spot_img
spot_img

ਆਪਰੇਸ਼ਨ ਪ੍ਰਹਾਰ-3.0; ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਚੈਕਿੰਗ

Date:

spot_img

Sri Mukatsar Sahib News: ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਆਪਰੇਸ਼ਨ ਪ੍ਰਹਾਰ-3.0” ਤਹਿਤ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਭਿਮਨਿਉ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਗ੍ਰਿਫ਼ਤਾਰੀ ਤੋਂ ਬਚ ਰਹੇ ਦੋਸ਼ੀਆਂ ਨੂੰ ਕਾਬੂ ਕਰਨਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਨੱਥ ਪਾਉਣਾ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਮੇਤ ਚਾਰੇ ਸਬ-ਡਿਵੀਜ਼ਨਾਂ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ.), ਸ਼੍ਰੀਮਤੀ ਹਰਕਮਲ ਕੌਰ, ਐਸ.ਪੀ. (ਐਚ.) ਅਤੇ ਸਮੂਹ ਡੀ.ਐਸ.ਪੀ. ਦੀ ਨਿਗਰਾਨੀ ਹੇਠ ਕਰੀਬ 500 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ।

ਇਹ ਵੀ ਪੜ੍ਹੋ  ਪੰਜਾਬ ਦਾ ਨਾਮੀਂ ਗੈਂਗਸਟਰ ਵਿਦੇਸ਼ ‘ਚ ਗ੍ਰਿਫਤਾਰ; ਜਲਦੀ ਲਿਆਂਦਾ ਜਾਵੇਗਾ ਭਾਰਤ !

ਇਹ ਟੀਮਾਂ ਸਵੇਰ ਤੋਂ ਹੀ ਇਕੋ ਸਮੇਂ ਜ਼ਿਲ੍ਹੇ ਭਰ ਵਿੱਚ ਸਰਚ ਆਪਰੇਸ਼ਨ, ਰੇਡਾਂ ਅਤੇ ਨਾਕਾਬੰਦੀ ਕਰਕੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਲੋੜੀਂਦੇ ਵਿਅਕਤੀਆਂ ਤੇ ਉਨ੍ਹਾਂ ਦੇ ਨਜ਼ਦੀਕੀ ਸੰਪਰਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਜ਼ਿਲ੍ਹੇ ਦੇ ਪ੍ਰਮੁੱਖ ਮਾਰਗਾਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਹੀਨਿਅਸ ਕ੍ਰਾਈਮ, ਐਨ.ਡੀ.ਪੀ.ਐਸ. ਐਕਟ ਅਤੇ ਹੋਰ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਜਾਂ ਵਾਰ-ਵਾਰ ਅਪਰਾਧ ਕਰਨ ਵਾਲੇ ਵਿਅਕਤੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਚੈਕਿੰਗ ਦੌਰਾਨ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਇਤਰਾਜ਼ਯੋਗ ਵਸਤੂ ਮਿਲਣ ‘ਤੇ ਸਬੰਧਤ ਵਿਅਕਤੀ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ, ਸੰਵੇਦਨਸ਼ੀਲ ਇਲਾਕਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਫੁੱਟ ਪੈਟਰੋਲਿੰਗ ਅਤੇ ਅਚਾਨਕ ਚੈਕਿੰਗ ਨੂੰ ਹੋਰ ਤੇਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Punjab Police ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਸਮਾਨ ਦੀ ਜਾਂਚ ਅਤੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ PAIS ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਅਤੇ Vehicle Verification App ਰਾਹੀਂ ਵਾਹਨਾਂ ਅਤੇ ਉਨ੍ਹਾਂ ਦੇ ਮਾਲਕਾਂ ਦਾ ਅਪਰਾਧਿਕ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।ਇਸ ਵਿਸ਼ੇਸ਼ ਮੁਹਿੰਮ ਦੌਰਾਨ ਹੁਣ ਤੱਕ ਕੁੱਲ 115 ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ ਬੀ.ਐੱਨ.ਐੱਸ. ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਲੋੜੀਂਦੇ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ ਵੀ ਸ਼ਾਮਲ ਹਨ। ਇਸ ਦੌਰਾਨ 53 ਗ੍ਰਾਮ ਹੈਰੋਇਨ, 450 ਨਸ਼ੀਲੀਆਂ ਗੋਲੀਆਂ, 53 ਕਿਲੋਗ੍ਰਾਮ ਪੋਸਤ, ₹12,230 ਦੀ ਡਰੱਗ ਮਨੀ, 50 ਲੀਟਰ ਨਾਜਾਇਜ਼ ਸ਼ਰਾਬ, 1,800 ਨਸ਼ੀਲੇ ਕੈਪਸੂਲ, 2 ਮੋਟਰਸਾਈਕਲ ਅਤੇ 1 ਟਰੱਕ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PM Narendra Modi के नेतृत्व में देश के विकास को पिछले 12 सालों में मिली गति:नायब सिंह सैनी

👉प्रदेश में सरकार ने 66 वायदों को किया पूरा,...

Punjab Govt ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

👉1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ...

Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

👉ਕਿਹਾ: ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ...