ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ ਵਿਰੋਧੀ ਧਿਰ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ ‘ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ ਧਰਮ ਦੇ ਨਾਮ ‘ਤੇ ਲੋਕਾਂ ਨੂੰ ਗੁਮਰਾਹ ਅਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੋਲ ਸਾਡੀ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ, ਉਹ ਹੁਣ ਮਨਘੜਤ ਪ੍ਰਚਾਰ ਰਾਹੀਂ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਨਾਨਕ ਨਾਮ ਲੇਵਾ ਸੰਗਤ ਦੀ ਸੂਝ-ਬੂਝ ਵਿੱਚ ਪੂਰਾ ਵਿਸ਼ਵਾਸ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ ਅਤੇ ਉਹ ਅੰਤਿਮ ਫੈਸਲਾ ਸੰਗਤ ‘ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਧਿਆਨ ਲੋਕਾਂ ਨੂੰ ਬਿਜਲੀ, ਪਾਣੀ, ਸੜਕਾਂ, ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਅਤੇ ਰੋਜ਼ਗਾਰ ਵਰਗੀਆਂ ਸਹੂਲਤਾਂ ਦੇਣ ‘ਤੇ ਕੇਂਦਰਤ ਰਹੇਗਾ ਅਤੇ ਸੱਚ-ਝੂਠ ਦਾ ਫੈਸਲਾ ਲੋਕ ਕਰਨਗੇ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਨੀਵੇਂ ਦਰਜੇ ਦੀ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਮੇਰੀਆਂ ਨਕਲੀ ਵੀਡੀਓਜ਼ ਪ੍ਰਸਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮੇਰੇ ਵਿਰੋਧੀ ਕਿਸੇ ਹੋਰ ਪੱਖ ‘ਤੇ ਮੈਨੂੰ ਚੁਣੌਤੀ ਦੇਣ ਵਿੱਚ ਅਸਮਰੱਥ ਹਨ ਤਾਂ ਉਹ ਹੁਣ ਧਾਰਮਿਕ ਮੁੱਦਿਆਂ ਰਾਹੀਂ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਹਾਲ ਹੀ ਵਿੱਚ ਪ੍ਰਸਾਰਿਤ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਸਖ਼ਸ਼ ਦੀ ਸਰੀਰਕ ਦਿੱਖ, ਕੱਦ-ਕਾਠੀ, ਚੱਲਣ ਅਤੇ ਵਿਚਰਨ ਦਾ ਤਰੀਕਾ ਕਿਸੇ ਵੀ ਪੱਖੋਂ ਮੇਰੇ ਨਾਲ ਮੇਲ ਨਹੀਂ ਖਾਂਦਾ। ਫਿਰ ਵੀ ਮੇਰੇ ਸਿਆਸੀ ਵਿਰੋਧੀ ਮੈਨੂੰ ਦੋਸ਼ੀ ਠਹਿਰਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੇ ਹਨ, ਪਰ ਲੋਕਾਂ ਅਤੇ ਸਿੱਖ ਭਾਈਚਾਰੇ ਨੇ ਇਹ ਵੀਡੀਓਜ਼ ਦੇਖ ਲਈਆਂ ਹਨ ਅਤੇ ਉਨ੍ਹਾਂ ਨੂੰ ਸਪੱਸ਼ਟ ਹੋ ਗਿਆ ਕਿ ਇਹ ਨਕਲੀ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੋਰੈਂਸਿਕ ਲੈਬਾਟਰੀਆਂ ਦੁਆਰਾ ਵੀਡੀਓ ਦੀ ਜਾਂਚ ਕਰਵਾਈ ਸੀ, ਪਰ ਹੁਣ ਉਨ੍ਹਾਂ ਲੈਬਾਟਰੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਮੇਰੇ ਵਿਰੁੱਧ ਇੱਕਜੁੱਟ ਹੋ ਕੇ ਇਨ੍ਹਾਂ ਲੈਬਾਟਰੀਆਂ ਦੇ ਮਾਲਕਾਂ ਅਤੇ ਇਨ੍ਹਾਂ ਨੂੰ ਚਲਾਉਣ ਵਾਲੇ ਕਰਮੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਵਾਦ ਦੀ ਸਾਜਿਸ਼ ਮੇਰੇ ਰਾਜਨੀਤਿਕ ਵਿਰੋਧੀਆਂ ‘ਤੇ ਹੀ ਉਲਟੀ ਪੈ ਗਈ ਹੈ ਅਤੇ ਲੋਕ ਇਹ ਜਾਅਲੀ ਵੀਡੀਓਜ਼ ਜਾਰੀ ਕਰਨ ਲਈ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ, ਜਿਸ ਕਰ ਕੇ ਉਹ ਹੁਣ ਨੀਵੇਂ ਦਰਜੇ ਦੀ ਸਿਆਸਤ ਕਰ ਰਹੇ ਹਨ। ਉਹ ਐਫ.ਆਈ.ਆਰ. ਦੀਆਂ ਧਮਕੀਆਂ ਅਤੇ ਦਬਾਅ ਦੀਆਂ ਚਾਲਾਂ ਰਾਹੀਂ ਲੈਬਾਟਰੀਆਂ ਦੇ ਮਾਲਕਾਂ ਨੂੰ ਡਰਾ ਰਹੇ ਹਨ ਅਤੇ ਇਹ ਦਾਅਵਾ ਕਰਨ ਲਈ ਮਜਬੂਰ ਕਰ ਰਹੇ ਹਨ ਕਿ ਉਨ੍ਹਾਂ ਨੂੰ ਝੂਠੀ ਰਿਪੋਰਟ ਤਿਆਰ ਕਰਨ ਲਈ ਪੈਸੇ ਦਿੱਤੇ ਗਏ ਸਨ। ਵਿਰੋਧੀਆਂ ਦੇ ਕਹਿਣ ਅਨੁਸਾਰ ਸਰਕਾਰ ਨੇ ਜਿਸ ਲੈਬਾਟਰੀ ਤੋਂ ਜਾਂਚ ਕਰਵਾਈ ਉਹ ਨਕਲੀ ਸੀ, ਜਦੋਂ ਕਿ ਉਨ੍ਹਾਂ ਨੇ ਜਿਸ ਲੈਬਾਟਰੀ ਤੋਂ ਜਾਂਚ ਕਰਵਾਈ ਉਹ ਅਸਲੀ ਸੀ। ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੀ ਅਸਲੀ ਹੈ ਅਤੇ ਕੀ ਨਕਲੀ।

ਇਹ ਵੀ ਪੜ੍ਹੋ 👉ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ‘ਤੇ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਮਾਮਲਾ ਲੋਕਾਂ ਅਤੇ ਸ੍ਰੀ ਨਾਨਕ ਨਾਮ ਲੇਵਾ ਸੰਗਤ ‘ਤੇ ਛੱਡਦਾ ਹਾਂ। ਅਸਲੀਅਤ ਇਹ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚ ਰਾਜਨੀਤਿਕ ਅਤੇ ਸਮਾਜਿਕ ਤੌਰ ‘ਤੇ ਅਸਫ਼ਲ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਹੁਣ ਧਾਰਮਿਕ ਆਧਾਰ ‘ਤੇ ਮੈਨੂੰ ਨਿਸ਼ਾਨਾ ਬਣਾਉਣ ਦਾ ਰਾਹ ਚੁਣਿਆ ਹੈ। ਇਹ ਲੋਕ ਹਰ ਰੋਜ਼ ਨਵੇਂ ਫ਼ਰਜ਼ੀ ਵੀਡੀਓਜ਼ ਬਣਾ ਕੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਸਾਰਿਤ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚਾਲਾਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਮੈਂ ਬਿਜਲੀ, ਪਾਣੀ, ਸੜਕਾਂ, ਪਿੰਡਾਂ ਦੇ ਛੱਪੜਾਂ, ਆਮ ਆਦਮੀ ਕਲੀਨਿਕ, ਹਸਪਤਾਲ ਅਤੇ ਰੋਜ਼ਗਾਰ ਦੇ ਮੌਕਿਆਂ ‘ਤੇ ਆਪਣਾ ਧਿਆਨ ਕੇਂਦਰਤ ਰੱਖਾਂਗਾ। ਉਨ੍ਹਾਂ ਕਿਹਾ ਕਿ ਮੈਂ ਉਸੇ ਸਮਰਪਣ ਅਤੇ ਜੋਸ਼ ਨਾਲ ਕੰਮ ਕਰਦਾ ਰਹਾਂਗਾ ਅਤੇ ਜਿੰਨਾ ਚਿਰ ਲੋਕ ਮੇਰੇ ਨਾਲ ਖੜ੍ਹੇ ਹਨ, ਇਨ੍ਹਾਂ ਵਿੱਚੋਂ ਕੋਈ ਵੀ ਮੇਰਾ ਕੁਝ ਨਹੀਂ ਵਿਗਾੜ ਸਕਦਾ। ਵਿਰੋਧੀ ਧਿਰ ਨੂੰ ਅਜਿਹੇ ਤਰੀਕੇ ਅਪਨਾਉਣ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਰਾਜਨੀਤੀ ਬਹੁਤ ਨੀਵੇਂ ਪੱਧਰ ਤੱਕ ਡਿੱਗ ਗਈ ਹੈ ਕਿਉਂਕਿ ਉਨ੍ਹਾਂ ਕੋਲ ਮੇਰਾ ਵਿਰੋਧ ਕਰਨ ਦਾ ਕੋਈ ਹੋਰ ਢੰਗ ਨਹੀਂ ਹੈ। ਇਸ ਲਈ ਉਹ ਲਗਾਤਾਰ ਬੇਬੁਨਿਆਦ ਦੋਸ਼ ਰਾਹੀਂ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ। ਹੁਣ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਮੇਰਾ ਬਾਈਕਾਟ ਕਰਨ ਸਬੰਧੀ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ।’’

ਇਹ ਵੀ ਪੜ੍ਹੋ 👉Cabinet Minister Barinder Kumar Goyal ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਪੁੱਛਿਆ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਵੀ ਅਕਾਲੀ ਦਲ ਜਾਂ ਸੁਖਬੀਰ ਸਿੰਘ ਬਾਦਲ ਵਿਰੁੱਧ ਅਜਿਹੇ ਪੋਸਟਰ ਕਿਉਂ ਨਹੀਂ ਲਗਾਏ ਗਏ। ਉਨ੍ਹਾਂ ਪੁੱਛਿਆ, “2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਉਨ੍ਹਾਂ ਨੇ ਆਪਣੀਆਂ ਗਲਤੀਆਂ ਕਬੂਲੀਆਂ, ਕੀਤੇ ਹੋਏ ਗਲਤ ਕੰਮਾਂ, ਗੋਲੀਬਾਰੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਮੰਨਿਆ ਸੀ ਕਿ ਉਨ੍ਹਾਂ ਵੱਲੋਂ ਸੰਗਤ ਵਿਰੁੱਧ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਪੋਸਟਰ ਲਗਾਏ ਸਨ?”ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਬਹੁਤ ਸਿਆਣੀ ਹੈ ਅਤੇ ਲੋਕ ਹੀ ਸਭ ਤੋਂ ਉੱਪਰ ਹਨ। ਉਨ੍ਹਾਂ ਅੱਗੇ ਕਿਹਾ, “ਇਹ ਲੋਕ ਹੰਕਾਰ ਤਹਿਤ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਵਿਰੁੱਧ ਉਠਾਉਣ ਲਈ ਕੋਈ ਅਸਲ ਮੁੱਦਾ ਹੀ ਨਹੀਂ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ, ਭਾਈਚਾਰਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਦਾ ਉਹ ਦੌਰਾ ਕਰਦੇ ਹਨ, ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ। ਉਨ੍ਹਾਂ ਕਿਹਾ,“ਵਿਰੋਧੀਆਂ ਨੂੰ ਲੋਕਾਂ ਦੇ ਇਹ ਠਾਠਾਂ ਮਾਰਦੇ ਇਕੱਠ ਬਰਦਾਸ਼ਤ ਨਹੀਂ ਹੋ ਰਹੇ ਕਿਉਂਕਿ ਉਨ੍ਹਾਂ ਨੂੰ ਕਦੇ ਵੀ ਲੋਕਾਂ ਦਾ ਅਜਿਹਾ ਭਰਵਾਂ ਹੁੰਗਾਰਾ ਨਹੀਂ ਮਿਲਿਆ। ਇਸ ਲਈ ਤਿੰਨੇ ਪਾਰਟੀਆਂ ਹੁਣ ਇੱਕੋ ਉਦੇਸ਼ ਤਹਿਤ ਮੈਨੂੰ ਧਾਰਮਿਕ ਆਧਾਰ ’ਤੇ ਬਦਨਾਮ ਕਰਨ ਵਿੱਚ ਜੁਟੀਆਂ ਹਨ, ਪਰ ਅੰਤਿਮ ਫੈਸਲਾ ਲੋਕਾਂ ਦੇ ਹੱਥਾਂ ਵਿੱਚ ਹੈ।’’ਮੁੱਖ ਮੰਤਰੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ, “ਮੈਂ ਪੰਜਾਬ ਅਤੇ ਇਸ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਖੜ੍ਹਾ ਰਹਾਂਗਾ। ਉਹ ਜੋ ਵੀ ਚਾਹੁਣ ਕਰ ਸਕਦੇ ਹਨ, ਪਰ ਲੋਕ ਫੈਸਲਾ ਕਰਨਗੇ ਕਿ ਕੀ ਸੱਤਾ ਦੀ ਲਾਲਸਾ ਲਈ ਇਸ ਪੱਧਰ ਤੱਕ ਡਿੱਗ ਜਾਣਾ ਸਹੀ ਹੈ।”

ਇਹ ਵੀ ਪੜ੍ਹੋ 👉ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਪੂਰੀ ਤਰ੍ਹਾਂ ਜਾਅਲੀ ਅਤੇ ਮਨਘੜ੍ਹਤ ਹਨ। ਉਨ੍ਹਾਂ ਕਿਹਾ, “ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ’ਤੇ ਵਿਸ਼ਵਾਸ ਨਾ ਕਰਨ। ਵਿਰੋਧੀ ਧਿਰ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਨਿਰਭਰ ਰਹਿ ਗਈ ਹੈ ਕਿਉਂਕਿ ਉਨ੍ਹਾਂ ਦਾ ਹੁਣ ਜ਼ਮੀਨ ’ਤੇ ਕੋਈ ਵਜੂਦ ਨਹੀਂ ਰਿਹਾ।”ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਵਿਰੋਧੀ ਧਿਰ ਘਬਰਾ ਜਾਂਦੀ ਹੈ ਅਤੇ ਬੇਚੈਨ ਹੋ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ, “ਇਸੇ ਕਰਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਮੇਰੇ ਵਿਰੁੱਧ ਇੱਕ ਸਾਂਝਾ ਮੋਰਚਾ ਬਣਾਇਆ ਹੈ। ਉਹ ਰਾਜਨੀਤਿਕ ਤੌਰ ’ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਝੂਠੇ ਧਾਰਮਿਕ ਪ੍ਰਚਾਰ ਰਾਹੀਂ ਮੇਰੀ ਦਿੱਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲਾਂ ਤੋਂ ਸੱਤਾ ਇਨ੍ਹਾਂ ਪਾਰਟੀਆਂ ਕੋਲ ਰਹੀ ਹੈ ਅਤੇ ਇਹ ਲੋਕ ਇੱਕ ਦੂਜੇ ਨੂੰ ਬਚਾਉਂਦੇ ਰਹੇ ਹਨ। ਉਨ੍ਹਾਂ ਕਿਹਾ, “ਉਹ ਦਿਨ ਹੁਣ ਲੰਘ ਗਏ ਹਨ। ਹੁਣ 2027 ਵਿੱਚ ਵਿਰੋਧੀਆਂ ਨੂੰ ਸੱਤਾ ਵਿੱਚ ਵਾਪਸ ਆਉਣ ਦੀ ਕੋਈ ਸੰਭਾਵਨਾ ਨਹੀਂ ਦਿਖ ਰਹੀ, ਇਸੇ ਲਈ ਉਹ ਚਿੰਤਤ ਹਨ। ਸਕੂਲ ਬਣਾਏ ਜਾ ਰਹੇ ਹਨ, ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਸੜਕਾਂ ਬਣਾਈਆਂ ਜਾ ਰਹੀਆਂ ਹਨ, ਪਿੰਡਾਂ ਦੇ ਟੋਭੇ ਸਾਫ਼ ਕੀਤੇ ਜਾ ਰਹੇ ਹਨ ਅਤੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਰਿਹਾ ਹੈ। ਇਹ ਆਗੂ ਪੰਜਾਬ ਵੱਲੋਂ ਕੀਤੀ ਜਾ ਰਹੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਇਸੇ ਕਰ ਕੇ ਉਹ ਅਜਿਹੀਆਂ ਸਾਜ਼ਿਸ਼ਾਂ ਰਚ ਰਹੇ ਹਨ।”ਲੋਕਾਂ ਅਤੇ ਸੰਗਤ ਵਿੱਚ ਆਪਣੇ ਵਿਸ਼ਵਾਸ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸੰਗਤ ਫੈਸਲਾ ਕਰੇਗੀ। ਲੋਕ ਫੈਸਲਾ ਕਰਨਗੇ। ਮੈਂ ਲੋਕਾਂ ਦਾ ਹਾਂ ਅਤੇ ਮੈਂ ਉਨ੍ਹਾਂ ਦੇ ਵਿੱਚ ਹੀ ਰਹਾਂਗਾ। ਅੱਜ ਵੀ ਮੈਂ ਲੋਕਾਂ ਦੇ ਦਰਮਿਆਨ ਜਾ ਰਿਹਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਮੈਂ ਜਿੱਥੇ ਵੀ ਜਾਵਾਂਗਾ, ਉਹ ਮੇਰੇ ’ਤੇ ਉਹੀ ਪਿਆਰ ਵਰ੍ਹਾਉਂਦੇ ਰਹਿਣਗੇ। ਇਹੀ ਪਿਆਰ ਮੈਨੂੰ ਪੰਜਾਬ ਦੀ ਸੇਵਾ ਕਰਦੇ ਰਹਿਣ ਦੀ ਤਾਕਤ ਦਿੰਦਾ ਹੈ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related