ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

Date:

spot_img

👉ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
👉ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਕੀਤਾ ਸਵਾਗਤ
Chandigarh News: ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।’ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ ‘ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ 👉ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ‘ਆਪ’ ਵੱਲ ਖਿੱਚੇ ਚਲੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ‘ਆਪ’ ਪਰਿਵਾਰ ਦਾ ਇਹ ਲਗਾਤਾਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ‘ਤੇ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਆਗੂ ਸੱਚੇ ਮਨ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਖੁਦ ਅੱਗੇ ਆ ਕੇ ‘ਆਪ’ ਨਾਲ ਜੁੜ ਰਹੇ ਹਨ।ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਤੋਂ ਬਹੁਤ ਪ੍ਰਭਾਵਿਤ ਹਨ।

ਇਹ ਵੀ ਪੜ੍ਹੋ 👉Big News; ਔਰਤਾਂ ਦੇ ਫੋਨਾਂ ‘ਚ ਸ਼ੁਰੂ ਹੋਈ ਟੂੰ-ਟੂੰ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ‘ਆਪ’ ਹੀ ਇੱਕੋ-ਇੱਕ ਅਜਿਹੀ ਸਿਆਸੀ ਧਿਰ ਵਜੋਂ ਉੱਭਰੀ ਹੈ ਜੋ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜ਼ਮੀਨੀ ਪੱਧਰ ਦੇ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਮੁਕੇਰੀਆਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

राज सिंह व उर्वशी रंगारा बने सूचना, जनसंपर्क एवं भाषा विभाग के अतिरिक्त निदेशक

राज्य सरकार ने संयुक्त निदेशक से अतिरिक्त निदेशक के...

अंबाला के कैंसर अस्पताल में शीघ्र लगवाई जाए एडवांस तकनीक की पैट-स्कैन मशीन: मुख्यमंत्री

👉मुख्यमंत्री ने मशीन की स्थापना के लिए स्वास्थ्य विभाग...