Punjab Police ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ

Date:

spot_img

👉ਸਖ਼ਤ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ 3,355 ਹੋਰ ਵਾਹਨ ਜ਼ਬਤ ਕੀਤੇ, ਪੁਰਾਣੇ ਕੇਸਾਂ ਦੇ ਨਿਪਟਾਰੇ ਵਿੱਚ ਵੀ ਤੇਜ਼ੀ ਆਈ: ਡੀਜੀਪੀ ਗੌਰਵ ਯਾਦਵ
👉ਪੰਜਾਬ ਪੁਲਿਸ ਕਾਨੂੰਨੀ ਪ੍ਰਕਿਰਿਆਵਾਂ ਦਾ ਸਮਾਂਬੱਧ ਪਾਲਣ ਕਰਦੇ ਹੋਏ ਜ਼ਬਤ ਵਾਹਨਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰੇਗੀ: ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ

Punjab News: Punjab Police; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਖੜ੍ਹੇ ਅਣਅਧਿਕਾਰਤ ਅਤੇ ਜ਼ਬਤ ਵਾਹਨਾਂ ਦੇ ਜਲਦੀ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ 7,402 ਜ਼ਬਤ ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਹੈ।ਇਸ ਮੁਹਿੰਮ ਤੋਂ ਪਹਿਲਾਂ ਪੰਜਾਬ ਪੁਲਿਸ ਕੋਲ 55,721 ਜ਼ਬਤ ਵਾਹਨ ਸਨ। ਇਸੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਪੁਲਿਸ ਨੇ 3,355 ਹੋਰ ਵਾਹਨ ਜ਼ਬਤ ਕੀਤੇ। ਇਸ ਨਾਲ ਕੁੱਲ ਗਿਣਤੀ 59,076 ਹੋ ਗਈ। ਹਾਲਾਂਕਿ ਪਿਛਲੇ ਇੱਕ ਮਹੀਨੇ ਵਿੱਚ 7,402 ਵਾਹਨਾਂ ਦੇ ਨਿਪਟਾਰੇ ਤੋਂ ਬਾਅਦ ਮੌਜੂਦਾ ਸਮੇਂ ਵਿੱਚ ਪੁਲਿਸ ਕੋਲ ਜ਼ਬਤ ਵਾਹਨਾਂ ਦੀ ਗਿਣਤੀ ਘਟ ਕੇ 51,674 ਰਹਿ ਗਈ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !

ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਵਾਹਨਾਂ ਦੀ ਸਖ਼ਤ ਜਾਂਚ ਅਤੇ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਖ-ਵੱਖ ਮੁਹਿੰਮਾਂ ਚਲਾ ਰਹੀ ਹੈ। ਪਿਛਲੇ ਇੱਕ ਮਹੀਨੇ ਵਿੱਚ ਪੁਲਿਸ ਨੇ 3,355 ਵਾਹਨ ਜ਼ਬਤ ਕੀਤੇ ਹਨ ਅਤੇ ਪ੍ਰਭਾਵਸ਼ਾਲੀ ਕਾਰਵਾਈ ਰਾਹੀਂ 7,402 ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਵੀ ਕੀਤਾ ਹੈ।”ਇਸ ਦੌਰਾਨ ਐਨਡੀਪੀਐਸ ਐਕਟ ਦੀ ਧਾਰਾ 52 ਏ ਅਧੀਨ ਆਉਣ ਵਾਲੇ ਮਾਮਲਿਆਂ ਨੂੰ ਛੱਡ ਕੇ 8,121 ਵਾਹਨਾਂ ਸਬੰਧੀ ਅਰਜ਼ੀਆਂ ਕਾਨੂੰਨੀ ਜਾਂਚ ਅਧੀਨ ਹਨ, ਜਦਕਿ ਧਾਰਾ 52 ਏ ਅਧੀਨ 1,276 ਮਾਮਲਿਆਂ ਵਿੱਚ ਇਨਵੈਂਟਰੀ ਅਤੇ ਫੋਟੋਗ੍ਰਾਫੀ ਦੀ ਕਾਨੂੰਨੀ ਜਾਂਚ ਦੀ ਪ੍ਰਕਿਰਿਆ ਅਜੇ ਬਾਕੀ ਹੈ।

ਇਹ ਵੀ ਪੜ੍ਹੋ 👉ਮਹਾਰਾਸ਼ਟਰ ਸਰਕਾਰ ਵੱਲੋਂ ਨਵੇਂ ਕਾਨੂੰਨ ‘ਤੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਕਮੇਟੀ ਦਾ ਗਠਨ

ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਵੱਖ-ਵੱਖ ਪੁਲਿਸ ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਵਿੱਚ ਵਿਆਪਕ ਪੱਧਰ ‘ਤੇ ਚਲਾਈ ਗਈ। ਜਲੰਧਰ ਕਮਿਸ਼ਨਰੇਟ ਨੇ ਆਪਣੀ ਕਸਟਡੀ ਵਿੱਚ ਮੌਜੂਦ 5,993 ਵਾਹਨਾਂ ਵਿੱਚੋਂ 779 ਵਾਹਨਾਂ ਦਾ ਨਿਪਟਾਰਾ ਕੀਤਾ। ਮੋਗਾ ਪੁਲਿਸ ਨੇ 2,367 ਵਿੱਚੋਂ 697, ਜਦਕਿ ਬਠਿੰਡਾ ਪੁਲਿਸ ਨੇ 3,008 ਵਿੱਚੋਂ 631 ਵਾਹਨਾਂ ਦਾ ਨਿਪਟਾਰਾ ਕੀਤਾ। ਇਸੇ ਤਰ੍ਹਾਂ ਫਿਰੋਜ਼ਪੁਰ ਪੁਲਿਸ ਨੇ 2,649 ਵਿੱਚੋਂ 586, ਲੁਧਿਆਣਾ (ਦਿਹਾਤੀ) ਪੁਲਿਸ ਨੇ 1,618 ਵਿੱਚੋਂ 538 ਅਤੇ ਲੁਧਿਆਣਾ ਕਮਿਸ਼ਨਰੇਟ ਨੇ 7,471 ਵਿੱਚੋਂ 460 ਵਾਹਨਾਂ ਦਾ ਨਿਪਟਾਰਾ ਕੀਤਾ। ਤਰਨਤਾਰਨ ਪੁਲਿਸ ਨੇ 2,033 ਵਿੱਚੋਂ 302 ਅਤੇ ਫਾਜ਼ਿਲਕਾ ਪੁਲਿਸ ਨੇ ਆਪਣੀ ਕਸਟਡੀ ਵਿੱਚ ਮੌਜੂਦ 2,216 ਵਾਹਨਾਂ ਵਿੱਚੋਂ 283 ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ।

ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਇਸ ਮੌਕੇ ਪੰਜਾਬ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ, “ਇਹ ਅੰਕੜੇ ਖੁਦ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਪੁਲਿਸ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਸਰਗਰਮ ਹੈ, ਬਲਕਿ ਕਾਨੂੰਨੀ ਪ੍ਰਕਿਰਿਆਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਵੀ ਯਕੀਨੀ ਬਣਾ ਰਹੀ ਹੈ। ਆਉਣ ਵਾਲੇ ਮਹੀਨਿਆਂ ਵਿੱਚ ਰਾਜ ਪੁਲਿਸ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦਾ ਸਮਾਂਬੱਧ ਪਾਲਣ ਕਰਦੇ ਹੋਏ ਕਸਟਡੀ ਵਿੱਚ ਰੱਖੇ ਵਾਹਨਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦਾ ਯਤਨ ਕਰੇਗੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Guru Kashi University ਵੱਲੋਂ ਆਰਟੀਫਿਸ਼ੀਅਲ ਇਟੈਲੀਜੈਂਸ (ਏ.ਆਈ.) ਤੇ ਰੋਬੋਟਿਕਸ ਤਕਨੀਕਾਂਬਾਰੇ 15 ਰੋਜ਼ਾ ਸਮਰ ਕੈਂਪ ਆਯੋਜਿਤ

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕੰਪਿਊਟਿੰਗ...

ਮਹਾਰਾਸ਼ਟਰ ਸਰਕਾਰ ਵੱਲੋਂ ਨਵੇਂ ਕਾਨੂੰਨ ‘ਤੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਕਮੇਟੀ ਦਾ ਗਠਨ

Maharashtra News: ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਇਤਿਹਾਸਕ ਨਾਂਦੇੜ...

ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !

Faridkot News: ਸਾਲ 2015 ਵਿਚ ਅਕਾਲੀ ਸਰਕਾਰ ਦੌਰਾਨ ਵਾਪਰੇ...

ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ : ਡਿਪਟੀ ਕਮਿਸ਼ਨਰ

Bathinda News: ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ...