ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ’ਚ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ

Date:

spot_img

👉ਪੁਰਾਤਨ ਰਵਾਇਤ ਅਨੁਸਾਰ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਵਿਸ਼ਾਲ ਪੰਥਕ ਇਕੱਠ- ਐਡਵੋਕੇਟ ਧਾਮੀ
👉ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਸਰਕਾਰੀ ਸਾਜ਼ਿਸ਼ਾਂ ਵਿਰੁੱਧ ਖ਼ਾਲਸਾ ਪੰਥ ਨੂੰ ਇਕਜੁਟ ਹੋਣ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਜਨਰਲ ਇਕੱਤਰਤਾ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਇਸ ਆਦੇਸ਼ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਵਿਸ਼ਾਲ ਪੰਥਕ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਹਰ ਹਲਕੇ ਵਿਚ ਵੱਡੀ ਮੁਹਿੰਮ ਚਲਾਉਣ ਅਤੇ ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਇਸ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਇਸ ਵਿਸ਼ੇਸ਼ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਦਲੀਪ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਸਰਬਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਮੌਜੂਦ ਸਨ।

ਇਹ ਵੀ ਪੜ੍ਹੋ 👉ਭਾਜਪਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਥੋਂ ਆਏ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਚੁਣੌਤੀ ਦੇਣਾ ਉਸ ਦੀ ਸਿੱਖ ਸੰਸਥਾਵਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨਾਲ ਕੋਈ ਵੀ ਵਿਅਕਤੀ ਬਹੁਤੀ ਦੇਰ ਅੜਿਆ ਨਹੀਂ ਰਹਿ ਸਕਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ’ਚ ਸੋਧ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ’ਤੇ ਸਿੱਧਾ ਕਬਜ਼ਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਖ਼ਾਲਸਾ ਪੰਥ ਨੂੰ ਇਕਜੁਟ ਹੋ ਕੇ ਅਜਿਹੀਆਂ ਚਾਲਾਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਸਥਾਵਾਂ ਕਮਜ਼ੋਰ ਪੈ ਗਈਆਂ ਤਾਂ ਕੌਮ ਦਾ ਵੱਡਾ ਨੁਕਸਾਨ ਹੋਵੇਗਾ। ਇਕੱਤਰਤਾ ’ਚ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਏਜੰਡਾ ਹੀ ਪੰਥਕ ਸੰਸਥਾਵਾਂ ਨੂੰ ਨਿਸ਼ਾਨੇ ’ਤੇ ਲੈਣਾ ਹੈ। ਮੁੱਖ ਮੰਤਰੀ ਵੱਲੋਂ ਸਿੱਖ ਸੰਸਥਾਵਾਂ ਪ੍ਰਤੀ ਕੀਤੀ ਜਾਂਦੀ ਬਿਆਨਬਾਜ਼ੀ ਉਸ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ ਅਤੇ ਹਰ ਮੈਂਬਰ ਆਪਣੇ ਇਸ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਪੰਥਕ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਵਿਚ ਸਮੂਹ ਸਿੱਖ ਸੰਪ੍ਰਦਾਵਾਂ ਨੂੰ ਸੱਦਾ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਇਸ ਪੰਥਕ ਇਕੱਠ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕੱਤਰਤਾ ’ਚ ਮਤੇ ਵੀ ਪੇਸ਼ ਕੀਤੇ ਗਏ, ਜਿਸ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।

ਇਹ ਵੀ ਪੜ੍ਹੋ 👉ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਭਾਈ ਮਨਜੀਤ ਸਿੰਘ, ਸ. ਜਸਮੇਰ ਸਿੰਘ ਖੇੜਾ, ਸ. ਹਰਪਾਲ ਸਿੰਘ ਜੱਲ੍ਹਾ, ਸ, ਰਣਜੀਤ ਸਿੰਘ ਅੰਬਾਲਾ, ਸ. ਬਲਵਿੰਦਰ ਸਿੰਘ ਬੈਂਸ, ਸ. ਜਸਵੰਤ ਸਿੰਘ ਪੁੜੈਣ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਦੀ ਕਾਰਵਾਈ ਦੀ ਜ਼ੁੰਮੇਵਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਤੇ ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਬੀਬੀ ਅਮਰਜੀਤ ਕੌਰ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਹਰਦੀਪ ਕੌਰ, ਸ. ਜਸਮੇਰ ਸਿੰਘ ਲਾਛੜੂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜਗੀਰ ਕੌਰ ਬੇਗੋਵਾਲ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਸੁਖਵਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

👉ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਮਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਮਤੇ ’ਚ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਘੋਰ ਬੇਅਦਬੀ ਦੀ ਸਾਹਮਣੇ ਆਈ ਵੀਡੀਓ ਨੇ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਰੋਸ ਅਤੇ ਰੋਹ ਪੈਦਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਬਜ਼ਰ ਗ਼ਲਤੀ ਹੈ ਜੋ ਮੁਆਫੀਯੋਗ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਇਸ ਦਾ ਨੋਟਿਸ ਲੈਣਾ ਕੌਮੀ ਪਰੰਪਰਾਵਾਂ ਦੀ ਸੇਧ ਵਿਚ ਇਕ ਮਹੱਤਵਪੂਰਨ ਕਾਰਵਾਈ ਹੈ, ਜਿਸ ਦੀ ਇਹ ਜਨਰਲ ਇਕੱਤਰਤਾ ਪ੍ਰੋੜ੍ਹਤਾ ਕਰਦੀ ਹੈ। ਮਤੇ ’ਚ ਕਿਹਾ ਗਿਆ ਕਿ ਸਿੱਖ ਕੌਮ ਲਈ ਗੁਰੂ ਸਾਹਿਬਾਨ, ਗੁਰੂ-ਪ੍ਰੰਪਰਾ, ਸ਼ਹੀਦਾਂ ਦਾ ਸਤਿਕਾਰ ਅਤੇ ਗੁਰੂ-ਮਰਿਆਦਾ ਸਰਵਉੱਚ ਹਨ। ਇਨ੍ਹਾਂ ਨਾਲ ਸੰਬੰਧਤ ਕਿਸੇ ਵੀ ਪ੍ਰਤੀਕ, ਸਰੂਪ ਜਾਂ ਚਿੰਨ੍ਹਾਂ ਦਾ ਅਪਮਾਨ ਕਰੋੜਾਂ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਉਂਦਾ ਹੈ। ਇਸ ਲਈ ਪੰਥਕ ਸੰਵੇਦਨਸ਼ੀਲਤਾ ਅਤੇ ਧਾਰਮਿਕ ਮਾਨਤਾਵਾਂ ਦੇ ਪ੍ਰਸੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਰਕਤ ਗਲਤੀ ਨਹੀਂ ਸਗੋਂ ਵੱਡਾ ਗੁਨਾਹ ਹੈ। ਦੁੱਖ ਦੀ ਗੱਲ ਹੈ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਤਮਸਤਕ ਹੋ ਕੇ ਭੁੱਲ ਸਵੀਕਾਰ ਕਰਨ ਦੀ ਬਜਾਏ ਆਪਣੇ ਗੁਨਾਹ ਨੂੰ ਛੁਪਾਉਣ ਲਈ ਵਾਰ ਵਾਰ ਝੂਠ ਬੋਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕਰ ਰਿਹਾ ਹੈ।

ਇਹ ਵੀ ਪੜ੍ਹੋ 👉Bathinda Police ਨੂੰ ਮਿਲੀ ਵੱਡੀ ਸਫ਼ਲਤਾ; ਡਾਕਟਰ ਦੇ ਕਲੀਨਿਕ ‘ਤੇ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ, ਜਿਸ ਦੀ ਸਥਾਪਨਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਪ੍ਰਤੱਖ ਰੂਪ ਦੇਣ ਲਈ ਕੀਤੀ, ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਤੇ ਪੰਥਕ ਹਸਤੀ ਹੈ। ਸਿੱਖ ਇਤਿਹਾਸ ਵਿਚ ਪੰਥਕ ਮਸਲਿਆਂ ਦੇ ਨਿਪਟਾਰੇ, ਗੁਰੂ-ਮਰਿਆਦਾ ਦੀ ਰੱਖਿਆ ਅਤੇ ਕੌਮੀ ਦਿਸ਼ਾ-ਨਿਰਦੇਸ਼ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਰਿਹਾ ਹੈ। ਇਸ ਲਈ ਇਸ ਦੇ ਹੁਕਮਾਂ, ਆਦੇਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਸਤਿਕਾਰ ਅਤੇ ਪਾਲਣਾ ਕਰਨਾ ਸਮੁੱਚੇ ਪੰਥ ਦੀ ਸਾਂਝੀ ਜ਼ਿੰਮੇਵਾਰੀ ਰਹੀ ਹੈ ਅਤੇ ਸਦਾ ਰਹੇਗੀ। ਇਕੱਤਰਤਾ ਮੰਨਦੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਰਗੇ ਉੱਚ ਸੰਵਿਧਾਨਕ ਅਹੁਦੇ ਉੱਤੇ ਬੈਠੇ ਵਿਅਕਤੀ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਸੰਵੇਦਨਸ਼ੀਲਤਾ ਦਾ ਵਿਸ਼ੇਸ਼ ਧਿਆਨ ਰੱਖੇ। ਜੇਕਰ ਉਸ ਦੀ ਕਿਸੇ ਕਾਰਵਾਈ ਜਾਂ ਵਰਤਾਰੇ ਕਾਰਨ ਸਿੱਖ ਸੰਗਤਾਂ ਵਿਚ ਰੋਸ ਅਤੇ ਦੁੱਖ ਪੈਦਾ ਹੋਇਆ ਹੈ ਤਾਂ ਉਸ ਪ੍ਰਤੀ ਨੈਤਿਕ ਜਵਾਬਦੇਹੀ ਨਿਭਾਉਣਾ ਕੌਮੀ ਪਰੰਪਰਾ ਦਾ ਅਟੁੱਟ ਹਿੱਸਾ ਹੈ। ਇਹ ਮਾਮਲਾ ਹੁਣ ਜਦੋਂ ਪੂਰੀ ਕੌਮ ਨੇ ਚਿੰਤਾ ਨਾਲ ਲਿਆ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਸਬੰਧੀ ਲਏ ਗਏ ਨੋਟਿਸ ਅਤੇ ਜਾਰੀ ਕੀਤੇ ਗਏ ਆਦੇਸ਼ਾਂ ਦਾ ਪੂਰਨ ਸਤਿਕਾਰ ਕਰਦਿਆਂ ਇਹ ਨਿਰਣਾ ਕਰਦੀ ਹੈ।ਮਤੇ ਵਿਚ ਕਿਹਾ ਗਿਆ ਕਿ ਗੁਰੂ ਸਾਹਿਬਾਨ ਦੇ ਸਤਿਕਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਕੌਮ ਦੀ ਵਿਲੱਖਣ ਕੌਮੀ ਹੋਂਦ ਕਿਸੇ ਵੀ ਵਿਅਕਤੀ, ਅਹੁਦੇ ਜਾਂ ਸਿਆਸੀ ਤਾਕਤ ਤੋਂ ਉੱਚੀ ਹੈ ਅਤੇ ਇਨ੍ਹਾਂ ਦੀ ਰੱਖਿਆ ਕਰਨਾ ਸਮੁੱਚੇ ਖ਼ਾਲਸਾ ਪੰਥ ਦਾ ਅਟੱਲ ਫ਼ਰਜ਼ ਹੈ। ਇਸ ਲਈ ਜਨਰਲ ਇਕੱਤਰਤਾ ਸਮੁੱਚੀ ਸਿੱਖ ਕੌਮ ਨੂੰ ਪੰਥਕ ਏਕਤਾ, ਅਨੁਸ਼ਾਸਨ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸੰਗਠਿਤ ਰਹਿਣ ਦੀ ਅਪੀਲ ਕਰਦੀ ਹੈ।

ਇਹ ਵੀ ਪੜ੍ਹੋ 👉ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਹਿਕਾਰਤਾ ਵਿਭਾਗ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਵੱਲੋਂ ਕਾਬੂ

ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਸਬੰਧੀ ਹੁਣ ਤੱਕ ਕੋਈ ਵੀ ਸਪੱਸ਼ਟ, ਤੱਥਾਂ ਅਧਾਰਿਤ ਅਤੇ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ, ਇਸ ਲਈ ਇਸ ਵਿਰੁੱਧ ਪਰਚਾ ਦਰਜ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗਵਾ ਚੁੱਕੇ ਹਨ, ਇਸ ਲਈ ਉਹ ਤੁਰੰਤ ਅਸਤੀਫਾ ਦੇਣ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿੰਮੇਵਾਰੀ ਹੈ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਪ੍ਰਤੀ ਸੰਗਤ ਨੂੰ ਪ੍ਰੇਰਿਤ ਕਰੇ, ਇਸ ਲਈ ਹਰ ਹਲਕੇ ਵਿਚ ਵੱਡੀ ਮੁਹਿੰਮ ਚਲਾਈ ਜਾਵੇਗੀ। ਪ੍ਰਚਾਰਕ ਜਥੇ ਜਿਥੇ ਵੀ ਸਿੱਖੀ ਪ੍ਰਚਾਰ ਕਰਨ ਜਾਣਗੇ, ਉੱਥੇ ਭਗਵੰਤ ਸਿੰਘ ਮਾਨ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਉੱਤੇ ਦਿੜ੍ਹਤਾ ਨਾਲ ਪਹਿਰਾ ਦੇਣ ਦੀ ਪ੍ਰੇਰਣਾ ਵੀ ਕਰਨਗੇ।ਮਤੇ ’ਚ ਸਮੁੱਚੇ ਖ਼ਾਲਸਾ ਪੰਥ, ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਆਦੇਸ਼ਾਂ ਅਨੁਸਾਰ ਗੁਰੂ-ਮਰਿਆਦਾ ਦੀ ਰੱਖਿਆ ਲਈ ਹਰ ਪੱਧਰ ਤੇ ਭਗਵੰਤ ਸਿੰਘ ਮਾਨ ਦਾ ਵਿਰੋਧ ਕੀਤਾ ਜਾਵੇ।

ਇਹ ਵੀ ਪੜ੍ਹੋ 👉ਮਹਾਰਾਸ਼ਟਰ ਵੱਲੋਂ 1956 ਹਜ਼ੂਰ ਸਾਹਿਬ ਐਕਟ ਰੱਦ ਕਰਨ ਦੀ ਤਜਵੀਜ਼; ਗੁਰਮੀਤ ਸਿੰਘ ਖੁੱਡੀਆਂ ਨੇ ਸਿੱਖਾਂ ਨੂੰ ਮਤਭੇਦਾਂ ਤੋਂ ਉੱਪਰ ਉੱਠ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ

ਇਸ ਤਰ੍ਹਾਂ ਇਕ ਹੋਰ ਮਤੇ ਵਿਚ ਪੰਥਕ ਹਾਲਾਤ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਪਣਾਈ ਜਾ ਰਹੀ ਟਕਰਾਅ ਵਾਲੀ ਨੀਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਬਚਾਉਣ ਲਈ ਝੂਠ ਦਾ ਸਹਾਰਾ ਲੈਂਦਿਆਂ ਸਰਕਾਰੀ ਅਧਿਕਾਰੀਆਂ ਅਤੇ ਅਸਰ-ਰਸੂਖ ਦੀ ਵਰਤੋਂ ਕਰਕੇ ਗੁੜਗਾਊਂ ਦੀ ਲੈਬਾਰਟੀ ਤੋਂ ਜਾਅਲੀ ਰਿਪੋਰਟ ਤਿਆਰ ਕਰਵਾਈ ਹੈ, ਜਿਸ ਦੀ ਸੱਚਾਈ ਹੁਣ ਸੰਗਤ ਦੇ ਸਾਹਮਣੇ ਆ ਚੁੱਕੀ ਹੈ। ਉਕਤ ਲੈਬਾਰਟੀ ਨਾਲ ਸਬੰਧਤ ਜਸਪ੍ਰੀਤ ਸਿੰਘ ਵੱਲੋਂ ਵੀ ਮੀਡੀਆ ਵਿਚ ਬਿਆਨ ਜਾਰੀ ਕੀਤਾ ਗਿਆ ਅਤੇ ਇਸ ਸਬੰਧ ਵਿਚ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਵੀ ਦਰਜ਼ ਹੋ ਚੁੱਕੀ ਹੈ। ਮਤੇ ’ਚ ਮੁੱਖ ਮੰਤਰੀ ਵੱਲੋਂ ਸਨਮਾਨਯੋਗ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਅਧਿਕਾਰੀਆਂ, ਸਰਕਾਰੀ ਪੈਸੇ ਵਰਤ ਕੇ ਝੂਠੇ ਸਬੂਤ ਪੈਦਾ ਕਰਨ, ਅਸਲ ਸਬੂਤਾਂ ਨੂੰ ਝੂਠਲਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਬੇਅਦਬੀ ਕਰਨ ਸਮੇਤ ਬਣਦੇ ਜੁਰਮਾਂ ਅਧੀਨ ਪਰਚਾ ਦਰਜ਼ ਕਰਵਾਉਣ ਲਈ ਆਖਿਆ ਗਿਆ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਵਫ਼ਦ ਡੀਜੀਪੀ ਪੰਜਾਬ ਨੂੰ ਮਿਲ ਕੇ ਭਗਵੰਤ ਸਿੰਘ ਮਾਨ ਅਤੇ ਸਾਥੀਆਂ ’ਤੇ ਕਾਨੂੰਨੀ ਕਾਰਵਾਈ ਲਈ ਆਖੇਗਾ।ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਕੌਮ ਦੇ ਇਸ ਗੰਭੀਰ ਮਾਮਲੇ ਪ੍ਰਤੀ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਵਿਸ਼ਾਲ ਪੰਥਕ ਇਕੱਠ ਬੁਲਾਉਣ ਦਾ ਫੈਸਲਾ ਕੀਤਾ ਗਿਆ। ਇਸ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਨੂੰ ਸ਼ਾਮਲ ਕੀਤਾ ਜਾਵੇਗਾ।ਇਕ ਹੋਰ ਮਤੇ ’ਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਨਾਲ ਸਬੰਧਤ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਫ਼ੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ। ਮਤੇ ’ਚ ਕਿਹਾ ਗਿਆ ਕਿ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਾਰੀ ਵਿੱਚ ਕਿਸੇ ਨੂੰ ਵੀ ਦਖ਼ਲ ਦੀ ਇਜਾਜ਼ਤ ਨਹੀਂ। ਸਰਕਾਰ ਦਾ ਇਹ ਫੈਸਲਾ ਗੁਰਦੁਆਰਾ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕਰਕੇ ਸਰਕਾਰੀ ਪ੍ਰਭਾਵ ਵਧਾਉਣ ਦਾ ਯਤਨ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਖ਼ੁਦਮੁਖਤਾਰੀ ਦੇ ਵਿਰੁੱਧ ਹੈ। ਸ਼੍ਰੋਮਣੀ ਕਮੇਟੀ ਦੀ ਅੱਜ ਦੀ ਇਕੱਤਰਤਾ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ 1956 ਦੇ ਐਕਟ ਨੂੰ ਬਦਲਣ ਜਾਂ ਉਸ ਵਿਚ ਮਨਮਰਜ਼ੀ ਦੀਆਂ ਸੋਧਾਂ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ। ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਦੀ ਸੁਤੰਤਰਤਾ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਦਿਆਂ 1956 ਦੇ ਐਕਟ ਨੂੰ ਮੂਲ ਰੂਪ ਵਿੱਚ ਹੀ ਰੱਖਿਆ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा के स्कूलों में बनेंगे वर्टिकल भवन, स्कूलों की लैब सुचारू रखने के भी निर्देश

👉मुख्यमंत्री ने सीएमजीजीए तथा वरिष्ठ अधिकारियों की बैठक की...