spot_img
spot_img

ਮੁੱਖ ਮੰਤਰੀ ਰਸੋਈ ਯੋਜਨਾ ਨਾਲ ਗਰੀਬਾਂ ਨੂੰ ਮਿਲਿਆ ਵੱਡਾ ਸਹਾਰਾ, ਹੁਣ ਕੋਈ ਵੀ ਪਰਿਵਾਰ ਭੁੱਖਾ ਨਹੀਂ ਸੌਵੇਗਾ : ਅਮਰਜੀਤ ਮਹਿਤਾ

Date:

spot_img

👉ਵਾਰਡ ਨੰਬਰ 36 ਵਿੱਚ ਸੈਂਕੜਿਆਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ, ਪੈਦਲ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
Bathinda News: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕੌਂਸਲਰ ਸ਼੍ਰੀ ਧਰਮਿੰਦਰ ਕੁਮਾਰ ਮਹਿੰਦਰ ਦੇ ਵਾਰਡ ਨੰਬਰ 36 ਵਿੱਚ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ।ਰਾਸ਼ਨ ਕਿੱਟਾਂ ਦੀ ਵੰਡ ਤੋਂ ਬਾਅਦ ਸ਼੍ਰੀ ਅਮਰਜੀਤ ਮਹਿਤਾ ਨੇ ਵਾਰਡ ਦੀਆਂ ਵੱਖ-ਵੱਖ ਗਲੀਆਂ ਦਾ ਪੈਦਲ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ਼੍ਰੀ ਧਰਮਿੰਦਰ ਕੁਮਾਰ ਮਹਿੰਦਰ, ਸ਼੍ਰੀ ਅਸ਼ਵਨੀ ਬੰਟੀ, ਸ਼੍ਰੀ ਰਾਜਿੰਦਰ ਸਮੇਤ ਇਲਾਕੇ ਦੇ ਕਈ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।ਰਾਸ਼ਨ ਕਿੱਟਾਂ ਵੰਡਦੇ ਹੋਏ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਲੋਕ-ਭਲਾਈ ਦੇ ਫ਼ੈਸਲੇ ਲਏ ਜਾ ਰਹੇ ਹਨ।

ਇਹ ਵੀ ਪੜ੍ਹੋ  ‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਸਰਕਾਰ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਵਿਕਾਸ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਸਨਮਾਨ ਅਤੇ ਆਤਮਨਿਰਭਰਤਾ ਦੀ ਨਵੀਂ ਦਿਸ਼ਾ ਮਿਲੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਰਸੋਈ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਯੋਜਨਾ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਭੋਜਨ ਅਤੇ ਜ਼ਰੂਰੀ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦਾ ਕੋਈ ਵੀ ਪਰਿਵਾਰ ਭੁੱਖਾ ਨਾ ਸੌਵੇ।ਸ਼੍ਰੀ ਮਹਿਤਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਇਸੇ ਸੋਚ ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਯੋਗ ਅਗਵਾਈ ਹੇਠ ਬਠਿੰਡਾ ਸ਼ਹਿਰ ਨੂੰ ਆਧੁਨਿਕ, ਸਾਫ਼-ਸੁਥਰਾ, ਸੁੰਦਰ ਅਤੇ ਸਮੱਸਿਆ-ਰਹਿਤ ਬਣਾਉਣ ਲਈ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸੜਕਾਂ ਦੇ ਨਿਰਮਾਣ, ਸੀਵਰੇਜ ਪ੍ਰਬੰਧ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਨਸੇਵਾ ਹੀ ਮਹਿਤਾ ਪਰਿਵਾਰ, ਮੇਅਰ ਸਾਹਿਬ ਅਤੇ ਉਨ੍ਹਾਂ ਦੀ ਟੀਮ ਦਾ ਸਭ ਤੋਂ ਵੱਡਾ ਮਕਸਦ ਹੈ। ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਨਿਰੰਤਰ ਕੰਮ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।       

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PM Narendra Modi के नेतृत्व में देश के विकास को पिछले 12 सालों में मिली गति:नायब सिंह सैनी

👉प्रदेश में सरकार ने 66 वायदों को किया पूरा,...

Punjab Govt ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

👉1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ...

Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

👉ਕਿਹਾ: ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ...