Kapurthala News: ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਮੰਗੀ ਗਈ ਸੀ, ਜਿਸਦੀ ਸਿਕਾਇਤ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ 👉Punjab Police ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪੀ ਸੀ, ਜਿਸ ਵਿੱਚ 2025-26 ਦੇ ਅਕਾਦਮਿਕ ਸੈਸ਼ਨ ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !
ਇਸ ਤੋਂ ਬਾਅਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ।
ਇਹ ਵੀ ਪੜ੍ਹੋ 👉ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼ ਅਨੁਸਾਰ, ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



