Vigilance Bureau ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

Date:

spot_img

ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ‘ਜ਼ੀਰੋ ਟਾਲਰੈਂਸ’ ਨੀਤੀ ਦੀ ਹਕੀਕਤ ਆਈ ਸਾਹਮਣੇ
Punjab News:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ।

ਇਹ ਵੀ ਪੜ੍ਹੋ  CM Bhagwant Mann ਵੱਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਉਣ ਦਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 116 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ, ਜਦੋਂ ਕਿ 180 ਹੋਰ ਵੱਖ-ਵੱਖ ਕੇਸਾਂ ਵਿੱਚ ਵੀ ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

👉ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ...