Sri Muktsar Sahib News : Sri Muktsar Sahib Police ਵੱਲੋਂ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸੀ.ਆਈ.ਏ. ਸਟਾਫ ਨੇ 01 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਅਭਿਮੰਨਿਊ ਰਾਣਾ ਨੇ ਦਸਿਆ ਕਿ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐਸ.ਪੀ. (ਡੀ) ਰਸ਼ਪਾਲ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ 👉Bathinda Police ਦਾ ਥਾਣੇਦਾਰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ
ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਕੋਟਕਪੂਰਾ ਰੋਡ ‘ਤੇ ਪਿੰਡ ਵੜਿੰਗ ਨੇੜੇ ਟੋਲ ਪਲਾਜ਼ਾ ਕੋਲ ਮੌਜੂਦ ਸੀ। ਇਸ ਦੌਰਾਨ ਚੈਕਿੰਗ ਦੌਰਾਨ ਇੱਕ ਸ਼ੱਕੀ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਗੰਡੀਵਿੰਡ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਦੱਸਿਆ।
ਇਹ ਵੀ ਪੜ੍ਹੋ 👉“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ; ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ
ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲੈਣ ‘ਤੇ ਉਸ ਦੇ ਬੈਗ ਵਿੱਚੋਂ ਪਾਰਦਰਸ਼ੀ ਮੋਮੀ ਲਿਫ਼ਾਫਿਆਂ ਵਿੱਚ ਰੱਖੀ 01 ਕਿਲੋ 250 ਗ੍ਰਾਮ ਅਫੀਮ ਬਰਾਮਦ ਹੋਈ।ਇਸ ਸਬੰਧੀ ਥਾਣਾ ਬਰੀਵਾਲਾ ਵਿਖੇ ਮੁਕੱਦਮਾ ਨੰਬਰ 100 ਮਿਤੀ 06.07.2026 ਅਧੀਨ ਧਾਰਾ 18(C), 61, 85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫ਼ੜੇ ਗਏ ਮੁਲਜਮ ਦੀ ਪਹਿਚਾਣ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਵਾਸੀ ਪਿੰਡ ਗੰਡੀਵਿੰਡ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





