Amritsar News: Big News; ਪਿਛਲੇ ਕਈ ਦਿਨਾਂ ਤੋਂ ਇੱਕ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਸਿਆਸੀ ਤੇ ਧਾਰਮਿਕ ਗਲਿਆਰਿਆਂ ‘ਚ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਇਸ ਮੀਟਿੰਗ ਵਿਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਵੀ ਸ਼ਾਮਲ ਹੋਣਗੇ, ਜੋਕਿ ਤਿੰਨ ਦਿਨਾਂ ਦੇ ਦੌਰੇ ਉੱਪਰ ਪੰਜਾਬ ਆਏ ਹੋੲੈ ਹਨ। ਦਸਣਾ ਬਣਦਾ ਹੈ ਕਿ ਭਲਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਨਾਲ ਸਬੰਧਤ ਸਮੂਹ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ ਤਲਬ ਕੀਤਾ ਹੈ, ਜਿੰਨ੍ਹਾਂ ਕੋਲੋਂ ਬੇਅਦਬੀ ਸਬੰਧੀ ਪਾਸ ਕੀਤੇ ਗਏ ਵਿਸ਼ੇਸ ਬਿੱਲ ‘ਜਾਗਤ ਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਸਤਿਕਾਰ ਐਕਟ 2026’ ਸਬੰਧੀ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ
ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਬਿੱਲ ਉੱਪਰ ਇਸ ਕਰਕੇ ਇਤਰਾਜ਼ ਜਤਾਇਆ ਜਾ ਰਿਹਾ ਕਿ ਇਸਨੂੰ ਪਾਸ ਕਰਨ ਦੇ ਲਈ ਪੰਥਕ ਜਥੇਬੰਦੀਆਂ ਨਾਲ ਰਾਏ-ਮਸ਼ਵਰਾ ਨਹੀਂ ਕੀਤਾ ਗਿਆ। ਚਰਚਾ ਮੁਤਾਬਕ ਅੱਜ ਮੁੱਖ ਮੰਤਰੀ ਸ: ਮਾਨ ਦੀ ਅਗਵਾਈ ਹੇਠ ਹੋਣ ਵਾਲੀ ਆਪ ਵਿਧਾਇਕਾਂ ਦੀ ਮੀਟਿੰਗ ਵਿਚ ਭਲਕੇ ਦੇ ਪ੍ਰੋਗਰਾਮ ਬਾਰੇ ਵਿਚਾਰ-ਵਿਟਾਂਦਰਾ ਕੀਤਾ ਜਾਵੇਗਾ। ਗੌਰਤਲਬ ਹੈ ਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਪਾਰਟੀ ਦੇ ਸਮੂਹ ਸਿੱਖ ਵਿਧਾਇਕ 29 ਜੂਨ ਨੂੰ ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



