Amritsar News: Amritsar Commissionerate Police ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਸਰਹੱਦ ਪਾਰੋਂ ਚੱਲ ਰਹੇ ਨਾਜਾਇਜ਼ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ 10 ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗੰਨ ਸ਼ਾਮਲ ਹਨ, 5.048 ਕਿਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੰਮ ਕਰਨ ਵਾਲੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਸਨ।
ਇਹ ਵੀ ਪੜ੍ਹੋ 👉Breaking News; ਬਠਿੰਡਾ ਦੇ ਮਸ਼ਹੂਰ ਡਾਕਟਰ ਦੇ ਕਲੀਨਿਕ ਉੱਪਰ ਪੈਟਰੋਲ ਬੰ*ਬ ਸੁੱਟਣ ਵਾਲੇ ਕਾਬੂ
ਉਹ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਅਨਸਰਾਂ ਨੂੰ ਵੰਡਦੇ ਸਨ। ਇਹ ਨੈੱਟਵਰਕ ਵੱਖ-ਵੱਖ ਥਾਵਾਂ ‘ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਵੀ ਕਰਦਾ ਸੀ। ਇਸ ਸਬੰਧ ਵਿਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ, ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰੋਬਾਰ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



