30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

Date:

spot_img

👉ਸਥਾਨਕ ਸਰਕਾਰਾਂ ਮੰਤਰੀ ਨੇ ਮਿਊਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼
Chandigarh News: ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ।

ਇਹ ਵੀ ਪੜ੍ਹੋ 👉CM Bhagwant Mann ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ; ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਹ ਨਿਰਦੇਸ਼ ਸੂਬਾ ਪੱਧਰੀ ਸੁਰੱਖਿਆ ਆਡਿਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿੱਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਬਾਕੀ ਸਾਰੇ ਖੁੱਲ੍ਹੇ ਪਏ ਮੈਨਹੋਲਾਂ ਨੂੰ ਬੰਦ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।ਖੁੱਲ੍ਹੇ ਮੈਨਹੋਲਾਂ ਨੂੰ ਖਾਸ ਕਰਕੇ ਬਰਸਾਤੀ ਮੌਸਮ ਦੌਰਾਨ ‘ਮੌਤ ਦਾ ਖੂਹ’ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਦੀ ਚੇਤਾਵਨੀ ਦਿੱਤੀ। ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਹੇਠ ਚੱਲ ਰਹੇ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ 👉War on Ganggsters; ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਮੈਨਹੋਲ ਬੰਦ ਕਰਨ ਦੀ ਅਸਲ-ਸਮੇਂ ਦੀ ਟਰੈਕਿੰਗ ਲਈ ਇੱਕ ਏ.ਆਈ.-ਏਕੀਕ੍ਰਿਤ ਮੋਬਾਈਲ ਐਪ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਅਧਿਕਾਰੀਆਂ ਨੂੰ ਹੁਣ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਰੋਜ਼ਾਨਾ ਲਾਜ਼ਮੀ ਫੀਲਡ ਨਿਰੀਖਣ ਕਰਨਗੇ, ਜਦ ਕਿ ਸਾਰੇ ਸ਼ਹਿਰੀ ਕੇਂਦਰਾਂ ਵਿੱਚ ’ਵਾਰ ਰੂਮ’ ਵਿਖੇ ਤਾਇਨਾਤ ਸਟਾਫ਼ 24 ਘੰਟੇ ਪਾਣੀ ਭਰਨ, ਚੋਕ ਹੋਏ ਸੀਵਰੇਜਾਂ ਅਤੇ ਮਾਨਸੂਨ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਕਰੇਗਾ।ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸ਼੍ਰੀ ਘਣਸ਼ਿਆਮ ਥੋਰੀ ਪ੍ਰਸ਼ਾਸਕੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਖ਼ਰੀ ਮਿਤੀ ਪੁੱਗਣ ਵਿੱਚ ਸਿਰਫ਼ 8 ਦਿਨ ਬਾਕੀ ਹਨ ਤੇ ਖੁੱਲ੍ਹੇ ਮੈਨਹੋਲਾਂ ਨੂੰ ਬੰਦ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...