Chandigarh News:ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ “ਸਿਹਤਮੰਦ ਉਮਰ ਲਈ ਯੋਗ” ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੇ ਅਭਿਆਸ ਕੀਤੇ।
ਇਸ ਮੌਕੇ ਯੋਗ ਮਾਹਿਰਾਂ ਨੇ ਭਾਗੀਦਾਰਾਂ ਨੂੰ ਭਾਰਤ ਦੀ ਪ੍ਰਾਚੀਨ ਵਿਰਾਸਤ ਦੇ ਅਨਮੋਲ ਤੋਹਫ਼ੇ ਵਜੋਂ ਯੋਗ ਦੇ ਅਥਾਹ ਲਾਭਾਂ ਬਾਰੇ ਜਾਣੂ ਕਰਵਾਇਆ।ਟ੍ਰੇਨਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ, ਭਾਵਨਾਤਮਕ ਸੰਤੁਲਨ ਅਤੇ ਸੰਪੂਰਨ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਯੋਗ ਦਾ ਨਿਯਮਤ ਅਭਿਆਸ ਸਰੀਰਕ ਲਚਕਤਾ, ਸਮਰੱਥਾ, ਇਕਾਗਰਤਾ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਇਸਦੇ ਨਾਲ ਹੀ ਯੋਗ ਤਣਾਅ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰਦਾ ਹੈ।ਇਸ ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਸਰੀਰ, ਮਨ ਅਤੇ ਆਤਮਾ ਦਰਮਿਆਨ ਸੰਤੁਲਨ ਕਾਇਮ ਕਰਨ ਲਈ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਅਨਿੱਖੜਵੇਂ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਦਾ ਮਤਲਬ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਇਹ ਜੀਵਨ ਜਿਉਣ ਦਾ ਇੱਕ ਤਰੀਕਾ ਹੈ ਜੋ ਆਤਮਿਕ ਸ਼ਾਂਤੀ, ਸਵੈ-ਅਨੁਸ਼ਾਸਨ ਅਤੇ ਸਮਾਜ ਤੇ ਕੁਦਰਤ ਨਾਲ ਜੁੜੇ ਹੋਣ ਦੀ ਡੂੰਘੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ।
ਇਹ ਵੀ ਪੜ੍ਹੋ ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ
ਅੱਜ ਦੇ ਤੇਜ਼-ਰਫ਼ਤਾਰ ਯੁੱਗ ਅਤੇ ਤਣਾਅਪੂਰਨ ਮਾਹੌਲ ਵਿੱਚ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਕਾਇਮ ਰੱਖਣ ਅਤੇ ਰੋਜ਼ਾਨਾ ਦੀਆਂ ਮੁਸ਼ਕਲ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨ ਵਿੱਚ ਯੋਗ ਇੱਕ ਪ੍ਰਭਾਵਸ਼ਾਲੀ ਸਾਧਨ ਹੈ।ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇਹ ਦਿਨ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸਦਾ ਉਦੇਸ਼ ਯੋਗ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਵਧੇਰੇ ਸੰਤੁਲਿਤ ਜੀਵਨ ਜਿਉਣ ਦੇ ਸਾਧਨ ਵਜੋਂ ਯੋਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾ ਕੇ ਯੋਗ ਦੇ ਅਭਿਆਸ ਰਾਹੀਂ ਸਿਹਤ, ਤੰਦਰੁਸਤੀ ਅਤੇ ਜਨਤਕ ਭਲਾਈ ਨੂੰ ਉਤਸ਼ਾਹਿਤ ਕਰਨ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


