ ਪ੍ਰੋਗਰਾਮ ਕਰ ਚੁੱਕੇ ਹਨ ਤੇ ਹੁਣ ਹਲਕਾ ਮੋੜ ਵਿਚ ਉਲੀਕੇ ਅਜਿਹੇ ਪ੍ਰੋਗਰਾਮ ਲਈ ਹਰੀ ਝੰਡੀ ਦੇਣ ਦਾ ਸਿਆਸੀ ਇਸ਼ਾਰਾ ਸਥਾਨਕ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਸਾਲ 2027 ਲਈ ਮੁੜ ਥਾਪੜਾ ਦੇਣਾ ਮੰਨਿਆ ਜਾ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


