spot_img
spot_img

Film Sutlej ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਦੀ ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਨਿੰਦਾ

Date:

spot_img

Bathinda News:ਪੰਜਾਬ ਵਿੱਚ ਅੱਤਵਾਦ ਨੂੰ ਖਤਮ ਕਰਨ ਦੇ ਨਾਮ ਉੱਪਰ ਸੂਬੇ ਭਰ ਵਿੱਚ ਹੋਏ ਪੁਲਿਸ ਤਸ਼ਦੱਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਨੂੰ ਭਾਰਤ ਵਿੱਚ ਓਟੀਟੀ (ਓਵਰ ‘ਦ ਟਾੱਪ) ਪਲੇਟਫਾਰਮ ਤੋਂ ਬੈੱਨ ਕਰਨ ਦੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਲਖਵੀਰ ਸਿੰਘ ਸਿੰਘਾ ਵਾਲਾ ਹਰਬੰਸ ਸਿੰਘ ਹਮੀਰਗੜ੍ਹ ਨੇ ਦੱਸਿਆ ਕਿ ਇਹ ਇੱਕ ਇਤਿਹਾਸਕ ਦਸਤਾਵੇਜ਼ ਹੈ ਜਿਸ ਤੋਂ ਸਮਾਜ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ ਕਿ ਪੰਜਾਬ ਵਿੱਚ ਵਾਪਰੇ ਘਿਨਾਉਣੇ ਘਟਨਾਕ੍ਰਮ ਨੂੰ ਹੁਣ ਦਬਾਅ ਕੇ ਭਵਿੱਖ ਵਿੱਚ ਕੋਈ ਸਬਕ਼ ਸਿਖਣ ਦੀ ਕੋਸ਼ਿਸ਼ ਨਾ ਕਰਨਾ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ  Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌ*ਤ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਖ਼ਤਮ ਕਰਨ ਦੇ ਨਾਮ ਉੱਪਰ ਹਜ਼ਾਰਾਂ ਨਿਰਦੋਸ਼ ਨੌਜਵਾਨਾਂ ਨੂੰ ਪੁਲਿਸ ਤਸ਼ਦੱਦ ਦਾ ਸਾਹਮਣਾ ਕਰਨਾ ਪਿਆ।ਪੁਲਿਸ ਵੱਲੋਂ ਹਜ਼ਾਰਾਂ ਨੌਜਵਾਨਾਂ ਨੂੰ ਘਰੋਂ ਹੀ ਅਗਵਾ ਕਰਕੇ ਉਹਨਾਂ ਦਾ ਪੁਲਿਸ ਮੁਕਾਬਲਾ ਬਣਾ ਦਿੱਤਾ ਅਤੇ ਆਪਣੀਆਂ ਤਰੱਕੀਆਂ ਹਾਸਿਲ ਕੀਤੀਆਂ ਗਈਆਂ।ਜਸਵੰਤ ਸਿੰਘ ਖਾਲੜਾ ਵੱਲੋਂ ਪੰਜਾਬ ਦੀਆਂ 25 ਹਜ਼ਾਰ ਦੇ ਕਰੀਬ ਲਾਸ਼ਾ ਦੀ ਸ਼ਨਾਖਤ ਕਰਕੇ ਅਜਿਹੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕਰਨ ਦੀ ਮੁਹਿੰਮ ਚਲਾਈ ਗਈ ਸੀ।ਜਿਸ ਨੂੰ ਦਬਾਉਣ ਲਈ ਉਹਨਾਂ ਨੂੰ ਕਥਿਤ ਰੂਪ ਵਿੱਚ ਅਗਵਾ ਕਰਕੇ ਉਹਨਾਂ ਨੂੰ ਮਾਰ ਮੁਕਾਇਆ ਗਿਆ ਸੀ।

ਇਹ ਵੀ ਪੜ੍ਹੋ  Amritsar News; ਜੇਲ੍ਹ ‘ਚੋਂ ਜਮਾਨਤ ‘ਤੇ ਬਾਹਰ ਆਏ ਨੌਜਵਾਨ ਦਾ ਗੋ*ਲੀ*ਆਂ ਮਾਰ ਕੇ ਕ*ਤ*ਲ

ਜਸਵੰਤ ਸਿੰਘ ਖਾਲੜਾ ਦੇ ਇਸ ਕਾਰਜ ਨੂੰ ਬਿਆਨ ਕਰਦੀ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣਾ ਬੇਹੱਦ ਮੰਦਭਾਗੀ ਕਾਰਵਾਈ ਹੈ ਮਜ਼ਦੂਰ ਆਗੂਆਂ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।ਇਸ ਫਿਲਮ ਵਿੱਚ ਕੋਈ ਵੀ ਅਜਿਹਾ ਦ੍ਰਿਸ਼ ਨਹੀਂ ਜਿਸ ਨਾਲ ਭਾਰਤ ਦੀ ਏਕਤਾ, ਅਖੰਡਤਾ ਜਾਂ ਅੰਦਰੂਨੀ ਸੁਰੱਖਿਆ ਨੂੰ ਠੇਸ ਪਹੁੰਚਦੀ ਹੋਵੇ ਜਾਂ ਦੇਸ਼ ਦੇ ਹਾਲਾਤਾਂ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ।ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸੀਬੀਐੱਫਸੀ ਵੱਲੋਂ ਸਿਨੇਮਾ ਘਰਾਂ ਵਿੱਚ ਰਿਲੀਜ਼ ਕਰਨ ਤੋਂ ਰੋਕ ਦਿੱਤਾ ਸੀ ਅਤੇ 120 ਦੇ ਕਰੀਬ ਕੱਟ ਲਗਾਉਣ ਦਾ ਸੁਝਾਅ ਦਿੱਤਾ ਸੀ।ਜਿਸ ਤੋਂ ਬਾਅਦ ਫਿਲਮ ਨਿਰਮਾਤਾਵਾਂ ਵੱਲੋਂ ਜੀ-5 ਓਟੀਟੀ ਪਲੇਟਫਾਰਮ ਉੱਪਰ ਨਾਮ ਬਦਲ ਕੇ ਇਸ ਫਿਲਮ ਨੂੰ ਰਿਲੀਜ਼ ਕਰ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...