Gurdaspur News: ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲੇ ਗੁਰਇਕਬਾਲ ਸਿੰਘ ਮਾਹਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵੱਲੋਂ ਇੰਚਾਰਜ ਲਗਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਕਾਦੀਆਂ ਹਲਕੇ ਵਿੱਚ ਰੱਖੀ ਰੈਲੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਨਵੇਂ ਹਲਕਾ ਇੰਚਾਰਜ ਦੀ ਮੰਗ ‘ਤੇ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਵੱਡਾ ਐਲਾਨ ਕੀਤਾ।
ਇਹ ਵੀ ਪੜ੍ਹੋ Big News; CM Bhagwant Mann ਨੇ AAP ਵਿਧਾਇਕਾਂ ਦੀ ਸੱਦੀ ਮੀਟਿੰਗ,ਕੇਜ਼ਰੀਵਾਲ ਵੀ ਹੋਣਗੇ ਸ਼ਾਮਲ
ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਹੁਣ SDM, DSP ਅਤੇ ADC ਇੱਕੋ ਸ਼ਾਨਦਾਰ ਬਿਲਡਿੰਗ ਵਿੱਚ ਬੈਠਣਗੇ, ਜਿਸ ਨਾਲ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ। ਮੁੱਖ ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਨਿਰੋਲ ਵਿਕਾਸ ਲਈ ਗੁਰਇਕਬਾਲ ਸਿੰਘ ਮਾਹਲ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਰਵਾਇਤੀ ਲੀਡਰਾਂ ਦੀ ਲੁੱਟ ਦਾ ਦੌਰ ਹੁਣ ਖ਼ਤਮ ਹੈ, ਅੱਜ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ ਅਤੇ 47 ਲੱਖ ਪਰਿਵਾਰਾਂ ਦੇ 10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਉਨਾਂ ਵਿਰੋਧੀ ਧਿਰਾਂ ਨੂੰ ਘੇਰਦਿਆਂ ਕਿਹਾ ਕਿ ਅੱਜ ਸਿਰਫ ਉਨ੍ਹਾਂ ਦਾ ਵਿਰੋਧ ਹੀ ਮੁੱਖ ਏਜੰਡਾ ਰਹਿ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



