👉ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸੂਚਨਾ ਦਿੱਤੀ ਜਾਵੇ
Bathinda News:ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ, ਜ਼ਮੀਨ ਮਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਖੇਤਾਂ ਜਾਂ ਹੋਰ ਥਾਵਾਂ ‘ਤੇ ਖੁੱਲ੍ਹੇ ਪਏ ਬੋਰਵੈੱਲ, ਟਿਊਬਵੈੱਲ ਜਾਂ ਅਣਵਰਤੇ ਬੋਰਹੋਲ ਨੂੰ ਤੁਰੰਤ ਭਰ ਕੇ ਜਾਂ ਸੁਰੱਖਿਅਤ ਢੰਗ ਨਾਲ ਪਲੱਗ ਕੀਤਾ ਜਾਵੇ। ਖੁੱਲ੍ਹੇ ਬੋਰਵੈੱਲ ਮਨੁੱਖਾਂ ਅਤੇ ਪਸ਼ੂਆਂ ਲਈ ਗੰਭੀਰ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਬੋਰਵੈੱਲ ਵਰਤੋਂ ਵਿੱਚ ਨਹੀਂ ਹੈ ਤਾਂ ਉਸ ਨੂੰ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਅਨੁਸਾਰ ਪੱਕੇ ਤੌਰ ‘ਤੇ ਬੰਦ ਕੀਤਾ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌ*ਤ
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਖੇਤਰ ਵਿੱਚ ਖੁੱਲ੍ਹੇ ਪਏ ਬੋਰਵੈੱਲਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਭਰਨ ਜਾਂ ਪਲੱਗ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ ਕੋਈ ਖੁੱਲ੍ਹਾ ਬੋਰਵੈੱਲ ਜਾਂ ਟਿਊਬਵੈੱਲ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੀ ਜਾਵੇ।ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਹਿੰਮ ਨੂੰ ਗੰਭੀਰਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਾਰੇ ਨਾਗਰਿਕਾਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





