spot_img
spot_img

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ

Date:

spot_img

👉ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

👉ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼
Chandigarh News:ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਆਨਲਾਈਨ ਐਨ.ਆਰ.ਆਈ. ਮਿਲਣੀ’ , ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਲਈ ਸਮਰਪਿਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਚਾਰਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ  SATLUJ Film ਨੂੰ OTT ‘ਤੇ Ban ਕਰਨ ਦੀ MP ਮਲਵਿੰਦਰ ਕੰਗ ਨੇ ਕੀਤੀ ਨਿੰਦਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਹਿੱਸਾ ਲੈਣ ਦੇ ਚਾਹਵਾਨ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ minister.pa0punjab.gov.in ’ਤੇ ਈਮੇਲ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਉਹ ‘ਆਨਲਾਈਨ ਐਨਆਰਆਈ ਮਿਲਣੀ’ ਲਈ https://forms.gle/PZjpvKu512iPR”649 ਲਿੰਕ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ।ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਰਜਿਸਟਰਡ ਐਨ.ਆਰ.ਆਈਜ਼. ਨਿਰਧਾਰਤ ਮਿਤੀ ਅਤੇ ਸਮੇਂ ’ਤੇ https://new.bharatvc.nic.in/join/6978389091 ਲਿੰਕ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਮਲ ਹੋਣ ਦੀ ਆਈਡੀ: 6978389091 ਅਤੇ ਪਾਸਵਰਡ: 968369 ਹੋਵੇਗਾ।ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਅਹਿਮ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

👉ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ...

Big News; ਚੰਨੀ ਧੜੇ ਨਾਲ ਸੰਬੰਧ ਕਾਂਗਰਸ ਦੇ ਆਗੂ ਵਿਰੁੱਧ ਵੱਡਾ ਐਕਸ਼ਨ!

Punjab News; ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ...

Punjab Congress ਦੇ ਕਾਟੋ ਕਲੇਸ਼ ਦੌਰਾਨ ਪੰਜਾਬ ਪੁੱਜੇ ਭੁਪੇਸ਼ ਬਘੇਲ

👉ਪਹਿਲਾਂ ਪ੍ਰਤਾਪ ਬਾਜਵਾ ਨਾਲ ਕੀਤੀ ਮੀਟਿੰਗ, ਮੁੜ ਪੁੱਜੇ ਕਾਂਗਰਸ...