👉ਪਲਾਸਟਿਕ ਮੁਕਤ ਵਾਤਾਵਰਣ ਮਨੁੱਖੀ ਸੱਭਿਅਤਾ ਲਈ ਜ਼ਰੂਰੀ-: ਡਾ. ਬਲਰਾਜ ਸਿੰਘ
Talwandi Sabo News:ਭਾਰਤ ਸਰਕਾਰ ਦੇ ਖੇਤੀ ਮੰਤਰਾਲਾ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵੱਲੋਂ ਰਾਸ਼ਟਰੀ ਪੱਧਰ ਤੇ ਚਲਾਈ ਜਾ ਰਹੀ ਖੇਤ ਬਚਾਓ ਮੁਹਿੰਮ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਕੈਲਟੀ ਆੱਫ਼ ਐਗਰੀਕਲਚਰ ਤੇ ਨਿਰਦੇਸ਼ਕ ਪਸਾਰ ਵੱਲੋਂ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜ਼ੋ ਸ਼ਿਰਕਤ ਕੀਤੀ, ਜਦਕਿ ਨਿਰਦੇਸ਼ਕ ਪਸਾਰ ਡਾ. ਜਗਦੀਸ਼ ਗੋਰਵਰ ਨੇ ਖੇਤੀ ਸੰਬੰਧੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਮਾਹਿਰ ਵਜੋਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਪੰਚ ਹਰਮੰਦਰ ਸਿੰਘ, ਪ੍ਰਧਾਨ ਗੁਰਦੁਆਰਾ ਸਾਹਿਬ, ਨਛੱਤਰ ਸਿੰਘ, ਮੈਂਬਰ ਸ਼ੇਰੇ ਪੰਜਾਬ ਕਲੱਬ ਜਗਸੀਰ ਸਿੰਘ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਤੇ ਕਿਸਾਨਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ Punjab Police ਦੇ ਚੌਂਕੀ ਇੰਚਾਰਜ਼ ਵੱਲੋਂ ਗੋ*ਲੀ ਮਾਰ ਕੇ ਖੁਦਕਸ਼ੀ; ਮਾਮਲੇ ਦੀ ਜਾਂਚ ਜਾਰੀ
ਇਸ ਮੌਕੇ ਮੁੱਖ ਬੁਲਾਰੇ ਵਾਇਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਸਮੇਂ ਭਾਰਤ ਦੀ ਅਬਾਦੀ ਲਗਭਗ 34 ਕਰੋੜ ਸੀ ਜੋ ਕਿ ਹੁਣ ਵੱਧ ਕੇ 148 ਕਰੋੜ ਹੋ ਚੁੱਕੀ ਹੈ। ਆਜ਼ਾਦੀ ਸਮੇਂ ਭਾਰਤ ਕਣਕ ਬਾਹਰਲੇ ਮੁਲਕਾਂ ਤੋਂ ਮੰਗਵਾਇਆ ਕਰਦਾ ਸੀ। ਪਰ ਹੁਣ ਐਨੀ ਵੱਡੀ ਜਨਸੰਖਿਆਂ ਹੋਣ ਦੇ ਬਾਵਜੂਦ ਵੀ ਅਸੀਂ ਦੂਜੇ ਮੁਲਕਾਂ ਨੂੰ ਕਣਕ ਨਿਰਯਾਤ ਕਰ ਰਹੇ ਹਾਂ। ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਬਦਲਵੇਂ ਫ਼ਸਲੀ ਚੱਕਰ ਤਹਿਤ ਬਾਗਵਾਨੀ, ਸਬਜੀਆਂ,ਫ਼ਲਾਂ ਤੇ ਫੁੱਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਮਿਲਦਾ ਹੈ, ਪੈਸੇ ਅਤੇ ਪਾਣੀ ਦੀਬੱਚਤ ਵੀ ਹੁੰਦੀ ਹੈ। ਉਹਨਾਂ ਕਿਹਾ ਕਿ ਭਾਰਤ ਦੇ ਕਿਸਾਨ ਤੇਲ ਬੀਜਾਂ ਅਤੇ ਦਾਲਾਂ ਦੀ ਖੇਤੀ ਕਰਕੇ ਆਤਮ ਨਿਰਭਰ ਹੋਣ ਦੇ ਨਾਲ-ਨਾਲ ਵਿਦੇਸ਼ੀ ਮੁਦਰਾ ਦੀ ਬੱਚਤ ਵੀ ਕਰ ਸਕਦੇ ਹਨ।ਉਹਨਾਂ ਸਾਰਿਆਂ ਨੂੰ ਪਲਾਸਟਿਕ ਮੁਕਤ ਆਲਾ-ਦੁਆਲਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ 3000 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ED ਵੱਲੋਂ ਹਰਪ੍ਰੀਤ ਤਲਵਾੜ ਗ੍ਰਿਫ਼ਤਾਰ; ਜਾਣੋਂ ਕੌਣ ਹੈ ਤਲਵਾੜ
ਉਹਨਾਂ ਵਿਸ਼ੇਸ਼ ਤੌਰ ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਦਿਸ਼ਾ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਡਾ. ਸਿੰਘ ਨੇ ਵਿਸ਼ੇਸ਼ ਤੌਰ ਤੇ ਪੰਜਾਬ ਵਿਚ ਲਗਾਈਆਂ ਜਾਂਦੀਆਂ ਪਾਣੀ ਦੀਆਂ ਛਬੀਲਾਂ ਸਮੇਂ ਸਟੀਲ ਦੇ ਗਲਾਸਾਂ ਦੀ ਵਰਤੋਂ ਕਰਨ ਲਈ ਕਿਹਾ, ਜਿਹੜਾ ਕਿ ਯੂਨੀਵਰਸਿਟੀ ਵਲੋਂ ਵੀ ਕੀਤਾ ਜਾਂਦਾ ਹੈ। ਜਿਸ ਦਾ ਸਥਾਨਕ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰੋਗਰਾਮ ਦੌਰਾਨ ਛਬੀਲਾ ਦੇ ਠੰਡੇ-ਮਿੱਠੇ ਜਲ ਨੂੰ ਸਟੀਲ ਦੇ ਗਿਲਾਸਾਂ ਵਿੱਚ ਹੀ ਵਰਤਾਇਆ ਗਿਆ।ਇਸ ਮੌਕੇ ਨਿਰਦੇਸ਼ਕ ਪਸਾਰ ਨੇ ਖੇਤੀ, ਮਸ਼ੀਨਰੀ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



