ਪੀ.ਏ.ਯੂ. ਦੇ ਵਿਦਿਆਰਥੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਪਾਲਮਪੁਰ ਵਿਖੇ ਸੰਪੰਨ ਹੋਇਆ

Date:

spot_img

Ludhiana News:ਬੀਤੇ ਦਿਨੀਂ ਪੀ.ਏ.ਯੂ. ਦੇ 32 ਵਿਦਿਆਰਥੀਆਂ ਦਾ ਇਕ ਵਿਸ਼ੇਸ਼ ਹਾਈਕਿੰਗ ਅਤੇ ਟਰੈਕਿੰਗ ਸਿਖਲਾਈ ਕੈਂਪ ਹਿਮਾਚਲ ਪ੍ਰਦੇਸ਼ ਖੇਤੀ ਯੂਨੀਵਰਸਿਟੀ ਪਾਲਮਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਯੋਜਿਤ ਕੀਤਾ ਗਿਆ। ਕੈਂਪ ਵਿਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਉਤਸ਼ਾਹ ਅਤੇ ਅਸ਼ੀਰਵਾਦ ਦੇ ਕੇ ਰਵਾਨਾ ਕੀਤਾ ਸੀ।ਪੀ.ਏ.ਯੂ. ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਕੈਂਪ ਦੌਰਾਨ ਕੁਝ ਵਿਸ਼ੇਸ਼ ਗਤੀਵਿਧੀਆਂ ਵਿਚ ਭਾਗ ਲਿਆ ਜਿਨ੍ਹਾਂ ਵਿਚ ਪਹਾੜ ਚੜ੍ਹਨਾ ਅਤੇ ਪਾਲਮਪੁਰ ਦੇ ਆਸ ਪਾਸ ਦੇ ਇਤਿਹਾਸਕ ਸਮਾਰਕਾਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ। ਵਿਦਿਆਰਥੀਆਂ ਨੂੰ ਡੇਢ ਸਦੀ ਤੋਂ ਵਧੇਰੇ ਪੁਰਾਣੇ ਚਾਹ ਦੇ ਬਾਗ ਦਾ ਦੌਰਾ ਕਰਵਾ ਕੇ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਸ. ਸੋਭਾ ਸਿੰਘ ਕਲਾ ਗੈਲਰੀ ਦਾ ਦੌਰਾ ਵੀ ਕਰਵਾਇਆ ਗਿਆ।

ਇਹ ਵੀ ਪੜ੍ਹੋ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁਧ ਕਿਸਾਨਾਂ ਦਾ ‘ਐਕਸ਼ਨ’ 10 ਜੁਲਾਈ ਨੂੰ; ਤਿਆਰੀਆਂ ਜੋਰਾਂ ‘ਤੇ : ਜੋਗਿੰਦਰ ਸਿੰਘ ਉਗਰਾਹਾਂ

ਇਸ ਦੌਰਾਨ ਵਿਦਿਆਰਥੀਆਂ ਦੀਆਂ ਬੌਧਿਕ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਲੇਖਣ ਸ਼ੈਲੀ, ਕਵਿਤਾ ਉਚਾਰਨ, ਵਾਦ-ਵਿਵਾਦ ਆਦਿ ਗਤੀਵਿਧੀਆਂ ਵਿਚ ਭਾਗ ਲਿਆ। ਕੈਂਪ ਵਿਚ ਡਾ. ਰਾਜਵਿੰਦਰ ਸਿੰਘ, ਡਾ. ਕਿਸ਼ਾਨੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਵਿਰਕ ਅਗਵਾਈ ਲਈ ਹਾਜ਼ਰ ਰਹੇ।ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੈਂਪ ਨੂੰ ਸਫਲਤਾਪੂਰਵਕ ਸੰਪੰਨ ਕਰਨ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਹਨਾਂ ਆਸ ਪ੍ਰਗਟਾਈ ਕਿ ਇਸ ਕੈਂਪ ਦੌਰਾਨ ਭਾਗੀਦਾਰਾਂ ਦਾ ਸ਼ਖ਼ਸੀ ਵਿਕਾਸ ਨਵੀਆਂ ਉਚਾਈਆਂ ਛੂਹ ਸਕਿਆ ਹੋਵੇਗਾ। ਡਾ. ਗੋਸਲ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਲਈ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਸ਼ਲਾਘਾ ਵੀ ਕੀਤੀ।ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦਾ ਅਹਿਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Bhagwant Mann govt ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਨਾਗਰਿਕ ਸੇਵਾਵਾਂ ਲਈ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼

👉ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

👉ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ...