Punjab ‘ਚ ਤੜਕਸਾਰ ਪੁਲਿਸ ਮੁਕਾਬਲਾ; ਪੁਲਿਸ ਚੌਂਕੀ ‘ਤੇ ਗੋਲੀਬਾਰੀ ਕਰਨ ਵਾਲਾ ਕਾਬੂ

Date:

spot_img

Tarn Taran News: ਪਿਛਲੇ ਦਿਨੀਂ ਸਭਰਾ ਪੁਲਿਸ ਚੌਂਕੀ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੇ ਨਾਲ ਹੋਏ ਇੱਕ ਪੁਲਿਸ ਮੁਕਾਬਲੇ ਵਿਚ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਦਕਿ ਦੂਜਾ ਮੌਕੇ ਤੋਂ ਭੱਜਣ ਵਿਚ ਸਫ਼ਲ ਰਿਹਾ। ਮਾਮਲੇ ਦੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਦਸਿਆ ਕਿ ਅੱਜ ਸੀਆਈਏ ਸਟਾਫ਼ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਸਭਰਾ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਉਂਦੇ ਦੋ ਨੌਜਵਾਨ ਦਿਖਾਈ ਦਿੱਤੇ,

ਇਹ ਵੀ ਪੜ੍ਹੋ ਸਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, 11 ਜਿਲਿਆਂ ਦੇ ਪ੍ਰਧਾਨਾਂ ਦਾ ਐਲਾਨ

ਜਿੰਨ੍ਹਾਂ ਨੂੰ ਰੋਕਣ ‘ਤੇ ਇੰਨ੍ਹਾਂ ਨੌਜਵਾਨਾਂ ਨੇ ਪੁਲਿਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ ਤੇ ਭੱਜਣ ਦੀ ਕੋਸ਼ਿਸ ਕੀਤੀ। ਜਿਸਦੇ ਜਵਾਬ ਵਿਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ, ਜਿਹੜੀ ਇੱਕ ਨੌਜਵਾਨ ਦੇ ਗੋਲੀ ਵਿਚ ਲੱਗੀ। ਪ੍ਰੰਤੂ ਦੂਜਾ ਨੌਜਵਾਨ ਭੱਜਣ ਵਿਚ ਸਫ਼ਲ ਰਿਹਾ। ਜਦ ਜਖ਼ਮੀ ਨੌਜਵਾਨ ਨੂੰ ਕਾਬੂ ਕਰਕੇ ਉਸਦੀ ਪਹਿਚਾਣ ਕੀਤੀ ਤਾਂ ਉਸਦੀ ਪਹਿਚਾਣ ਸਿਦਕਪ੍ਰੀਤ ਸਿੰਘ ਵਜੋਂ ਹੋਈ ਜਦਕਿ ਭੱਜਣ ਵਾਲੇ ਨੌਜਵਾਨ ਦਾ ਨਾਮ ਸੋਨੀ ਦਸਿਆ ਗਿਆ। ਐਸਐਸਪੀ ਮੁਤਾਬਕ ਜਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Guru Kashi University ਨੇ ਮਨਾਇਆ 12ਵਾਂ ਅੰਤਰ ਰਾਸ਼ਟਰੀ ਯੋਗ ਦਿਵਸ

👉ਨਸ਼ਾ ਮੁਕਤੀ ਲਈ ਚੁੱਕੀ ਗਈ ਸਹੁੰ Talwandi Sabo News: Guru...