ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Date:

spot_img

👉25 ਜੂਨ ਤੋਂ ਬੂਥ ਲੈਵਲ ਅਫਸਰਾਂ ਵੱਲੋਂ ਘਰ ਘਰ ਵੰਡੇ ਜਾਣਗੇ ਫਾਰਮ
Bathinda News: ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ, ਆਈ.ਏ.ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟ ਨਾਲ ਵਿਸ਼ੇਸ਼ ਵੋਟਰ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ.) ਸਬੰਧੀ ਅਹਿਮ ਮੀਟਿੰਗ ਕਰਦਿਆਂ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਦਰੁਸਤ ਰੱਖਣਾ ਹੈ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਅਯੋਗ ਜਾਂ ਦੁਹਰਾਏ ਹੋਏ ਵੋਟਰਾਂ ਨੂੰ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਤਾਇਨਾਤ ਕੀਤੇ ਗਏ ਸਾਰੇ ਬੂਥ ਲੈਵਲ ਏਜੰਟ ਆਪਣੇ ਨਾਲ ਸਬੰਧਿਤ ਬੂਥ ਲੈਵਲ ਅਫਸਰਾਂ ਨਾਲ ਰਾਬਤਾ ਰੱਖਣ। 25 ਜੂਨ ਤੋਂ ਬੂਥ ਲੈਵਲ ਅਫਸਰਾਂ ਵੱਲੋਂ ਵਿਸ਼ੇਸ਼ ਫਾਰਮ ਘਰ ਘਰ ਪਹੁੰਚਾਏ ਜਾਣਗੇ। ਵੋਟਰਾਂ ਲਈ ਲਾਜ਼ਮੀ ਹੋਵੇਗਾ ਕਿ ਉਹ ਇਹ ਫਾਰਮ ਭਰ ਕੇ ਵਾਪਸ ਬੀ ਐਲ ਓ ਕੋਲ ਜਮਾਂ ਕਰਵਾਉਣ।

ਇਹ ਵੀ ਪੜ੍ਹੋ 👉War on Ganggsters; ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਯੋਗ ਵੋਟਰਾਂ ਨੂੰ ਆਪਣੇ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ।ਮੀਟਿੰਗ ਦੌਰਾਨ ਵੋਟਰ ਰਜਿਸਟ੍ਰੇਸ਼ਨ, ਨਾਮ ਵਿੱਚ ਸੋਧ, ਪਤੇ ਦੀ ਤਬਦੀਲੀ ਅਤੇ ਵੋਟਰ ਸੂਚੀ ਵਿੱਚੋਂ ਨਾਮ ਹਟਾਉਣ, ਗਣਨਾ ਫਾਰਮ ਭਰਨ ਸਬੰਧੀ ਨਿਰਧਾਰਤ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕੀਤੇ ਗਏ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸ਼ੁੱਧ ਵੋਟਰ ਸੂਚੀਆਂ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੁੰਦੀਆਂ ਹਨ ਇਸ ਦੇ ਵਿਚ ਸਾਰਿਆਂ ਦੀ ਭਾਗੀਦਾਰੀ ਲਾਜ਼ਮੀ ਹੈ।

ਇਹ ਵੀ ਪੜ੍ਹੋ 👉ਨਿਹੰਗ ਸਿੰਘਾਂ ਦੀ ਗ੍ਰਿਫਤਾਰੀ ਦਾ ਮਾਮਲਾ; ਭਗਵੰਤ ਸਿੰਘ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਇਸ ਮੌਕੇ ਤਹਿਸੀਲਦਾਰ (ਚੋਣਾਂ) ਹਰਜਿੰਦਰ ਕੌਰ , ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਹਰਦੀਪ ਸਿੰਘ ਸਰਾਂ, ਸਿਕੰਦਰ ਸਿੰਘ ਮਲੂਕਾ, ਮਾਸਟਰ ਟ੍ਰੇਨਰ ਗੁਰਦੀਪ ਸਿੰਘ ਮਾਨ, ਰਾਕੇਸ਼ ਕੁਮਾਰ, ਬਲਦੇਵ ਸਿੰਘ, ਸੁਖਦੀਪ ਸਿੰਘ, ਸੁਨੀਲ ਕੁਮਾਰ, ਮਾਧਵ ਸ਼ਰਮਾ, ਦਲਜੀਤ ਸਿੰਘ, ਇਕਬਾਲ ਢਿੱਲੋਂ, ਸ਼ੁਸ਼ੀਲ ਕੁਮਾਰ, ਰਾਕੇਸ਼ ਸਿੰਗਲਾ, ਗੁਰਮੇਲ ਸਿੰਘ, ਸੁਖਵਿੰਦਰ ਕੌਰ, ਸਤਪਾਲ ਸਿੰਘ, ਬਿੱਲੂ ਸਿੰਘ, ਰਜਿੰਦਰ ਕੁਮਾਰ, ਸੇਵਾ ਸਿੰਘ, ਬਨਵਾਰੀ ਲਾਲ, ਮਕੰਦ ਲਾਲ ਜਿੰਦਲ ਹਾਜ਼ਿਰ ਰਹੇ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਦੇ NSS ਵਿਭਾਗ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Bathinda News: DAV College Bathinda ਦੇ NSS ਵਿਭਾਗ ਨੇ...

ਗਿਆਨੀ ਜੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਦੇ ਵਿਦਿਆਰਥੀਆਂ ਨੇ ਵੱਕਾਰੀ ‘ਵਿਜੇ ਅਵਾਰਡ 2026’ ਜਿੱਤਿਆ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ...