spot_img
spot_img

ਪੰਜਾਬ ਦਾ ਨਾਮੀਂ ਗੈਂਗਸਟਰ ਵਿਦੇਸ਼ ‘ਚ ਗ੍ਰਿਫਤਾਰ; ਜਲਦੀ ਲਿਆਂਦਾ ਜਾਵੇਗਾ ਭਾਰਤ !

Date:

spot_img

Chandigarh News: ਪਿਛਲੇ ਦਿਨੀਂ ਚੰਡੀਗੜ੍ਹ ‘ਚ ਕੁਮਾਰ ਮੈਡੀਕਲ ਹਾਲ ‘ਤੇ ਗੋਲੀਬਾਰੀ ਤੋਂ ਬਾਅਦ ਚਰਚਾ ਵਿਚ ਆਏ ਗੈਂਗਸਟਰ ਗੋਲਡੀ ਢਿੱਲੋਂ ਨੂੰ ਸਪੇਨ ਵਿਚ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਦੀਆਂ ਖ਼ਬਰਾਂ ਹਨ। ਹਾਲਾਂਕਿ ਅਧਿਕਾਰਤ ਤੌਰ ‘ਤੇ ਭਾਰਤੀ ਜਾਂ ਪੰਜਾਬ ਦੀਆਂ ਏਜੰਸੀਆਂ ਵੱਲੋਂ ਹਾਲੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਪ੍ਰੰਤੂ ਕਿਹਾ ਜਾ ਰਿਹਾ ਕਿ ਪੰਜਾਬ ਤੋਂ ਇਲਾਵਾ ਹਰਿਆਣਾ ਵਿਚ ਕਈ ਕੇਸਾਂ ‘ਚ ਲੋੜੀਦੇ ਗੋਲਡੀ ਢਿੱਲੋਂ ਵਿਰੁਧ ਇਹ ਕਾਰਵਾਈ ਭਾਰਤੀ ਏਜੰਸੀਆਂ ਦੀ ਅਪੀਲ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ 👉Bathinda ‘ਚ ਨਾਮੀ ਮਸਾਲਿਆਂ ਦੀ ਦੁਕਾਨ ਦੇ ਮਾਲਕ ਤੋਂ ਲੁਟੇਰਿਆਂ ਨੇ ਨਗਦੀ ਲੁੱਟੀ

ਦਸਿਆ ਜਾ ਰਿਹਾ ਕਿ ਮੁਲਜ਼ਮ ਨੂੰ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜਲਦ ਹੀ ਭਾਰਤ ਲਿਆਂਦਾ ਜਾਵੇਗਾ ਅਤੇ ਇੱਥੇ ਚੱਲ ਰਹੇ ਕੇਸਾਂ ਦੇ ਵਿੱਚ ਪੁਛਗਿਛ ਕੀਤੀ ਜਾਵੇਗੀ। ਦਸਣਾ ਬਣਦਾ ਹੈ ਕਿ 13 ਜੂਨ ਨੂੰ ਚੰਡੀਗੜ੍ਹ ਦੇ ਕੁਮਾਰ ਮੈਡੀਕਲ ਹਾਲ ਵਿਚ ਜੰਮੂ ਨਾਲ ਸਬੰਧਤ ਦੋ ਸ਼ੂਟਰਾਂ ਵੱਲੋਂ ਗੋਲੀਬਾਰੀ ਕਰਕੇ ਜਾਨਕੀ ਦਾਸ ਨਾਂ ਦੇ ਕੈਸ਼ੀਅਰ ਨੂੰ ਮਾਰ ਦਿੱਤਾ ਸੀ। ਇਸ ਕਤਲ ਕਾਂਡ ਪਿੱਛੇ ਵੀ ਗੋਲਡੀ ਢਿੱਲੋਂ ਦਾ ਹੱਥ ਸਾਹਮਣੇ ਆਇਆ ਸੀ। ਜਿਸਤੋਂ ਬਾਅਦ ਏਜੰਸੀਆਂ ਵੱਲੋਂ ਉਸਨੂੰ ਭਾਰਤ ਵਾਪਸ ਲਿਆਉਣ ਲਈ ਭੱਜਦੋੜ ਤੇਜ਼ ਕਰ ਦਿੱਤੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related