Maharashtra News: ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਇਤਿਹਾਸਕ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਫੈਸਲੇ ਦਾ ਸਿੱਖ ਸੰਗਤਾਂ ਦੁਆਰਾ ਕੀਤੇ ਸਖ਼ਤ ਵਿਰੋਧ ਨੇ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਸਤਾਵਿਤ 2026 ਐਕਟ ਨੂੰ ਇੱਕ ਵਾਰ ਪੇਸ਼ ਨਾ ਕਰਨ ਦਾ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਇਸ ਮੁੱਦੇ ‘ਤੇ ਸਿੱਖ ਸੰਸਥਾਵਾਂ ਨਾਲ ਗੱਲਬਾਤ ਲਈ ਆਪਣੇ ਉਚ ਅਧਿਕਾਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ,ਜਿਸਦੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰਨਾਂ ਸਿੱਖ ਸੰਸਥਾਵਾਂ ਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !
ਸੂਚਨਾ ਮੁਤਾਬਕ ਇਸ ਕਮੇਟੀ ਵਿਚ ਸ਼੍ਰੀ ਨਾਂਦੇੜ ਸਾਹਿਬ ਦੇ ਡਿਵੀਜ਼ਨਲ ਕਮਿਸ਼ਨਰ, ਵਧੀਕ ਪ੍ਰਮੁੱਖ ਸਕੱਤਰ (ਮਾਲ), ਉਪ ਸਕੱਤਰ (ਮਾਲ) ਜ਼ਿਲ੍ਹਾ ਕੁਲੈਕਟਰ ਨਾਂਦੇੜ ਤੇ ਡਿਪਟੀ ਕੁਲੈਕਟਰ ਨਾਂਦੇੜ ਆਦਿ ਨੂੰ ਸ਼ਾਮਲ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਹੁਣ ਮਹਾਂਰਾਸ਼ਟਰ ਸਰਕਾਰ ਸਿੱਖ ਭਾਈਚਾਰੇ ਦੇ ਖ਼ਦਸਿਆਂ ਨੂੰ ਦੂਰ ਕਰਕੇ ਅਗਲੇ ਮਾਨਸੂਨ ਸੈਸ਼ਨ ਵਿਚ ਇਹ ਬਿੱਲ ਲਿਆਉਣ ਦੀ ਕੋਸ਼ਿਸ ਕਰੇਗੀ। ਜਿਕਰਯੋਗ ਹੈ ਕਿ ਪੁਰਾਣੇ ਐਕਟ ਦੇ ਤਹਿਤ ਸ਼੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਸੁਤੰਤਰਤਾ ਨਾਲ ਕੰਮ ਕਰਦਾ ਹੈ ਪ੍ਰੰਤੂ ਸਿੱਖਾਂ ਨੂੰ ਖਦਸ਼ਾ ਹੈ ਕਿ ਨਵੇਂ ਐਕਟ ਦੇ ਤਹਿਤ ਸੂਬਾ ਸਰਕਾਰ ਸਿੱਖਾਂ ਦੇ ਇਸ ਪਵਿੱਤਰ ਤਖ਼਼ਤ ਦੇ ਪ੍ਰਬੰਧਾਂ ਉੱਪਰ ਆਪਣਾ ਅਧਿਕਾਰ ਕਰ ਲਵੇਗੀ।
ਇਹ ਵੀ ਪੜ੍ਹੋ 👉Punjab Congress ਵਿਚ ਵੱਡਾ ਬਦਲਾਅ ; ਰਾਜਾ ਦੀ ਕੁਰਸੀ ਬਰਕਰਾਰ, ਚੰਨੀ ਨੂੰ ਮਿਲੀ ਵੱਡੀ ਜਿੰਮੇਵਾਰੀ, ਦੇਖੋ ਲਿਸਟ
ਇਸ ਮਾਮਲੇ ਵਿਚ ਪੰਜਾਬ ਨਾਲ ਸਬੰਧਤ ਭਾਜਪਾ ਆਗੂਆਂ ਵੱਲੋਂ ਮਹਾਂਰਾਸ਼ਟਰ ਸਰਕਾਰ ਨੂੰ ਆਪਣੇ ਇਸ ਫੈਸਲੇ ‘ਤੇ ਪੁਨਰਵਿਚਾਰ ਕਰਨ ਅਤੇ ਸਿੱਖ ਸੰਸਥਾਵਾਂ ਦੀ ਸਹਿਮਤੀ ਲੈਣ ਦੀ ਅਪੀਲ ਕੀਤੀ ਸੀ। ਸੂਤਰਾਂ ਅਨੁਸਾਰ ਭਾਜਪਾ ਨੇਤਾ ਆਰਪੀ ਸਿੰਘ ਅਤੇ ਪੰਜਾਬ ਭਾਜਪਾ ਮੁਖੀ ਕੇਵਲ ਸਿੰਘ ਢਿੱਲੋਂ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਭਾਈਚਾਰੇ ਦੀਆਂ ਡੂੰਘੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਫੜਨਵੀਸ ਨੇ ਤੁਰੰਤ ਵਫ਼ਦ ਨਾਲ ਮਸਲੇ ਨੂੰ ਹੱਲ ਕਰਨ ਲਈ ਰਾਜ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੂੰ ਨਿਯੁਕਤ ਕੀਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



