Police ‘ ਚ ਭਰਤੀ ਲਈ ਟ੍ਰੇਨਿੰਗ ਲੈਣ ਆਏ ਨੌਂਜਵਾਨ ਦੀ ਕੁੱਟਮਾਰ ਕਰਨ ਵਾਲੇ ਅਕੈਡਮੀ ਮਾਲਕ ਵਿਰੁੱਧ ਪਰਚਾ ਦਰਜ਼

Date:

spot_img

Bathinda News: ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਕੈਡਮੀ ਦੇ ਮਾਲਕ ਵਿਰੁੱਧ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧ ਵਿੱਚ ਪੀੜਤ ਨੌਜਵਾਨ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਜਿਸਤੋਂ ਬਾਅਦ ਨਥਾਣਾ ਥਾਣੇ ਅੰਦਰ ਪ੍ਰਭਦੀਪ ਪੁੱਤਰ ਤਰਲੋਕਾ ਵਾਸੀ ਫਗਵਾੜਾ ਜਿਲ੍ਹਾ ਕਪੂਰਥਲਾ‌ ਦੇ ਬਿਆਨਾਂ ਉਪਰ ਗੁਰਜੰਟ ਸਿੰਘ ਵਾਸੀ ਬੁਰਜ ਕਾਹਨ ਸਿੰਘ ਵਾਲਾ ਵਿਰੁੱਧ BNS ਦੀ ਧਾਰਾ 115(2), 351(2), 126(2) ਤਹਿਤ ਇਹ ਕਾਰਵਾਈ ਹੋਈ ਹੈ। ਥਾਣਾ ਨਥਾਣਾ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਪੁਸ਼ਟੀ ਕਰਦਿਆ ਦੱਸਿਆ ਕਿ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਦੱਸਣਾ ਬਣਦਾ ਹੈ ਕਿ ਮੁਲਜ਼ਮ ਦੇ ਵੱਲੋਂ ਵੱਖ-ਵੱਖ ਭਰਤੀਆਂ ਦੀ ਟਰੇਨਿੰਗ ਦੇਣ ਲਈ ਮੈਜ਼ ਅਕਾਲ ਫਿਜੀਕਲ ਅਕੈਡਮੀ ਭੁੱਚੋ ਮੰਡੀ ਦੇ ਨਾਂ ‘ਤੇ ਇਹ ਅਕੈਡਮੀ ਚਲਾਈ ਜਾ ਰਹੀ ਹੈ। ਇਸੇ ਅਕੈਡਮੀ ਵਿੱਚ ਟ੍ਰੇਨਿੰਗ ਲੈ ਰਹੇ ਪੀੜਤ ਨੌਜਵਾਨ ਦੀ ਇੱਕ ਕਥਿਤ ਸਿਕਾਇਤ ਉਪਰ ਮੁਲਜ਼ਮ ਨੇ ਡੰਡੇ ਨਾਲ ਕੁੱਟਮਾਰ ਕੀਤੀ, ਜਿਹੜੀ ਇੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਦੋ ਕਿ ਬਾਅਦ ਵਿੱਚ ਕਿਸੇ ਨੇ ਵਾਇਰਲ ਕਰ ਦਿੱਤੀ। ਇਸ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਮ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਕਤ ਅਕੈਡਮੀ ਨੂੰ ਚਲਾਉਣ ਅਤੇ ਇਸਦੇ ਲਈ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...