spot_img
spot_img

Punjab Police ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

Date:

spot_img

👉ਪਿਛਲੇ 4 ਸਾਲਾਂ ਵਿੱਚ ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ: ਡੀਜੀਪੀ ਗੌਰਵ ਯਾਦਵ
Chandigarh News: Punjab Police ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ। ਪਿਛਲੇ ਦੋ ਸਾਲਾਂ ਤੋਂ ਹਰੇਕ ਜ਼ਿਲ੍ਹਾ ਅਤੇ ਪੁਲਿਸ ਕਮਿਸ਼ਨਰੇਟ ਵਿੱਚ ਵਿਸ਼ੇਸ਼ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਹੋਣ ਨਾਲ ਫੋਰਸ ਨੇ ਆਨਲਾਈਨ ਧੋਖਾਧੜੀ ਅਤੇ ਸਾਈਬਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਕੇ ਪਿਛਲੇ ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ ਕੀਤੀਆਂ ਹਨ।ਲਗਭਗ ਇੱਕ ਸਾਲ ਵਿੱਚ ਪੰਜਾਬ ਪੁਲਿਸ ਅਤੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ 29 ਸਾਈਬਰ ਅਪਰਾਧ ਪੁਲਿਸ ਸਟੇਸ਼ਨਾਂ ਵਿੱਚ 956 ਐਫਆਈਆਰ ਦਰਜ ਕੀਤੀਆਂ ਅਤੇ ਵੱਖ-ਵੱਖ ਸਾਈਬਰ ਧੋਖਾਧੜੀ ਮਾਮਲਿਆਂ ਵਿੱਚ 729 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਲੋਕਾਂ ਨੂੰ ਆਪਣੀ ਮਿਹਨਤ ਦੀ ਕਮਾਈ ਗੁਆਉਣ ਤੋਂ ਬਚਾਇਆ ਗਿਆ ਹੈ।

ਇਹ ਵੀ ਪੜ੍ਹੋ 👉BJP ਦੀ ਟਿਕਟ ਨੂੰ ਲੈ ਕੇ ਬਠਿੰਡਾ ‘ਚ ਸਿਆਸੀ ਆਗੂਆਂ ਵਿਚਕਾਰ ਲੱਗੀ ਸਿਆਸੀ ਦੋੜ; ਟਕਸਾਲੀ ਚੁੱਪ!

ਪੰਜਾਬ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪਿਛਲੇ ਚਾਰ ਸਾਲਾਂ ਵਿੱਚ ਸਾਈਬਰ ਅਪਰਾਧ ਵਿਰੁੱਧ ਲੜਾਈ ਅਤੇ ਬੇਗੁਨਾਹ ਨਾਗਰਿਕਾਂ ਦੀ ਰਾਖੀ ਵਿੱਚ ਬਹੁਤ ਹੱਦ ਤੱਕ ਕਾਮਯਾਬੀ ਹਾਸਲ ਕੀਤੀ ਹੈ। ਸਖ਼ਤੀ ਨਾਲ ਲਾਗੂਕਰਨ ਦੇ ਨਾਲ-ਨਾਲ ਪੰਜਾਬ ਪੁਲਿਸ ਨੇ ਰੋਕਥਾਮ ਉੱਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਅਤੇ ਸੂਬੇ ਭਰ ਵਿੱਚ ਲਗਭਗ 657 ਨਾਗਰਿਕ ਜਾਗਰੂਕਤਾ ਪ੍ਰੋਗਰਾਮ ਚਲਾਏ ਹਨ ਤਾਂ ਜੋ ਲੋਕਾਂ ਨੂੰ ਆਨਲਾਈਨ ਧੋਖਾਧੜੀ ਅਤੇ ਘੁਟਾਲਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਤੁਰੰਤ 1930 ਉੱਤੇ ਫੋਨ ਕਰਕੇ ਘਟਨਾ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸਾਈਬਰ ਅਪਰਾਧ ਤੋਂ ਜਨਤਾ ਦੀ ਰਾਖੀ ਲਈ ਮਜ਼ਬੂਤ ਐਨਫੋਰਸਮੈਂਟ ਅਤੇ ਲੋਕ ਜਾਗਰੂਕਤਾ ਰਾਹੀਂ ਆਪਣੀ ਵਚਨਬੱਧਤਾ ਜਾਰੀ ਰੱਖੇਗੀ।ਮਈ 2025 ਤੋਂ ਹੁਣ ਤੱਕ ਸਪੈਸ਼ਲ ਡੀਜੀਪੀ ਵੀ. ਨੀਰਜਾ ਦੀ ਅਗਵਾਈ ਵਾਲੀ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਉੱਚ ਪੱਧਰੀ ਅਤੇ ਤਕਨੀਕ ਅਧਾਰਿਤ ਸਾਈਬਰ ਅਪਰਾਧ ਮਾਮਲਿਆਂ ਵਿੱਚ 57 ਐਫਆਈਆਰ ਦਰਜ ਕੀਤੀਆਂ ਅਤੇ 56 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ 👉ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਇਸ ਦੌਰਾਨ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰੀਟੈਂਡੇਂਟ ਆਫ ਪੁਲਿਸ ਤਹਿਤ ਸਥਾਪਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ (ਸੀਸੀਪੀਐੱਸ) ਨੇ ਸੂਬੇ ਭਰ ਵਿੱਚ ਵੱਖ-ਵੱਖ ਸਾਈਬਰ ਧੋਖਾਧੜੀ ਮਾਮਲਿਆਂ ਵਿੱਚ 673 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਮਲੇਰਕੋਟਲਾ ਸੀਸੀਪੀਐੱਸ ਨੇ 41 ਮਾਮਲਿਆਂ ਵਿੱਚ 32 ਮੁਲਜ਼ਮ ਗ੍ਰਿਫ਼ਤਾਰ ਕੀਤੇ; ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 86 ਮਾਮਲਿਆਂ ਵਿੱਚ 181 ਗ੍ਰਿਫ਼ਤਾਰੀਆਂ ਕੀਤੀਆਂ; ਐੱਸਏਐੱਸ ਨਗਰ ਸੀਸੀਪੀਐੱਸ ਨੇ 52 ਮਾਮਲਿਆਂ ਵਿੱਚ 57 ਮੁਲਜ਼ਮ ਗ੍ਰਿਫ਼ਤਾਰ ਕੀਤੇ; ਖੰਨਾ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ 31 ਐਫਆਈਆਰ ਵਿੱਚ 74 ਮੁਲਜ਼ਮ ਗ੍ਰਿਫ਼ਤਾਰ ਕੀਤੇ; ਪਠਾਨਕੋਟ ਸੀਸੀਪੀਐੱਸ ਨੇ 44 ਮਾਮਲਿਆਂ ਵਿੱਚ 23 ਗ੍ਰਿਫ਼ਤਾਰੀਆਂ ਕੀਤੀਆਂ; ਪਟਿਆਲਾ ਸੀਸੀਪੀਐੱਸ ਨੇ ਲਗਭਗ 40 ਗ੍ਰਿਫ਼ਤਾਰੀਆਂ ਅਤੇ 74 ਐਫਆਈਆਰ ਦਰਜ ਕੀਤੀਆਂ; ਅਤੇ ਕਪੂਰਥਲਾ ਸੀਸੀਪੀਐੱਸ ਨੇ 26 ਐਫਆਈਆਰ ਦਰਜ ਕਰਕੇ 47 ਮੁਲਜ਼ਮ ਗ੍ਰਿਫ਼ਤਾਰ ਕੀਤੇ।ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸੰਗਠਿਤ ਸਾਈਬਰ ਅਪਰਾਧ ਨੈੱਟਵਰਕਾਂ ਦਾ ਭੰਡਾਫੋੜ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਇਸ ਸਾਲ ਦੇ ਸ਼ੁਰੂ ਵਿੱਚ ਇਸ ਨੇ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਸਕੈਮ ਕੰਪਾਊਂਡਾਂ ਵਿੱਚੋਂ ਬਚਾਏ ਗਏ ਲੋਕਾਂ ਨਾਲ ਜੁੜੇ ਸਾਈਬਰ ਸਬੰਧੀ ਮਾਮਲਿਆਂ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ 👉Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਜਾਂਚ ਵਿੱਚ ਖੁਲਾਸਾ ਹੋਇਆ ਕਿ ਪੀੜਤਾਂ ਨੂੰ ਵੱਖ-ਵੱਖ ਰਾਜਾਂ ਵਿੱਚ ਕੰਮ ਕਰ ਰਹੇ ਟ੍ਰੈਵਲ ਏਜੰਟਾਂ, ਪਲੇਸਮੈਂਟ ਕੰਸਲਟੈਂਟਾਂ, ਭਰਤੀ ਵਿਚੋਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵਿਦੇਸ਼ ਭੇਜਿਆ ਗਿਆ ਸੀ ਅਤੇ ਇਸ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।ਇੱਕ ਹੋਰ ਵੱਡੀ ਕਾਰਵਾਈ ਵਿੱਚ ਮਿਊਲ ਖਾਤਿਆਂ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਿਆਂ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਆਨਲਾਈਨ ਵਿੱਤੀ ਧੋਖਾਧੜੀ ਵਿੱਚ ਵਰਤੇ ਜਾਣ ਵਾਲੇ ਬੈਂਕ ਖਾਤਿਆਂ ਨੂੰ ਖੋਲ੍ਹਣ ਅਤੇ ਉਪਲੱਬਧ ਕਰਵਾਉਣ ਵਿੱਚ ਸਹਾਇਤਾ ਕਰਦੇ ਸਨ। ਪੁਲਿਸ ਨੇ 23 ਏਟੀਐੱਮ ਕਾਰਡ, ਦੋ ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਬਣਾਵਟੀ ਬੈਂਕ ਅਤੇ ਕੇਵਾਈਸੀ ਦਸਤਾਵੇਜ਼ ਸਮੇਤ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, 6 ਮੋਹਰਾਂ, 5,100 ਯੂਐੱਸਡੀਟੀ ਦੀ ਕ੍ਰਿਪਟੋਕਰੰਸੀ ਅਤੇ ਬੈਂਕ ਖਾਤਿਆਂ ਵਿੱਚ ਪਈ 20 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ। ਮਈ 2025 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਦੀਆਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਨੇ ਵੀ 9 ਐਫਆਈਆਰ ਦਰਜ ਕਰਕੇ 5 ਮਿਊਲ ਖਾਤਿਆਂ ਦੇ ਮੋਡਿਊਲਾਂ ਦਾ ਭੰਡਾਫੋੜ ਕੀਤਾ ਹੈ।ਕਪੂਰਥਲਾ ਵਿੱਚ ਪੁਲਿਸ ਨੇ ਇੱਕ ਧੋਖਾਧੜੀ ਵਾਲੇ ਕਾਲ ਸੈਂਟਰ ਦਾ ਵੀ ਪਤਾ ਲਗਾਇਆ, ਜਿਸ ਵਿੱਚ ਮੁਲਜ਼ਮਾਂ ਨੇ ਅਮਰੀਕਾ ਅਤੇ ਕੈਨੇਡਾ ਦੇ ਰਿਹਾਇਸ਼ੀਆਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਨੂੰ ਬਿਟਕਾਇਨ (ਬੀਟੀਸੀ) ਅਤੇ ਹਵਾਲਾ ਚੈਨਲਾਂ ਰਾਹੀਂ ਪੈਸਾ ਟ੍ਰਾਂਸਫਰ ਕਰਨ ਲਈ ਉਕਸਾਇਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

👉ਕਿਹਾ: ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ...

Bathinda ਨਹਿਰ ‘ਚ ਨਹਾਉਣ ਗਿਆ ਇੱਕ ਹੋਰ ਬੱਚਾ ਡੁੱਬਿਆ

Bathinda News: ਗਰਮੀਆਂ ਦੇ ਇਸ ਸੀਜ਼ਨ ਦੌਰਾਨ ਬਠਿੰਡਾ ਨਹਿਰ...