New Delhi News: ਪਿਛਲੇ ਦਿਨੀਂ ਪੰਜਾਬੀ ਦੇ ਨਾਮਵਾਰ ਗਾਇਕ ਗੁਰੂ ਰੰਧਾਵਾ ਦੇ ਜਿੰਮ ਉੱਪਰ ਫ਼ਾਈਰਿੰਗ ਕਰਨ ਦੇ ਮਾਮਲੇ ਵਿਚ ਲੋੜੀਦੇ ਸ਼ੂਟਰਾਂ ਦਾ ਦਿੱਲੀ ਪੁਲਿਸ ਨੇ Encounter ਕਰ ਦਿੱਤਾ ਹੈ। ਦਸਿਆ ਜਾ ਰਿਹਾ ਕਿ ਸ਼ੂਟਰਾਂ ਤੇ ਪੁਲਿਸ ਵਿਚਕਾਰ ਦਿੱਲੀ ਦੇ ਪੱਛਮੀ ਵਿਹਾਰ ‘ਚ ਮੁਕਾਬਲਾ ਹੋਇਆ, ਜਿੱਥੈ ਪੁਲਿਸ ਵੱਲੋਂ ਘੇਰਾ ਪਾਉਣ ‘ਤੇ ਦੋਨਾਂ ਸ਼ੂਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ 👉ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਜਿਸਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀ ਚਲਾਈ ਤੇ ਇਸ ਗੋਲਾਬਾਰੀ ਵਿਚ ਦੋਨੋਂ ਸ਼ੂਟਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦਸਿਆ ਜਾ ਰਿਹਾ ਕਿ ਇੰਨ੍ਹਾਂ ਦੀ ਹਾਲਾਤ ਗੰਭੀਰ ਹੈ। ਹਾਲਾਂਕਿ ਪੁਲਿਸ ਨੇ ਹਾਲੇ ਤੱਕ ਸ਼ਿਨਾਖ਼ਤ ਨਹੀਂ ਦੱਸੀ ਪ੍ਰੰਤੂ ਕਿਹਾ ਜਾ ਰਿਹਾ ਕਿ ਇਹ ਦੋਨੋਂ ਲਾਰੈਂਸ ਬਿਸ਼ਨੋਈ ਤੇ ਅਨਿਲ ਪੰਡਿਤ ਗੈਂਗ ਨਾਲ ਜੁੜੇ ਹੋਏ ਹਨ ਤੇ ਫ਼ਿਰੌਤੀ ਲਈ ਡਰਾਉਣ-ਧਮਕਾਉਣ ਵਾਸਤੇ ਫ਼ਾਈਰਿੰਗ ਦਾ ਕੰਮ ਕਰਦੇ ਸਨ। ਇੰਨ੍ਹਾਂ ਕੋਲੋਂ ਪਾਕਿਸਤਾਨੀ ਹਥਿਆਰ ਵੀ ਬਰਾਮਦ ਹੋਣ ਦੀ ਸੂਚਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



