spot_img
spot_img

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ;ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਣਕ ਮਾਜਰਾ, ਬੈਰੋਪੁਰ ਅਤੇ ਭਾਗੋ ਮਾਜਰਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਐਲਾਨ

Date:

spot_img

Mohali News: ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਮਾਣਕ ਮਾਜਰਾ, ਬੈਰੋਪੁਰ ਅਤੇ ਭਾਗੋ ਮਾਜਰਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਕਈ ਗ੍ਰਾਂਟਾਂ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  Health Minister Dr. Balbir Singh ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਉਨ੍ਹਾਂ ਦੱਸਿਆ ਕਿ ਪਿੰਡ ਮਾਣਕ ਮਾਜਰਾ ਵਿੱਚ ਅਨੁਸੂਚਿਤ ਜਾਤੀ ਧਰਮਸ਼ਾਲਾ ਦੇ ਲੈਂਟਰ ਲਈ 5 ਲੱਖ ਰੁਪਏ, ਜਨਰਲ ਧਰਮਸ਼ਾਲਾ ਦੀ ਮੁਰੰਮਤ ਅਤੇ ਪੇਵਰ ਵਾਕ ਲਈ 5 ਲੱਖ ਰੁਪਏ, ਗਲੀਆਂ-ਨਾਲੀਆਂ ਲਈ 2 ਲੱਖ ਰੁਪਏ, ਤਿੰਨ ਓਪਨ ਜਿਮ, ਲੋੜਵੰਦ ਪਰਿਵਾਰਾਂ ਲਈ 2 ਲੱਖ ਰੁਪਏ, ਖੇਡ ਗਰਾਊਂਡ ਦੀ ਉਸਾਰੀ ਲਈ 30 ਲੱਖ ਰੁਪਏ ਅਤੇ ਪੰਚਾਇਤੀ ਜ਼ਮੀਨ ਦੀ ਸਿੰਚਾਈ ਲਈ ਪਾਈਪਲਾਈਨ ਵਿਛਾਉਣ ‘ਤੇ 4 ਲੱਖ ਰੁਪਏ ਖਰਚ ਕੀਤੇ ਗਏ ਹਨ।ਪਿੰਡ ਬੈਰੋਪੁਰ ਲਈ ਗਲੀਆਂ-ਨਾਲੀਆਂ ਅਤੇ ਸਟਰੀਟ ਲਾਈਟਾਂ ਦੇ ਕੰਮ ਵਾਸਤੇ 7 ਲੱਖ ਰੁਪਏ ਜਾਰੀ ਕੀਤੇ ਜਾਣਗੇ, ਜਦਕਿ ਡਸਟਬਿਨ ਅਤੇ ਕਨਵੈਕਸ ਮਿਰਰ ਲਗਾਉਣ ਲਈ 2 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਪਿੰਡ ਭਾਗੋ ਮਾਜਰਾ ਵਿੱਚ ਲਾਇਬ੍ਰੇਰੀ ਲਈ 23.60 ਲੱਖ ਰੁਪਏ, ਸਟਰੀਟ ਲਾਈਟਾਂ ਲਈ 4 ਲੱਖ ਰੁਪਏ, ਵਾਟਰ ਟੈਂਕਰ ਲਈ 3 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 1 ਲੱਖ ਰੁਪਏ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਇਸ ਤੋਂ ਇਲਾਵਾ ਪੰਜ ਲੋੜਵੰਦ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾਣਗੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ 68,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 85 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਅਤੇ ਮਹਿਲਾਵਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਵੀ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਲਗਾਤਾਰ ਸੁਧਾਰ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਸਰਪੰਚ ਪਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਰਵਿੰਦਰ ਸਿੰਘ ਬਿੰਦਰਾ, ਤਰਲੋਚਨ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राखीगढ़ी विश्व मानचित्र पर भारत की प्राचीन सभ्यता का सबसे सशक्त प्रतीक बनेगा : मुख्यमंत्री

👉8 हजार वर्ष पुरानी सरस्वती-सिंधु सभ्यता को आधुनिक तकनीक...