spot_img
spot_img

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ
👉ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ ਵੀ ਕੀਤੀ ਜ਼ਬਤ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  SATLUJ Film ਨੂੰ OTT ‘ਤੇ Ban ਕਰਨ ਦੀ MP ਮਲਵਿੰਦਰ ਕੰਗ ਨੇ ਕੀਤੀ ਨਿੰਦਾ

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ।

ਇਹ ਵੀ ਪੜ੍ਹੋ  ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਚ ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

👉ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ...

Big News; ਚੰਨੀ ਧੜੇ ਨਾਲ ਸੰਬੰਧ ਕਾਂਗਰਸ ਦੇ ਆਗੂ ਵਿਰੁੱਧ ਵੱਡਾ ਐਕਸ਼ਨ!

Punjab News; ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ...

Punjab Congress ਦੇ ਕਾਟੋ ਕਲੇਸ਼ ਦੌਰਾਨ ਪੰਜਾਬ ਪੁੱਜੇ ਭੁਪੇਸ਼ ਬਘੇਲ

👉ਪਹਿਲਾਂ ਪ੍ਰਤਾਪ ਬਾਜਵਾ ਨਾਲ ਕੀਤੀ ਮੀਟਿੰਗ, ਮੁੜ ਪੁੱਜੇ ਕਾਂਗਰਸ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ

👉ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ...