ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ

Date:

spot_img

ਧੀਆਂ ਸਾਡਾ ਮਾਣ
Chandigarh News:ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਜਾਰੀ ਕੀਤੀ।ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ।ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ।

ਇਹ ਵੀ ਪੜ੍ਹੋ  Punjab ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, United Nations Office on Drugs and Crime ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

‘ਲੈਟਰਜ਼ ਟੂ ਮਾਈ ਡੌਟਰਜ਼’ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚਾਹੁੰਦੀ ਹੈ, ਅਤੇ ਹਰ ਉਸ ਧੀ ਨਾਲ ਜੋ ਆਪਣੀਆਂ ਜੜ੍ਹਾਂ ਨੂੰ ਸਮਝਣਾ ਚਾਹੁੰਦੀ ਹੈ।ਲੇਖਕਾ ਰਾਵੀ ਪੰਧੇਰ ਨੇ ਸਾਂਝਾ ਕੀਤਾ ਕਿ ਇਹ ਕਿਤਾਬ ਉਨ੍ਹਾਂ ਗੱਲਬਾਤਾਂ ਨੂੰ ਸੰਭਾਲਣ ਲਈ ਲਿਖੀ ਗਈ ਹੈ ਜੋ ਅਕਸਰ ਅਣਕਹੀਆਂ ਰਹਿ ਜਾਂਦੀਆਂ ਹਨ। ਇਹ ਉਨ੍ਹਾਂ ਚੁੱਪ ਕੁਰਬਾਨੀਆਂ, ਸ਼ਾਂਤ ਹਿੰਮਤ ਅਤੇ ਬੇਸ਼ਰਤ ਪਿਆਰ ਨੂੰ ਸ਼ਰਧਾਂਜਲੀ ਹੈ ਜੋ ਮਾਂ ਬਣਨ ਨੂੰ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਭਾਵਨਾਤਮਕ ਅਤੇ ਸੱਭਿਆਚਾਰਕ ਸਾਂਝਾਂ ਨੂੰ ਪਾਲਣ ਵਾਲੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ।ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਤੇ ਮੈਂਬਰ ਸਕੱਤਰ ਕਨੂੰ ਥਿੰਦ ਵੀ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰਤਾ ਵਿਭਾਗ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਵੱਲੋਂ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...