Cabinet Minister Mohinder Bhagat ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

Date:

spot_img

Chandigarh News: Cabinet Minister Mohinder Bhagat; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ 👉ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ 👉Big News; ਔਰਤਾਂ ਦੇ ਫੋਨਾਂ ‘ਚ ਸ਼ੁਰੂ ਹੋਈ ਟੂੰ-ਟੂੰ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

👉ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ...

राज सिंह व उर्वशी रंगारा बने सूचना, जनसंपर्क एवं भाषा विभाग के अतिरिक्त निदेशक

राज्य सरकार ने संयुक्त निदेशक से अतिरिक्त निदेशक के...