👉ਵਾਰਡ ਨੰਬਰ 24 ਦੇ ਉਧਮ ਸਿੰਘ ਨਗਰ ਵਿੱਚ ਇੰਟਰਲਾਕਿੰਗ ਟਾਈਲਾਂ ਵਿਛਾਉਣ ਦੇ ਕੰਮ ਦਾ ਮਹਿਲਾਵਾਂ ਹੱਥੋਂ ਸ਼ੁਭ ਆਰੰਭ
Bathinda News:ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ, ਆਧੁਨਿਕ ਅਤੇ ਸਮੱਸਿਆ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਬਠਿੰਡਾ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ੍ਵੀ ਬਿਕਰਮ ਕ੍ਰਾਂਤੀ ਦੇ ਵਾਰਡ ਨੰਬਰ 24 ਵਿੱਚ ਸਥਿਤ ਉਧਮ ਸਿੰਘ ਨਗਰ ਵਿੱਚ ਇੰਟਰਲਾਕਿੰਗ ਟਾਈਲਾਂ ਵਿਛਾਉਣ ਦੇ ਕੰਮ ਦਾ ਸ਼ੁਭ ਆਰੰਭ ਵਾਰਡ ਦੀਆਂ ਮਹਿਲਾਵਾਂ ਦੇ ਸ਼ੁਭ ਹੱਥਾਂ ਨਾਲ ਕਰਵਾਇਆ। ਇਸ ਮੌਕੇ ਕੌਂਸਲਰ ਸ੍ਵੀ ਬਿਕਰਮ ਕ੍ਰਾਂਤੀ, ਸ੍ਰੀਮਤੀ ਯਸ਼ੋਦਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਹਰ ਪੱਖੋਂ ਆਧੁਨਿਕ ਅਤੇ ਸਮੱਸਿਆ-ਮੁਕਤ ਸ਼ਹਿਰ ਬਣਾਉਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ।
ਇਹ ਵੀ ਪੜ੍ਹੋ ਪੰਜਾਬ ਦੀ ਸੈਂਟਰਲ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫਤਾਰ, ਜਾਣੋਂ ਮਾਮਲਾ
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਪੜਾਅਵਾਰ ਢੰਗ ਨਾਲ ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਮੇਅਰ ਨੇ ਕਿਹਾ, “ਸਾਡਾ ਮਕਸਦ ਸਿਰਫ਼ ਸੜਕਾਂ ਦਾ ਨਿਰਮਾਣ ਕਰਵਾਉਣਾ ਨਹੀਂ, ਸਗੋਂ ਬਠਿੰਡਾ ਨੂੰ ਇੱਕ ਸੁਚੱਜਾ, ਸਾਫ਼-ਸੁਥਰਾ, ਸੁਵਿਧਾਜਨਕ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕਰਨਾ ਹੈ। ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਲੋਕਾਂ ਦੇ ਟੈਕਸ ਦਾ ਹਰ ਰੁਪਇਆ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ ਅਤੇ ਜਨਤਾ ਦੀਆਂ ਸਹੂਲਤਾਂ ’ਤੇ ਖਰਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਰਾਜਾ ਵੜਿੰਗ ਵੀ ਹੋਏ ਸਰਗਰਮ; ਸੀਨੀਅਰ ਆਗੂਆਂ ਨਾਲ ਕੀਤੀਆਂ ਮੀਟਿੰਗਾਂ
”ਉਨ੍ਹਾਂ ਨਿਰਮਾਣ ਕਾਰਜ ਕਰ ਰਹੇ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਵਿਛਾਉਣ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੰਮ ਨਿਰਧਾਰਤ ਮਾਪਦੰਡਾਂ ਅਤੇ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕਾ ਵਾਸੀਆਂ ਨੂੰ ਜਲਦ ਤੋਂ ਜਲਦ ਬਿਹਤਰ ਸਹੂਲਤਾਂ ਮਿਲ ਸਕਣ। ਜੇਕਰ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਬੇਨਿਯਮਤਾ ਸਾਹਮਣੇ ਆਈ ਤਾਂ ਸਬੰਧਤ ਠੇਕੇਦਾਰ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ, ਤਾਂ ਜੋ ਬਠਿੰਡਾ ਪੰਜਾਬ ਦੇ ਸਭ ਤੋਂ ਸੁੰਦਰ, ਸਾਫ਼-ਸੁਥਰੇ ਅਤੇ ਆਧੁਨਿਕ ਸ਼ਹਿਰਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਕਾਇਮ ਕਰ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





