Sri Mukatsar News: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮਨਿਊ ਰਾਣਾ, ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਸਵੇਰੇ ਡੀ.ਐਸ.ਪੀ. (ਡੀ) ਸ਼੍ਰੀ ਰਛਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਜਵਾਰੇ ਵਾਲਾ ਅਤੇ ਕਾਲਾ ਵਾਲਾ ਵਿੱਚ ਵੱਡੇ ਪੱਧਰ ‘ਤੇ CASO (Cordon and Search Operation) ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇੰਸਪੈਕਟਰ ਹਰਪ੍ਰੀਤ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਰਹੀ।ਸਰਚ ਅਭਿਆਨ ਨੂੰ ਪੂਰੀ ਯੋਜਨਾਬੱਧ ਨਾਲ ਅੰਜਾਮ ਦਿੱਤਾ ਗਿਆ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਉਨ੍ਹਾਂ ਨੂੰ ਦੋਵਾਂ ਪਿੰਡਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਇਨਾਤ ਕੀਤਾ ਗਿਆ, ਜਿੱਥੇ ਗਲੀਆਂ, ਮੁਹੱਲਿਆਂ, ਘਰਾਂ, ਸੱਥਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।ਇਸ ਦੇ ਨਾਲ ਹੀ ਪਿੰਡਾਂ ਵਿੱਚ ਦਾਖਲ ਹੋਣ ਅਤੇ ਬਾਹਰ ਨਿਕਲਣ ਵਾਲੇ ਸਾਰੇ ਮੁੱਖ ਅਤੇ ਲਿੰਕ ਰਸਤਿਆਂ ‘ਤੇ ਨਾਕਾਬੰਦੀ ਕੀਤੀ ਗਈ।
ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀ ਦੀ ਪੂਰੀ ਤਸੱਲੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।ਪੁਲਿਸ ਵੱਲੋਂ ਉਨ੍ਹਾਂ ਵਿਅਕਤੀਆਂ ਅਤੇ ਥਾਵਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ, ਜਿਨ੍ਹਾਂ ਬਾਰੇ ਲੋਕਾਂ ਵੱਲੋਂ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ ਜਾਂ ਜਿਨ੍ਹਾਂ ਦਾ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧ ਰਿਹਾ ਹੈ। ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਮੌਜੂਦਗੀ ਵਿੱਚ ਪੂਰੇ ਅਭਿਆਨ ਨੂੰ ਪਾਰਦਰਸ਼ੀ ਅਤੇ ਕਾਨੂੰਨੀ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ।ਸਰਚ ਦੌਰਾਨ PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ, ਜਦਕਿ VAHAN ਐਪ ਰਾਹੀਂ ਸ਼ੱਕੀ ਵਾਹਨਾਂ ਦੀ ਤਸਦੀਕ ਅਤੇ ਰਿਕਾਰਡ ਦੀ ਜਾਂਚ ਵੀ ਕੀਤੀ ਗਈ।ਜ਼ਿਲ੍ਹਾ ਪੁਲਿਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਚਨਚੇਤ CASO ਆਪਰੇਸ਼ਨ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਹ ਵੀ ਪੜ੍ਹੋ CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ
ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਨਸ਼ਾ ਤਸਕਰ ਜਾਂ ਅਪਰਾਧੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।ਅੰਤ ਵਿੱਚ ਜ਼ਿਲ੍ਹਾ ਪੁਲਿਸ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਨਸ਼ਾ-ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਸੰਭਵ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



