Amritsar News: Amritsar Airport ‘ਤੇ ਕਸਟਮ ਵਿਭਾਗ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀਆਂ ਟੀਮਾਂ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਯਾਤਰੀਆਂ ਨੂੰ 1 ਕਰੋੜ ਦੇ ਕਰੀਬ ਕੀਮਤ ਦੇ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ 👉ਸੇਵਾਮੁਕਤ DEO ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਸਰਕਾਰੀ ਸਕੂਲ ਦੇ ‘ਮਾਸਟਰ ਜੀ’ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਦਸਿਆ ਜਾ ਰਿਹਾ ਕਿ ਗ੍ਰਿਫਤਾਰ ਕੀਤੇ ਗਏ ਯਾਤਰੀ ਸੋਨੇ ਨੂੰ ਬਰੇਸਲੇਟ ਅਤੇ ਜੱਤਿਆਂ ਵਿਚ ਛੁਪਾ ਕੇ ਲਿਜਾਇਆ ਜਾ ਰਿਹਾ ਸੀ। ਵਿਭਾਗ ਦੇ ਅਧਿਕਾਰੀ ਗ੍ਰਿਫਤਾਰ ਕੀਤੇ ਗਏ ਯਾਤਰੂਆਂ ਕੋਲੋਂ ਇਸ ਸੋਨੇ ਦੀ ਬਰਾਮਦਗੀ ਬਾਰੇ ਪੁੱਛਗਿਛ ਕਰ ਰਹੇ ਹਨ। ਚਰਚਾ ਹੈ ਕਿ ਇੰਨ੍ਹਾਂ ਦੇ ਪਿੱਛੇ ਕੋਈ ਅੰਤਰਰਾਸ਼ਟਰੀ ਸੋਨੇ ਦੀ ਤਸਕਰੀ ਕਰਨ ਵਾਲਾ ਗਿਰੋਹ ਹੈ। ਫੜੇ ਗਏ ਯਾਤਰੀਆਂ ਵਿਰੁੱਧ ਕਸਟਮ ਐਕਟ, 1962 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



