ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !

Date:

spot_img

Faridkot News: ਸਾਲ 2015 ਵਿਚ ਅਕਾਲੀ ਸਰਕਾਰ ਦੌਰਾਨ ਵਾਪਰੇ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ। ਪਿਛਲੇ ਦਿਨਾਂ ਵਿਚ ਜਿੱਥੇ ਐਸਆਈਟੀ ਵੱਲੋਂ ਪਹਿਲਾਂ ਹੀ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਤੇ ਮਾਲਵਿੰਦਰ ਸਿੰਘ ਜੱਗੀ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਉਥੇ ਹੁਣ ਐਸਆਈਟੀ ਵੱਲੋਂ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ 👉ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਸੂਚਨਾ ਮੁਤਾਬਕ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਫਰੀਦਕੋਟ ਪਹੁੰਚੇਗੀ।ਜਿਸਦੇ ਵੱਲੋਂ ਪਹਿਲਾਂ ਦੁਪਹਿਰ 1:00 ਵਜੇ ਬੁਰਜ ਜਵਾਹਰ ਸਿੰਘ ਵਾਲਾ, ਦੁਪਹਿਰ 1:45 ਵਜੇ ਬਰਗਾੜੀ ਅਤੇ ਦੁਪਹਿਰ 2:30 ਵਜੇ ਬਹਿਬਲ ਕਲਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਸ਼ਾਮ 4:00 ਵਜੇ ਬਾਜਾਖਾਨਾ ਪੁਲਿਸ ਚੌਕੀ ਵਿਖੇ ਰਿਕਾਰਡ ਅਤੇ ਕੇਸ ਪ੍ਰਾਪਰਟੀ ਦੀ ਜਾਂਚ ਕੀਤੀ ਜਾਵੇਗੀ। ਦਸਣਾ ਬਣਦਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਐਸਆਈਟੀ ਹਰਕਤ ਵਿੱਚ ਆ ਗਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਐਸਆਈਟੀ ਕੋਈ ਵੱਡੀ ਕਾਰਵਾਈ ਕਰ ਸਕਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਮਹਾਰਾਸ਼ਟਰ ਸਰਕਾਰ ਵੱਲੋਂ ਨਵੇਂ ਕਾਨੂੰਨ ‘ਤੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਕਮੇਟੀ ਦਾ ਗਠਨ

Maharashtra News: ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਇਤਿਹਾਸਕ ਨਾਂਦੇੜ...

ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ : ਡਿਪਟੀ ਕਮਿਸ਼ਨਰ

Bathinda News: ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ...