spot_img
spot_img

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

Date:

spot_img

👉ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ
Punjab News:ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2027 ਦੀ ਜੰਗ; ਬਘੇਲ ਨੇ ਜਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਕੀਤੀ

👉ਪੰਜਾਬ ਵਿੱਚ ਕਾਂਗਰਸ ਹੀ ਇਕੋ-ਇੱਕ ਬਦਲ ਹੈ: ਬਘੇਲ 👉ਵੇਰਕਾ ਅਤੇ...

ग्रामीण विकास कार्यों में तेजी लाने और समयबद्ध क्रियान्वयन पर जोर,मंत्री कृष्ण लाल पंवार ने की प्रगति की समीक्षा

👉जिला परिषद अध्यक्षों, मुख्य कार्यकारी अधिकारियों और संबंधित अधिकारियों...