‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

Date:

spot_img

👉ਅਜਿਹੇ ਕੰਮ ਸਿਰਫ਼ ‘ਆਪ’ ਹੀ ਕਰ ਸਕਦੀ ਹੈ: ਅਰਵਿੰਦ ਕੇਜਰੀਵਾਲ
👉ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ
Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕੋ ਕਿਸ਼ਤ ਵਿੱਚ ਟਰਾਂਸਫਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ ‘ਆਪ’ ਮੁਖੀ ਨੇ ਇਸ ਸਕੀਮ ਦੀ ਸ਼ਲਾਘਾ ਕੀਤੀ, ਜੋ ਔਰਤਾਂ ਨੂੰ ₹1,000 ਪ੍ਰਤੀ ਮਹੀਨਾ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਪ੍ਰਦਾਨ ਕਰਦੀ ਹੈ, ਅਤੇ ਇਸ ਨੂੰ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਦੱਸਿਆ। ਇਸ ਪਹਿਲਕਦਮੀ ਤਹਿਤ ਭਗਵੰਤ ਮਾਨ ਸਰਕਾਰ 1 ਜੁਲਾਈ ਨੂੰ ਸਾਰੀਆਂ ਯੋਗ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਇੱਕਠੀ ਟਰਾਂਸਫਰ ਕਰੇਗੀ।

ਇਹ ਵੀ ਪੜ੍ਹੋ 👉CM Bhagwant Mann ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ; ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘X’ ‘ਤੇ ਲਿਖਿਆ, “1 ਜੁਲਾਈ ਨੂੰ ਔਰਤਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕਠਾ ਮਿਲੇਗਾ। ਔਰਤਾਂ ਨੂੰ ₹3,000 ਮਿਲਣਗੇ, ਜਦੋਂ ਕਿ ਐਸਸੀ ਸ਼੍ਰੇਣੀਆਂ ਨਾਲ ਸਬੰਧਤ ਹਰ ਔਰਤ ਨੂੰ ₹4,500 ਮਿਲਣਗੇ। ਜੇਕਰ ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਯੋਗ ਔਰਤਾਂ ਹਨ, ਤਾਂ ਹਰੇਕ ਔਰਤ ਨੂੰ ਇਹ ਸਨਮਾਨ ਰਾਸ਼ੀ ਮਿਲੇਗੀ। ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ।”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਹਲਕੇ ਦੇ ਚਨਾਰਥਲ ਕਲਾਂ ਵਿਖੇ ਕਰਵਾਏ ਗਏ ਇੱਕ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਸੀ ਕਿ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਇੱਕਠਾ ਟਰਾਂਸਫਰ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਪੁੱਛਿਆ ਸੀ ਕਿ ਕੀ ਉਹ ਹਰ ਮਹੀਨੇ ₹1,000 ਜਾਂ ₹1,500 ਲੈਣਾ ਪਸੰਦ ਕਰਨਗੀਆਂ ਜਾਂ ਦੋ ਤੋਂ ਤਿੰਨ ਮਹੀਨਿਆਂ ਦੀ ਰਾਸ਼ੀ ਇੱਕਠੀ ਲੈਣਾ ਚਾਹੁਣਗੀਆਂ। ਔਰਤਾਂ ਨੇ ਇੱਕੋ ਵਾਰ ਤਿੰਨ ਮਹੀਨਿਆਂ ਦੀ ਰਾਸ਼ੀ ਲੈਣ ਦੀ ਇੱਛਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ 👉30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

ਉਨ੍ਹਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ, “ਹੁਣ ਮਾਵਾਂ-ਭੈਣਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਇੱਕਠੀ ਮਿਲੇਗੀ। 1 ਜੁਲਾਈ ਨੂੰ ਔਰਤਾਂ ਦੇ ਖਾਤਿਆਂ ਵਿੱਚ ₹3,000 ਆਉਣਗੇ, ਜਦੋਂ ਕਿ ਐਸਸੀ ਵਰਗ ਦੀਆਂ ਔਰਤਾਂ ਨੂੰ ₹4,500 ਮਿਲਣਗੇ। ਜੇਕਰ ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਔਰਤਾਂ ਯੋਗ ਹਨ, ਤਾਂ ਉਨ੍ਹਾਂ ਵਿੱਚੋਂ ਹਰੇਕ ਨੂੰ ਉਸੇ ਅਨੁਸਾਰ ₹3,000 ਜਾਂ ₹4,500 ਮਿਲਣਗੇ।”ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ, “₹1,000 ਮਿਲਣ ਨਾਲ ਔਰਤਾਂ ਅਮੀਰ ਨਹੀਂ ਹੋ ਜਾਣਗੀਆਂ। ਬਲਕਿ, ਇਹ ਰਾਸ਼ੀ ਉਨ੍ਹਾਂ ਦੇ ਛੋਟੇ-ਮੋਟੇ ਰੀਤੀ-ਰਿਵਾਜਾਂ, ਪਰੰਪਰਾਵਾਂ ਅਤੇ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਹੈ। ਚਾਹੇ ਦੋਹਤੇ-ਪੋਤੇ ਆਉਣ ‘ਤੇ ਉਨ੍ਹਾਂ ਨੂੰ ਕੁਝ ਪੈਸੇ ਜਾਂ ਖਿਡੌਣਾ ਦੇਣਾ ਹੋਵੇ, ਜਾਂ ਧੀਆਂ ਨੂੰ ਮਿਲਣ ਜਾਣ ਵੇਲੇ ਸ਼ਹਿਰੋਂ ਫਲ ਖਰੀਦਣੇ ਹੋਣ, ਇਹ ਪੈਸਾ ਕੰਮ ਆਵੇਗਾ। ਇਹ ਪੂਰੀ ਤਰ੍ਹਾਂ ਮਾਵਾਂ ਅਤੇ ਭੈਣਾਂ ਦੇ ਮਾਣ-ਸਤਿਕਾਰ ਦੀ ਗੱਲ ਹੈ। ਹਰ ਵਿਅਕਤੀ ਆਪਣੇ ਘਰ ਦਾ ਰਾਜਾ ਹੁੰਦਾ ਹੈ, ਪਰ ਕਈ ਵਾਰ ਉਸ ਮਾਣ-ਸਤਿਕਾਰ ਨੂੰ ਬਣਾਈ ਰੱਖਣ ਲਈ ਵਿੱਤੀ ਸਾਧਨਾਂ ਦੀ ਕਮੀ ਹੁੰਦੀ ਹੈ। ਉਸ ਸਹਿਯੋਗ ਨੂੰ ਪ੍ਰਦਾਨ ਕਰਨਾ ਸਰਕਾਰ ਦਾ ਫਰਜ਼ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...