Bathinda Police ਤੇ ਪ੍ਰਸ਼ਾਸਨ ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ

Date:

spot_img

Bathinda News:ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਸੰਦੀਪ ਸਿੰਘ ਉਰਫ ਸੰਨੀ ਵਾਸੀ ਕੱਚਾ ਧੋਬੀਆਣਾ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।ਇਸ ਮੌਕੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  Punjab ਨੂੰ ਜਲਦ ਮਿਲੇਗਾ ਨਵਾਂ ਡੀਜੀਪੀ; UPSC ਦੀ ਅਹਿਮ ਬੈਠਕ ਅੱਜ                     

ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 18 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 2,703 ਮੁਕੱਦਮੇ ਦਰਜ ਕਰਕੇ 3,889 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ 103 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 89 ਦੋਸ਼ੀਆਂ ਦੀ 14 ਕਰੋੜ 34 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।ਬਠਿੰਡਾ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿਓ, ਆਪ ਦੇ ਏਰੀਏ ਵਿੱਚ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Bathinda ‘ਚ ਪੁਲਿਸ ਮੁਕਾਬਲਾ; ਇੱਕ ਬਦਮਾਸ਼ ਗੋ*ਲੀ ਲੱਗਣ ਕਾਰਨ ਹੋਇਆ ਜਖ਼ਮੀ

Bathinda News: Police encounter; ਮੰਗਲਵਾਰ ਦੁਪਿਹਰ ਬਠਿੰਡਾ ਦੀ ਸਰਹਿੰਦ...

AAP ਨੇ ਤਿੰਨ ਹਲਕਿਆਂ ‘ਚ ਨਿਯੁਕਤ ਕੀਤੇ ਨਵੇਂ ਇੰਚਾਰਜ਼, ਦੇਖੋ ਲਿਸਟ

Punjab News: AAP; ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ...