spot_img
spot_img

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Date:

spot_img

👉ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ : ਵਿਧਾਇਕ ਕੁਲਵੰਤ ਸਿੰਘ
SAS Nagar News:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇਸ ਦੀ ਇੱਕ ਵਿਲੱਖਣ ਮਿਸਾਲ ਹੈ।

ਇਹ ਵੀ ਪੜ੍ਹੋ  ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜਦੋਂ ਬਜ਼ੁਰਗ ਨਾਗਰਿਕਾਂ ਦੀਆਂ ਬੱਸਾਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਜਾਂਦਾ ਹੈ ਤਾਂ ਬਹੁਤ ਸੰਤੁਸ਼ਟੀ ਅਤੇ ਮਾਣ ਮਹਿਸੂਸ ਹੁੰਦਾ ਹੈ। ਯਾਤਰਾ ਤੋਂ ਪਰਤਣ ਉਪਰੰਤ ਸ਼ਰਧਾਲੂਆਂ ਵੱਲੋਂ ਮਿਲਦਾ ਪਿਆਰ ਅਤੇ ਅਸ਼ੀਰਵਾਦ ਸਰਕਾਰ ਨੂੰ ਲੋਕ ਸੇਵਾ ਲਈ ਹੋਰ ਉਤਸ਼ਾਹਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਦੇ ਦਰਸ਼ਨ ਕਰਨਗੇ।71ਵੀਂ ਬੱਸ ਲਾਂਡਰਾਂ ਤੋਂ ਕੌਂਸਲਰ ਰਮਨਦੀਪ ਕੌਰ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ।

ਇਹ ਵੀ ਪੜ੍ਹੋ  ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ (ਮੈਂਬਰ ਪੰਚਾਇਤ), ਜਸਪ੍ਰੀਤ ਸਿੰਘ (ਸਰਪੰਚ), ਸੁਖਜਿੰਦਰ ਸਿੰਘ (ਪੰਚ), ਧਰਮਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੀਪ ਸਿੰਘ, ਬਲਵੀਰ ਸਿੰਘ, ਰਾਜਵੰਤ ਸਿੰਘ ਅਤੇ ਏਕਮਜੋਤ ਸਿੰਘ ਹਾਜ਼ਰ ਸਨ।72ਵੀਂ ਬੱਸ ਨੂੰ ਸੈਕਟਰ-91 ਤੋਂ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਸਮਾਣਾ, ਗੁਰਮੀਤ ਸਿੰਘ ਸੈਣੀ, ਹਰਭਜਨ ਸਿੰਘ ਭਾਟੀਆ, ਜਸਪਾਲ ਸਿੰਘ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਨਵਤਨ ਸਿੰਘ, ਹਰਮੇਲ ਸਿੰਘ ਅਤੇ ਗੁਰਿੰਦਰ ਸਿੰਘ ਹਾਜ਼ਰ ਸਨ।73ਵੀਂ ਬੱਸ ਨੂੰ ਐਰੋਸਿਟੀ ਦੇ ਜੀ-ਬਲਾਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਛੁੜਾਊ ਮੁਹਿੰਮ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ, ਰਣਧੀਰ ਸਿੰਘ, ਬੰਤ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ ਅਤੇ ਰਾਜਵਿੰਦਰ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

👉ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ...

Big News; ਚੰਨੀ ਧੜੇ ਨਾਲ ਸੰਬੰਧ ਕਾਂਗਰਸ ਦੇ ਆਗੂ ਵਿਰੁੱਧ ਵੱਡਾ ਐਕਸ਼ਨ!

Punjab News; ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ...

Punjab Congress ਦੇ ਕਾਟੋ ਕਲੇਸ਼ ਦੌਰਾਨ ਪੰਜਾਬ ਪੁੱਜੇ ਭੁਪੇਸ਼ ਬਘੇਲ

👉ਪਹਿਲਾਂ ਪ੍ਰਤਾਪ ਬਾਜਵਾ ਨਾਲ ਕੀਤੀ ਮੀਟਿੰਗ, ਮੁੜ ਪੁੱਜੇ ਕਾਂਗਰਸ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ

👉ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ...