Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਤ ਵੀਡੀਓ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ ‘ਤੇ ਸਵਾਲ ਖੜ੍ਹੇ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਬਦਲੇ ‘ਸੁਖਬੀਰ ਬਾਦਲ ਖਿਲਾਫ ਮਤਾ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ 👉ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਸ਼ਨੀਵਾਰ ਨੂੰ ਇੱਥੇ ਆਪਣੀ ਜਥੇਬੰਦੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ, ‘‘ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਜਨਰਲ ਹਾਊਸ ਦਾ ਵਿਸ਼ੇਸ ਇਜਲਾਜ ਬੁਲਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁਧ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਪਿੰਡ ਪੱਧਰ ‘ਤੇ ਜਾਣ ਦਾ ਫੈਸਲਾ ਲਿਆ ਪ੍ਰੰਤੂ ਜਦ 2 ਦਸੰਬਰ 2024 ਦੇ ਹੁਕਮਨਾਮੇ ਤੋਂ ਭਗੋੜੇ ਹੋਏ ਸੁਖਬੀਰ ਸਿੰਘ ਬਾਦਲ ਵਿਰੁਧ ਪਿੰਡ ਪੱਧਰ ‘ਤੇ ਕਿਉਂ ਨਹੀਂ ਗਏ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖੁਦ ਭਗੋੜੇ ਹੋ ਗਏ ਸਨ,ਜਿਸਦੇ ਚੱਲਦੇ ਇੰਨ੍ਹਾਂ ਵਿਰੁਧ ਵੀ ਵਿਸੇਸ਼ ਇਜਲਾਸ ਵਿਚ ਮਤਾ ਲਿਆਂਦਾ ਜਾਵੇ। ”
ਇਹ ਵੀ ਪੜ੍ਹੋ 👉ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ, ‘‘ ਸਿੱਖ ਸੰਗਤਾਂ ਦੇ ਦਸਵੰਧ ਨੂੰ ਸਿਆਸੀ ਆਗੂਆਂ ਦੇ ਇਸ਼ਾਰੇ ‘ਤੇ ਗੰਦੀ ਰਾਜਨੀਤੀ ਨੂੰ ਚਮਕਾਉਣ ਲਈ ਪਾਣੀ ਵਾਂਗ ਰੋੜਿਆ ਜਾ ਰਿਹਾ। ” ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਨੇ ਇਸ ਮੌਕੇ ਇਹ ਵੀ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਪੋਸਟਰ ਵਾਰ, ਜਿਸਨੂੰ ਹੁਕਮਰਾਨ ਧਿਰ ਵੱਲੋਂ ਰੋਕਿਆ ਜਾ ਰਿਹਾ, ਜਿਸਦੇ ਨਾਲ ਪਿੰਡਾਂ ਵਿਚ ਸਿੱਖਾਂ ‘ਚ ਖਾਨਾਜੰਗੀ ਸ਼ੁਰੂ ਹੋਣ ਦਾ ਖ਼ਦਸਾ ਹੈ, ਉਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਰੋਕ ਲਗਾਈ ਜਾਵੇ।
ਇਹ ਵੀ ਪੜ੍ਹੋ 👉ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰਤਾ ਵਿਭਾਗ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਵੱਲੋਂ ਕਾਬੂ
ਇਸਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਪੁੱਜ ਰਹੇ ਆਪ ਸੁਪਰੀਮੋ ਨੂੰ ਵੀ ਸਵਾਲ ਕਰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੁੰ 24 ਘੰਟਿਆਂ ਵਿਚ ਸਜ਼ਾਵਾਂ ਦੇਣ ਦਾ ਵਾਅਦਾ ਹਾਲੇ ਤੱਕ ਵਫ਼ਾ ਕਿਉਂ ਨਹੀਂ ਹੋਇਆ, ਇਸਦਾ ਵੀ ਪੰਜਾਬੀਆਂ ਨੂੰ ਜਵਾਬ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਰੁਧ ਸ਼ੋਸਲ ਮੀਡੀਆ ‘ਤੇ ਚੱਲ ਰਹੀ ਕਿਰਦਾਰਕੁਸ਼ੀ ਦੀ ਨਿੰਦਾ ਕਰਦਿਆਂ ਇਸਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਸੈੱਲ ਨੂੰ ਜਿੰਮੇਵਾਰ ਠਹਿਰਾਉਂਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਦੇ ਆਗੂਆਂ ਵੱਲੋਂ ਪਾਈ ਇਸ ਪਿਰਤ ਸਿੱਖ ਪੰਥ ਦਾ ਵੱਡਾ ਨੁਕਸਾਨ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



