CM Bhagwant Singh Mann ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

Date:

spot_img

👉ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ ਕੰਮ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ Big News; ਔਰਤਾਂ ਦੇ ਫੋਨਾਂ ‘ਚ ਸ਼ੁਰੂ ਹੋਈ ਟੂੰ-ਟੂੰ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

”ਇਸ ਕੰਮ ਵਿੱਚ ਜੁਟੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।”ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੀ.ਐਲ.ਓਜ਼ ਹਰ ਘਰ ਜਾ ਕੇ ‘ਗਣਨਾ ਫਾਰਮ’ ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿੱਚ ਮਦਦ ਵੀ ਕਰ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।”
ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਬੀ.ਐਲ.ਓ. ਭਰਿਆ ਹੋਇਆ ਫਾਰਮ ਲੈਣ ਲਈ ਉਸ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਫੇਰੀ ਪਾਉਣਗੇ।”ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਂ ਹੀ ਵੋਟਰ ਸੂਚੀ ਦੇ ਖਰੜੇ (ਡਰਾਫਟ ਵੋਟਰ ਲਿਸਟ) ਵਿੱਚ ਸ਼ਾਮਲ ਕੀਤੇ ਜਾਣਗੇ ਜੋ ਸਹੀ ਤਰੀਕੇ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਉਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂ ਖਰੜਾ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾਂ ਮਾਸੂਮ ਨਿਰਵੈਰ, 21 ਘੰਟਿਆਂ ਬਾਅਦ ਬੋਰਵੈੱਲ ‘ਚੋਂ ਕੱਢੀ ਲਾ*ਸ਼

”ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਕਿਹਾ, “ਜਿਹੜੇ ਲੋਕ ਫਾਰਮ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੇ ਵੋਟਰਾਂ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਗੈਰ-ਹਾਜ਼ਰ, ਸ਼ਿਫਟ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰ ਸ਼ਾਮਲ ਹਨ।”ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਸਮਾਂ-ਸੀਮਾ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਹ ਸੂਚੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਸਾਂਝੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ ‘ਡੈਕਲਾਰੇਸ਼ਨ ਫਾਰਮ’ ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।”ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

👉ਸਰਹੱਦੀ ਰਸਤਿਆਂ ਰਾਹੀਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ...

RBDAV Public School ਵੱਲੋਂ ਅਧਿਆਪਕਾਂ ਲਈ ਦੋ-ਰੋਜ਼ਾ ਸਮਰੱਥਾ ਵਰਕਸ਼ਾਪ ਦਾ ਆਯੋਜਨ

Bathinda News: RBDAV Public School ; ਪ੍ਰਿੰਸੀਪਲ ਡਾ. ਅਨੁਰਾਧਾ...