Bathinda ਦੇ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ 12ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ

Date:

spot_img

👉ਤੇਜ਼ ਰਫਤਾਰ ਵਾਲੀ ਜ਼ਿੰਦਗੀ ‘ਚ ਸ਼ਰੀਰ ਨੂੰ ਨਿਰੋਗ ਰੱਖਣ ਲਈ ਯੋਗ ਜ਼ਰੂਰੀ : ਡਿਪਟੀ ਕਮਿਸ਼ਨਰ
👉ਨਸ਼ਾ ਮੁਕਤੀ ਮੁਹਿੰਮ ਵਿੱਚ ਯੋਗਾ ਨਿਭਾ ਰਿਹਾ ਹੈ ਅਹਿਮ ਭੂਮਿਕਾ : ਡਾ. ਜੋਤੀ ਯਾਦਵ ਬੈਂਸ
👉ਭਾਰਤੀ ਸੰਸਕ੍ਰਿਤੀ ਵਿੱਚ ਯੋਗ ਦਾ 5 ਹਜ਼ਾਰ ਸਾਲ ਪੁਰਾਣਾ ਇਤਿਹਾਸ : ਪਦਮਜੀਤ ਸਿੰਘ ਮਹਿਤਾ

Bathinda News : ਸਾਡੀ ਰੋਜ਼ਾਨਾ ਵਿਅਸਤ ਅਤੇ ਤੇਜ਼ ਰਫਤਾਰ ਵਾਲੀ ਜ਼ਿੰਦਗੀ ‘ਚ ਸ਼ਰੀਰ ਨੂੰ ਮਾਨਸਿਕਤਾ ਪੱਖੋਂ ਮਜ਼ਬੂਤ, ਤੰਦਰੁਸਤ ਤੇ ਨਿਰੋਗ ਰੱਖਣ ਦੇ ਲਈ ਸੰਤੁਲਿਤ ਭੋਜਨ ਅਤੇ ਯੋਗ ਅਭਿਆਸ ਦਾ ਹੋਣਾ ਬਹੁਤ ਜ਼ਰੂਰੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸੀ.ਐਮ. ਦੀ ਯੋਗਸ਼ਾਲਾ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ 12ਵੇਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਕੀਤਾ।” ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ‘ਚ 327 ਰੋਜਾਨਾਂ ਯੋਗਾਂ ਕਲਾਸਾਂ ਯੋਗਾ ਟ੍ਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਜੋ ਕਿ ਜ਼ਿਲ੍ਹਾ ਹੈਡਕੁਆਰਟਰ, ਸਮੂਹ ਬਲਾਕ ਤੇ ਪਿੰਡ ਪੱਧਰ ‘ਤੇ ਕਰਵਾਈਆਂ ਜਾ ਰਹੀਆਂ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ 👉ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਐੱਸ.ਐੱਸ.ਪੀ ਡਾ ਜੋਤੀ ਯਾਦਵ ਬੈਂਸ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਜਿੱਥੇ ‘ਯੁੱਧ ਨਸ਼ਿਆ ਵਿਰੁੱਧ’ ਚੱਲ ਰਿਹਾ ਹੈ ਉਥੇ ਹੀ ਉਸ ਵਿੱਚ ਸੀ.ਐਮ. ਦੀ ਯੋਗਸ਼ਾਲਾ ਦੀ ਟੀਮ ਵੀ ਵਿਸ਼ੇਸ਼ ਯੋਗਦਾਨ ਪਾ ਰਹੀ ਹੈ। ਸਥਾਨਕ ਸਿਵਲ ਹਸਪਤਾਲ ਵਿੱਚ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ਨੂੰ ਨਸ਼ਾ ਮੁਕਤ ਕਰਨ ਦੇ ਲਈ ਪ੍ਰਚੀਨ ਯੋਗ ਵਿਧੀ ਵਰਤੀ ਜਾ ਰਹੀ ਹੈ। ਮਰੀਜ਼ਾ ਨੂੰ ਰੋਜਾਨਾ ਸਵੇਰੇ ਅਤੇ ਸ਼ਾਮ ਇੱਕ ਘੰਟਾ ਯੋਗ ਕਿਰਿਆਵਾਂ ਕਰਵਾਈਆਂ ਜਾ ਰਹੀਆਂ ਹਨ। ਸਮਾਗਮ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਉਹਨਾਂ ਯੋਗ ਦਾ ਇਤਿਹਾਸ ਦੱਸਦਿਆਂ ਕਿਹਾ ਕਿ ਭਾਰਤੀ ਯੋਗ ਸੰਸਕ੍ਰਿਤੀ ਵਿੱਚ ਯੋਗ ਦੀ ਅਹਿਮ ਭੂਮਿਕਾ ਰਹੀ ਹੈ, ਜੇਕਰ ਅਸੀਂ ਇਸ ਦੇ ਇਤਿਹਾਸ ਬਾਰੇ ਗੱਲ ਕਰੀਏ ਤਾਂ ਇਸ ਦਾ ਇਤਿਹਾਸ ਤਕਰੀਬਨ 5 ਹਜ਼ਾਰ ਸਾਲ ਪੁਰਾਣਾ ਮੰਨਿਆ ਗਿਆ ਹੈ। ਪੁਰਾਤਨ ਸਮੇਂ ਤੋਂ ਜੋ ਸਾਡੇ ਰਿਸ਼ੀਆਂ ਵਲੋਂ ਵੱਖ-ਵੱਖ ਵਿਧੀਆਂ ਦੁਆਰਾ ਕੀਤਾ ਗਿਆ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਇਸ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨਵਦੀਪ ਜੀਦਾ, ਚੇਅਰਮੈਨ ਸ਼੍ਰੀ ਰਾਕੇਸ਼ ਪੁਰੀ, ਚੇਅਰਮੈਨ ਸ੍ਰੀ ਨੀਲ ਗਰਗ, ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ, ਜ਼ਿਲਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ ਬਲਦੇਵ ਰਾਜ, ਆਯੁਰਵੈਦਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ ਅਨੁਰਾਗ ਗਿਰਧਰ, ਆਯੁਰਵੇਦਿਕ ਮੈਡੀਕਲ ਅਫ਼ਸਰ ਡਾ ਸੰਦੀਪ ਸਿੰਘ (ਰਾਮਪੁਰਾ ਫੂਲ), ਯੋਗਾ ਇੰਸਟਰੱਕਟਰ ਰੀਤੂ ਬਾਂਸਲ,ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम नरेंद्र मोदी के प्रयासों से विश्व की विधा बना योग: केंद्रीय मंत्री मनोहर लाल

👉प्रधानमंत्री नरेंद्र मोदी ने देश और दुनिया के नागरिकों...

जापान में चल रहे अंतरराष्ट्रीय गीता महोत्सव के दौरान हुआ भव्य अंतरराष्ट्रीय योग दिवस का आयोजन

👉मुख्यमंत्री नायब सिंह सैनी ने वीडियो मैसेज के माध्यम...