ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ : ਡਿਪਟੀ ਕਮਿਸ਼ਨਰ

Date:

spot_img

Bathinda News: ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਜਿਥੇ ਹੋਰ ਤੇਜ਼ੀ ਲਿਆਂਦੀ ਜਾਵੇ ਉਥੇ ਹੀ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤਰੁੰਤ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅਧੀਨ ਰੰਗਲਾ ਪੰਜਾਬ ਸਕੀਮ ਤਹਿਤ ਪੈਂਦੇ ਖੇਡਾਂ ਮੈਦਾਨਾਂ, ਛੱਪੜਾਂ, ਜਲ ਘਰਾਂ, ਲਾਇਬ੍ਰੇਰੀਆਂ ਅਤੇ ਪਾਰਕਾਂ ਆਦਿ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਦਿੱਤੇ।

ਇਹ ਵੀ ਪੜ੍ਹੋ 👉ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸਹਿਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇਰੀ ਦੇ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਦੂਸਰੇ ਵਿਕਾਸ ਕਾਰਜ ਉਦੋਂ ਹੀ ਸ਼ੁਰੂ ਕੀਤੇ ਜਾਣ ਜਦੋਂ ਤੱਕ ਪਹਿਲਾ ਵਾਲੇ ਕੰਮ ਮੁਕੰਮਲ ਨਾ ਹੋ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮਹਾਰਾਸ਼ਟਰ ਸਰਕਾਰ ਵੱਲੋਂ ਨਵੇਂ ਕਾਨੂੰਨ ‘ਤੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਕਮੇਟੀ ਦਾ ਗਠਨ

Maharashtra News: ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਇਤਿਹਾਸਕ ਨਾਂਦੇੜ...

ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !

Faridkot News: ਸਾਲ 2015 ਵਿਚ ਅਕਾਲੀ ਸਰਕਾਰ ਦੌਰਾਨ ਵਾਪਰੇ...