spot_img
spot_img

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Date:

spot_img

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਐਤਵਾਰ ਨੂੰ ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਦੇ ਸਹਿਯੋਗ ਨਾਲ 151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਬੇਲ ਪੱਤਰ ਦਾ ਪੌਧਾ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ।ਸਮਾਗਮ ਦੌਰਾਨ ਵਾਰਡ ਨੰਬਰ 43 ਤੋਂ ਸ੍ਵੀ ਲਿਤੇਸ਼ ਗਰਗ, ਵਾਰਡ ਨੰਬਰ 41 ਤੋਂ ਸ੍ਵੀ ਆਸ਼ੀਸ਼ ਭਾਰਦਵਾਜ, ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਦੇ ਪ੍ਰਧਾਨ ਸ਼੍ਰੀ ਸਤਿੰਦਰ ਕੁਮਾਰ, ਵੀਰ ਕਾਲੋਨੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸੰਦੀਪ ਹੈਪੀ ਠੇਕੇਦਾਰ, ਸ਼੍ਰੀ ਸੰਦੀਪ ਗਰਗ, ਸ਼੍ਰੀ ਅਮਿਤ ਕੁਮਾਰ, ਸ਼੍ਰੀ ਮੋਨੂ ਦੀਪ ਅਗਰਵਾਲ, ਸ਼੍ਰੀ ਪ੍ਰੇਮ ਕੁਮਾਰ, ਸ਼੍ਰੀ ਸੁਸ਼ੀਲ ਕੁਮਾਰ, ਸ਼੍ਰੀ ਸ਼ੁਭਮ, ਸ਼੍ਰੀ ਨੀਟੂ ਚਰਨ ਪਾਦੂਕਾ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ; ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਵੱਲੋਂ ਇਸ ਬਰਸਾਤੀ ਮੌਸਮ ਦੌਰਾਨ ਪੂਰੇ ਸ਼ਹਿਰ ਵਿੱਚ 11 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜੋ ਵਾਤਾਵਰਣ ਦੀ ਸੰਭਾਲ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਘੱਟੋ-ਘੱਟ ਇੱਕ ਪੌਧਾ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦਿੱਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਅਜਿਹੀਆਂ ਮੁਹਿੰਮਾਂ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।

ਇਹ ਵੀ ਪੜ੍ਹੋ  Bathinda Police ਦਾ ਥਾਣੇਦਾਰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

ਵਧਦੇ ਤਾਪਮਾਨ ਅਤੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਲੋਕਾਂ ਨੂੰ ਆਪਣੇ ਘਰਾਂ, ਗਲੀਆਂ, ਪਾਰਕਾਂ ਅਤੇ ਜਨਤਕ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਸਮਿਤੀ ਦੇ ਪ੍ਰਧਾਨ ਸ਼੍ਰੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ, ਦੁਕਾਨ, ਸੰਸਥਾ ਜਾਂ ਕਿਸੇ ਹੋਰ ਥਾਂ ’ਤੇ ਨਿਸ਼ੁਲਕ ਪੌਧਾਰੋਪਣ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਸਮਿਤੀ ਨਾਲ ਸੰਪਰਕ ਕਰ ਸਕਦਾ ਹੈ। ਸਮਿਤੀ ਦੇ ਸੇਵਾਦਾਰ ਮੌਕੇ ’ਤੇ ਪਹੁੰਚ ਕੇ ਮੁਫ਼ਤ ਪੌਦੇ ਲਗਾਉਣਗੇ। ਇਸ ਤੋਂ ਇਲਾਵਾ ਜਿਹੜੇ ਸ਼ਰਧਾਲੂ ਆਪਣੇ ਘਰ ਜਾਂ ਮੰਦਰ ਲਈ ਬੇਲ ਪੱਤਰ ਦੇ ਪੌਦੇ ਲੈਣਾ ਚਾਹੁੰਦੇ ਹਨ, ਉਹ ਵੀ ਸਮਿਤੀ ਨਾਲ ਸੰਪਰਕ ਕਰਕੇ ਨਿਸ਼ੁਲਕ ਪੌਦੇ ਪ੍ਰਾਪਤ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...

Punjab Govt ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

👉ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਅਤੇ...